ਸਿੱਖ ਬਜ਼ੁਰਗ ਦੀ ਲੁਹਾਈ ਦਸਤਾਰ, ਨੰਗੇ ਸਿਰ ਜੇਲ੍ਹ 'ਚ ਰੱਖਿਆ, ਦਿੱਤੇ ਮਾਨਸਿਕ ਤਸੀਹੇ ਤੇ ਸਹਿਣਾ ਪਿਆ ਅਪਮਾਨ, ਪੰਜਾਬ 'ਚ ਗ਼ੁੱਸੇ ਦੀ ਲਹਿਰ
ਭਾਰਤੀ ਵਿਦੇਸ਼ ਮੰਤਰਾਲੇ ਅਤੇ SGPC ਨੂੰ ਵੱਖ ਵੱਖ ਦੇਸ਼ਾਂ ਵਿੱਚ ਦਸਤਾਰ ਅਤੇ ਕਕਾਰਾਂ ਦੀ ਮੱਹਤਤਾ ਬਾਰੇ ਸਬੰਧਿਤ ਦੇਸ਼ਾਂ ਦੇ ਪ੍ਰਸਾਸ਼ਨ ਨਾਲ ਤਾਲਮੇਲ ਕਰਕੇ ਸਿੱਖ ਧਰਮ ਅਤੇ ਉਸਦੀ ਰਹਿਤ ਮਰਿਆਦਾ ਤੋਂ ਜਾਣੂ ਕਰਵਾਇਆ ਜਾਵੇ ਤਾਂ ਕਿ ਸਮੇਂ ਸਮੇਂ ਵਾਪਰਨ ਵਾਲੀਆਂ ਇਸ ਤਰਾਂ ਦੀਆਂ ਮੰਦਭਾਗੀਆਂ ਘਟਨਾਵਾਂ ਨੂੰ ਠੱਲ ਪਾਈ ਜਾ ਸਕੇ।

ਅਬੂ ਧਾਬੀ ਵਿੱਚ ਸਿੱਖ ਬਜ਼ੁਰਗ ਨਾਲ ਬੇਹੱਦ ਧੱਕੇ ਦਾ ਮਾਮਲਾ ਸਾਹਮਣੇ ਆਇਆ ਹੈ। ਸਿੱਖ ਬਜ਼ੁਰਗ ਦਾ ਹਿਰਾਸਤ ਦੌਰਾਨ ਅਪਮਾਨ ਕੀਤਾ ਗਿਆ। ਉਨ੍ਹਾਂ ਨੂੰ ਕਿਰਪਾਨ ਤੇ ਪੱਗ ਉਤਾਰਨ ਲਈ ਮਜਬੂਰ ਕੀਤਾ ਗਿਆ। ਇਹ ਖਬਰ ਸਾਹਮਣੇ ਆਉਣ ਮਗਰੋਂ ਸਿੱਖ ਜਗਤ ਵਿੱਚ ਰੋਸ ਦੀ ਲਹਿਰ ਹੈ। ਇਸ ਤੋਂ ਬਾਅਦ ਪੰਜਾਬ ਦੇ ਸਿਆਸੀ ਲੀਡਰਾਂ ਵੱਲੋਂ ਇਸ ਨੂੰ ਲੈ ਕੇ ਰੋਸ ਜਤਾਇਆ ਜਾ ਰਿਹਾ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਸਾਡੇ ਸਿੱਖ ਭਰਾ ਦਲਵਿੰਦਰ ਸਿੰਘ ਜੀ ਦੇ ਕਕਾਰ ਲੁਹਾਉਣਾ ਬੇਹੱਦ ਨਿੰਦਣਯੋਗ ਕਾਰਵਾਈ ਹੈ। ਮੈਂ ਕੇਂਦਰ ਸਰਕਾਰ ਨੂੰ ਬੇਨਤੀ ਕਰਦਾ ਹਾਂ ਕਿ ਉਹ ਯੂਏਈ ਸਰਕਾਰ ਨੂੰ ਆਪਣੀ ਨਾਰਾਜ਼ਗੀ, ਆਪਣਾ ਰੋਸ ਜ਼ੋਰਦਾਰ ਢੰਗ ਨਾਲ ਦੱਸਣ। ਇਸ ਨਾਲ ਸਾਡੇ ਦਿਲਾਂ ਨੂੰ ਕਰਾਰੀ ਠੇਸ ਪਹੁੰਚੀ ਹੈ। ਮੈਨੂੰ ਯਕੀਨ ਹੈ ਕਿ ਇੱਕ ਵਾਰ ਯੂਏਈ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦੇ ਜਾਣ ਤੋਂ ਬਾਅਦ, ਅਜਿਹੀਆਂ ਚੀਜ਼ਾਂ ਦੁਬਾਰਾ ਨਹੀਂ ਹੋਣਗੀਆਂ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਭਾਰਤੀ ਵਿਦੇਸ਼ ਮੰਤਰਾਲੇ ਅਤੇ SGPC ਨੂੰ ਵੱਖ ਵੱਖ ਦੇਸ਼ਾਂ ਵਿੱਚ ਦਸਤਾਰ ਅਤੇ ਕਕਾਰਾਂ ਦੀ ਮੱਹਤਤਾ ਬਾਰੇ ਸਬੰਧਿਤ ਦੇਸ਼ਾਂ ਦੇ ਪ੍ਰਸਾਸ਼ਨ ਨਾਲ ਤਾਲਮੇਲ ਕਰਕੇ ਸਿੱਖ ਧਰਮ ਅਤੇ ਉਸਦੀ ਰਹਿਤ ਮਰਿਆਦਾ ਤੋਂ ਜਾਣੂ ਕਰਵਾਇਆ ਜਾਵੇ ਤਾਂ ਕਿ ਸਮੇਂ ਸਮੇਂ ਵਾਪਰਨ ਵਾਲੀਆਂ ਇਸ ਤਰਾਂ ਦੀਆਂ ਮੰਦਭਾਗੀਆਂ ਘਟਨਾਵਾਂ ਨੂੰ ਠੱਲ ਪਾਈ ਜਾ ਸਕੇ।
ਭਾਰਤੀ ਵਿਦੇਸ਼ ਮੰਤਰਾਲੇ ਅਤੇ SGPC ਨੂੰ ਵੱਖ ਵੱਖ ਦੇਸ਼ਾਂ ਵਿੱਚ ਦਸਤਾਰ ਅਤੇ ਕਕਾਰਾਂ ਦੀ ਮੱਹਤਤਾ ਬਾਰੇ ਸਬੰਧਿਤ ਦੇਸ਼ਾਂ ਦੇ ਪ੍ਰਸਾਸ਼ਨ ਨਾਲ ਤਾਲਮੇਲ ਕਰਕੇ ਸਿੱਖ ਧਰਮ ਅਤੇ ਉਸਦੀ ਰਹਿਤ ਮਰਿਆਦਾ ਤੋਂ ਜਾਣੂ ਕਰਵਾਇਆ ਜਾਵੇ ਤਾਂ ਕਿ ਸਮੇਂ ਸਮੇਂ ਵਾਪਰਨ ਵਾਲੀਆਂ ਇਸ ਤਰਾਂ ਦੀਆਂ ਮੰਦਭਾਗੀਆਂ ਘਟਨਾਵਾਂ ਨੂੰ ਠੱਲ ਪਾਈ ਜਾ ਸਕੇ।।#ਕੁਲਤਾਰਸਿੰਘਸੰਧਵਾਂ pic.twitter.com/dEsczbzGax
— Kultar Singh Sandhwan (@SpeakerSandhwan) June 4, 2025
ਕੀ ਹੈ ਪੂਰਾ ਮਾਮਲਾ ?
ਹਾਸਲ ਜਾਣਕਾਰੀ ਮੁਤਾਬਕ ਨਵੀਂ ਦਿੱਲੀ ਵਾਸੀ ਮਨਪ੍ਰੀਤ ਸਿੰਘ ਨੇ ਭਾਰਤ ਸਰਕਾਰ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਜਿਸ ਮੁਤਾਬਕ ਅਬੂ ਧਾਬੀ ਵਿੱਚ ਉਸ ਦੇ ਪਿਤਾ ਦਲਵਿੰਦਰ ਸਿੰਘ ਨੂੰ ਤਸ਼ੱਦਦ ਤੇ ਭਾਰੀ ਪ੍ਰੇਸ਼ਾਨੀ ਝੱਲਣੀ ਪਈ ਹੈ। ਮਨਪ੍ਰੀਤ ਸਿੰਘ ਨੇ ਆਪਣੇ ਪਿਤਾ ਨਾਲ ਵਾਪਰੇ ਦੁਖਦਾਈ ਵਰਤਾਰੇ ਬਾਰੇ ਜਾਣਕਾਰੀ ਦਿੱਤੀ ਹੈ। ਕੈਥਲ ਦੇ ਅੰਮ੍ਰਿਤਧਾਰੀ ਬਜ਼ੁਰਗ ਦਲਵਿੰਦਰ ਸਿੰਘ 21 ਅਪਰੈਲ ਨੂੰ ਗਰੁੱਪ ਨਾਲ ਟੂਰਿਸਟ ਵੀਜ਼ਾ ’ਤੇ ਅਬੂ ਧਾਬੀ ਗਏ ਸਨ। ਜਦੋਂ ਉਹ ਸਾਰੇ ਬੋਚਾਸਨਵਾਸੀ ਅਕਸ਼ਰ ਪੁਰਸ਼ੋਤਮ ਸਵਾਮੀਨਾਰਾਇਣ ਮੰਦਰ ਗਏ ਤਾਂ ਅਬੂ ਧਾਬੀ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ ਤੇ ਕਿਰਪਾਨ ਬਾਰੇ ਪੁੱਛ-ਪੜਤਾਲ ਕੀਤੀ।
