ਪੜਚੋਲ ਕਰੋ

ਅੰਮ੍ਰਿਤਧਾਰੀ ਮੁਟਿਆਰ ਨੇ ਵਿਦੇਸ਼ 'ਚ ਸਿਰਜਿਆ ਇਤਿਹਾਸ

ਕਿਸਾਨ ਪਰਿਵਾਰ ਦੀ 24 ਸਾਲਾ ਸੁਖਦੀਪ ਕੌਰ ਨੇ ਹਾਂਗਕਾਂਗ ਵਿੱਚ ਇਤਿਹਾਸ ਰਚਿਆ ਹੈ। ਸੁਖਦੀਪ ਕੌਰ ਹਾਂਗਕਾਂਗ ਪੁਲਿਸ ਦੇ ਜੇਲ੍ਹ ਵਿਭਾਗ ਵਿੱਚ ਅਫਸਰ ਬਣ ਗਈ ਹੈ। ਵਿਭਾਗ ਦੇ ਅਧਿਕਾਰੀਆਂ ਨੇ ਸਿੱਖ ਧਰਮ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਸੁਖਦੀਪ ਕੌਰ ਨੂੰ ਆਪਣੀ ਮਰਿਆਦਾ ਦਾ ਸਤਿਕਾਰ ਕਰਨ ਦੀ ਆਗਿਆ ਦਿੱਤੀ ਹੈ। ਸੁਖਦੀਪ ਕੌਰ ਤਰਨ ਤਾਰਨ ਦੇ ਸਰਹੱਦੀ ਖੇਤਰ ਦੇ ਸਹੂਲਤਾਂ ਤੋਂ ਸੱਖਣੇ ਪਿੰਡ ਭੁੱਚਰ ਖੁਰਦ ਦੀ ਰਹਿਣ ਵਾਲੀ ਹੈ।