ਇਸ ਦੌਰਾਨ ਟੂਰ ਗਾਈਡਾਂ ਤੇ ਮੰਦਰ ਪ੍ਰਬੰਧਕਾਂ ਵੱਲੋਂ ਚਿੰਨ੍ਹਾਂ ਦੀ ਧਾਰਮਿਕ ਮਹੱਤਤਾ ਬਾਰੇ ਸਮਝਾਉਣ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਅਧਿਕਾਰੀ ਕੁਝ ਵੀ ਮੰਨਣ ਲਈ ਤਿਆਰ ਨਹੀਂ ਹੋਏ ਤੇ ਦਲਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਮਨਪ੍ਰੀਤ ਸਿੰਘ ਨੇ ਕਿਹਾ ਕਿ ਉਸ ਦੇ ਪਿਤਾ ਨੂੰ 20 ਦਿਨਾਂ ਦੀ ਹਿਰਾਸਤ ਦੌਰਾਨ ਭਾਰੀ ਅਪਮਾਨ ਤੇ ਮਾਨਸਿਕ ਤਸੀਹੇ ਝੱਲਣੇ ਪਏ। ਸੀਆਈਡੀ, ਬਨਿਆਸ ਜੇਲ੍ਹ ਅਧਿਕਾਰੀਆਂ ਤੇ ਰਾਬਾ ਜੇਲ੍ਹ ਅਧਿਕਾਰੀਆਂ ਨੇ ਪਹਿਲਾਂ ਤਾਂ ਇਸ ਗੱਲ ਤੋਂ ਹੀ ਇਨਕਾਰ ਕਰ ਦਿੱਤਾ ਕਿ ਉਨ੍ਹਾਂ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ ਤੇ ਬਾਅਦ ਵਿੱਚ ਦਲਵਿੰਦਰ ਸਿੰਘ ’ਤੇ ਪੁਲਿਸ ਨਾਲ ਬਹਿਸ ਕਰਨ ਦੇ ਦੋਸ਼ ਲਾ ਦਿੱਤੇ।
ਹਾਲਾਂਕਿ ਦਲਵਿੰਦਰ ਸਿੰਘ ਯੂਏਈ ਦੀ ਸਥਾਨਕ ਜ਼ੁਬਾਨ ਜਾਂ ਅੰਗਰੇਜ਼ੀ ਭਾਸ਼ਾ ਨਹੀਂ ਜਾਣਦੇ ਸਨ, ਜਿਸ ਕਾਰਨ ਬਹਿਸ ਦੇ ਦੋਸ਼ ਬੇਬੁਨਿਆਦ ਸਾਬਤ ਹੋਏ ਤੇ ਇਸ ਦਾ ਅਦਾਲਤੀ ਹੁਕਮ ਵਿੱਚ ਵੀ ਜ਼ਿਕਰ ਨਹੀਂ ਕੀਤਾ ਗਿਆ। ਮਨਪ੍ਰੀਤ ਸਿੰਘ ਨੇ ਕਿਹਾ ਕਿ ਨਜ਼ਰਬੰਦੀ ਦੌਰਾਨ ਦਲਵਿੰਦਰ ਸਿੰਘ ਨੂੰ ਅਣਮਨੁੱਖੀ ਹਾਲਤਾਂ ਵਿੱਚ ਰੱਖਿਆ ਗਿਆ। ਉਨ੍ਹਾਂ ਦੀ ਪੱਗ, ਕੜਾ ਤੇ ਕੰਘਾ ਜ਼ਬਰਦਸਤੀ ਉਤਾਰ ਦਿੱਤਾ ਗਿਆ, ਜਿਸ ਨਾਲ ਉਨ੍ਹਾਂ ਨੂੰ ਨੰਗੇ ਸਿਰ ਰਹਿਣਾ ਪਿਆ। ਇਸ ਨਾਲ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੀ ਹੈ। ਨਜ਼ਰਬੰਦੀ ਦੇ ਆਖ਼ਰੀ ਦਿਨਾਂ ਵਿੱਚ ਉਨ੍ਹਾਂ ਨੂੰ ਜੇਲ੍ਹ ਭੇਜ ਦਿਤਾ ਗਿਆ, ਜਿੱਥੇ ਉਨ੍ਹਾਂ ਨੂੰ ਸ਼ਾਕਾਹਾਰੀ ਹੋਣ ਦੇ ਬਾਵਜੂਦ ਮਾਸਾਹਾਰੀ ਭੋਜਨ ਪਰੋਸਿਆ ਗਿਆ। ਬਾਅਦ ਵਿੱਚ ਉਨ੍ਹਾਂ ਨੂੰ ਪੱਗ ਤੋਂ ਬਿਨਾਂ ਹੀ ਮੁਲਕ ਵਿੱਚੋਂ ਡਿਪੋਰਟ ਕਰ ਦਿੱਤਾ ਗਿਆ ਜਿਸ ਕਾਰਨ ਉਸ ਦੇ ਪਿਤਾ ਨੂੰ ਭਾਰੀ ਨਮੋਸ਼ੀ ਝੱਲਣੀ ਪਈ।






