ਚੰਡੀਗੜ੍ਹ: ਕਿਸਾਨ ਪਰਿਵਾਰ ਦੀ 24 ਸਾਲਾ ਸੁਖਦੀਪ ਕੌਰ ਨੇ ਹਾਂਗਕਾਂਗ ਵਿੱਚ ਇਤਿਹਾਸ ਰਚਿਆ ਹੈ। ਸੁਖਦੀਪ ਕੌਰ ਹਾਂਗਕਾਂਗ ਪੁਲਿਸ ਦੇ ਜੇਲ੍ਹ ਵਿਭਾਗ ਵਿੱਚ ਅਫਸਰ ਬਣ ਗਈ ਹੈ। ਵਿਭਾਗ ਦੇ ਅਧਿਕਾਰੀਆਂ ਨੇ ਸਿੱਖ ਧਰਮ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਸੁਖਦੀਪ ਕੌਰ ਨੂੰ ਆਪਣੀ ਮਰਿਆਦਾ ਦਾ ਸਤਿਕਾਰ ਕਰਨ ਦੀ ਆਗਿਆ ਦਿੱਤੀ ਹੈ। ਸੁਖਦੀਪ ਕੌਰ ਤਰਨ ਤਾਰਨ ਦੇ ਸਰਹੱਦੀ ਖੇਤਰ ਦੇ ਸਹੂਲਤਾਂ ਤੋਂ ਸੱਖਣੇ ਪਿੰਡ ਭੁੱਚਰ ਖੁਰਦ ਦੀ ਰਹਿਣ ਵਾਲੀ ਹੈ। ਹਾਸਲ ਜਾਣਕਾਰੀ ਮੁਤਾਬਕ ਹਿੰਦ-ਪਾਕਿ ਸਰਹੱਦ ਦੇ ਐਨ ਨਾਲ ਲੱਗਦੇ ਪਿੰਡ ਭੁੱਚਰ ਖੁਰਦ ਵਿੱਚ ਸੁਖਦੀਪ ਕੌਰ ਦਾ ਖੇਤਾਂ ’ਚ ਬਣਿਆ ਘਰ ਪਿੰਡ ਨੇੜਿਓਂ ਲੰਘਦੀ ਸੜਕ ਤੋਂ ਚਾਰ ਕਿਲੋਮੀਟਰ ਦੂਰ ਕੱਚੇ ਰਾਹਾਂ ’ਤੇ ਜਾ ਕੇ ਹੈ, ਜਿੱਥੇ ਆਉਣ-ਜਾਣ ਦਾ ਕੋਈ ਸਾਧਨ ਨਹੀਂ। ਸੁਖਦੀਪ ਦੇ ਵੱਡੇ ਭਰਾ ਜਸਕਰਨ ਸਿੰਘ ਨੇ ਦੱਸਿਆ ਕਿ ਉਸ ਦੀ ਭੈਣ 20 ਦਿਨਾਂ ਦੀ ਹੀ ਸੀ ਕਿ ਉਨ੍ਹਾਂ ਦੇ ਪਿਤਾ ਦੀ ਸੜਕ ਹਾਦਸੇ ’ਚ ਮੌਤ ਹੋ ਗਈ ਸੀ। ਜਸਕਰਨ ਵੀ ਅਜੇ ਘਰ ਦੀ ਕਬੀਲਦਾਰੀ ਸੰਭਾਲਣ ਦੇ ਯੋਗ ਨਹੀਂ ਸੀ। ਭੈਣ-ਭਰਾ ਨੂੰ ਆਪਣੀ ਮੁੱਢਲੀ ਪੜ੍ਹਾਈ ਕਰਨ ਲਈ ਰਿਸ਼ਤੇਦਾਰ ਕੋਲ ਅੰਮ੍ਰਿਤਸਰ ਜਾਣਾ ਪਿਆ। ਜਸਕਰਨ ਸਿੰਘ ਨੇ ਦੱਸਿਆ ਕਿ ਸੁਖਦੀਪ ਸ਼ੁਰੂ ਤੋਂ ਹੀ ਪੜ੍ਹਾਈ ਵਿੱਚ ਮੋਹਰੀ ਸੀ। ਪੰਜਵੀਂ ਪਾਸ ਕਰਦਿਆਂ ਹੀ ਮਾਮਾ ਦੀਦਾਰ ਸਿੰਘ ਉਸ ਨੂੰ ਆਪਣੇ ਪਰਿਵਾਰ ਨਾਲ ਹਾਂਗਕਾਂਗ ਲੈ ਗਿਆ, ਜਿਥੇ ਉਸ ਨੇ ਉੱਚ ਵਿਦਿਆ ਪ੍ਰਾਪਤ ਕੀਤੀ। ਇਸੇ ਦੌਰਾਨ ਮਾਂ ਸਤਿੰਦਰ ਕੌਰ ਬਿਮਾਰ ਰਹਿਣ ਲੱਗ ਪਈ ਜਿਸ ਕਰਕੇ ਉਸ ਨੂੰ ਹਾਂਗਕਾਂਗ ਤੋਂ ਪਿੰਡ ਵਾਪਸ ਆਉਣਾ ਪਿਆ। ਸੁਖਦੀਪ ਦੀ ਮਾਂ ਵੀ ਦੋਹਾਂ ਭੈਣ-ਭਰਾਵਾਂ ਨੂੰ ਮੁਸ਼ਲਕਾਂ ਨਾਲ ਜੂਝਣ ਲਈ ਛੱਡ ਕੇ ਸਦਾ ਲਈ ਚਲੀ ਗਈ। ਜਸਕਰਨ ਨੇ ਕਿਹਾ ਕਿ ਸੁਖਦੀਪ ਨੇ ਐਨੀਆਂ ਮੁਸ਼ਕਲਾਂ ਹੋਣ ’ਤੇ ਵੀ ਹੌਸਲਾ ਨਹੀਂ ਹਾਰਿਆ। ਉਸ ਨੇ ਇੱਧਰੋਂ ਕੰਪਿਊਟਰ ਸਾਇੰਸ ਦੀ ਬੀਐਸਸੀ ਕਰ ਲਈ ਤੇ ਫਿਰ ਹਾਂਗਕਾਂਗ ਆਪਣੇ ਮਾਮਾ ਕੋਲ ਚਲੀ ਗਈ। ਉੱਧਰ ਜਾ ਕੇ ਯੋਗਤਾ ਦੇ ਆਧਾਰ ’ਤੇ ਉਹ ਉੱਥੋਂ ਦੇ ਜੇਲ੍ਹ ਵਿਭਾਗ ਵਿੱਚ ਅਧਿਕਾਰੀ ਚੁਣੀ ਗਈ। ਸੁਖਦੀਪ ਕੌਰ ਸਿਰ ’ਤੇ ਦਸਤਾਰ ਸਜਾ ਕੇ ਆਪਣੀ ਡਿਊਟੀ ’ਤੇ ਜਾਂਦੀ ਹੈ ਤੇ ਉਹ ਵਿਲੱਖਣ ਪਹਿਰਾਵੇ ਵਿੱਚ ਹੋਣ ਕਰਕੇ ਸਭਨਾਂ ਲਈ ਖਿੱਚ ਦਾ ਕੇਂਦਰ ਬਣ ਜਾਂਦੀ ਹੈ।

ਟਾਪ ਹੈਡਲਾਈਨ

Punjab Police: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਨੂੰ ਅਚਾਨਕ ਮਿਲੀ ਨਵੀਂ ਜ਼ਿੰਮੇਵਾਰੀ, ਵੱਖ-ਵੱਖ ਜ਼ਿਲ੍ਹਿਆਂ 'ਚ DCs ਨਾਲ...
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਨੂੰ ਅਚਾਨਕ ਮਿਲੀ ਨਵੀਂ ਜ਼ਿੰਮੇਵਾਰੀ, ਵੱਖ-ਵੱਖ ਜ਼ਿਲ੍ਹਿਆਂ 'ਚ DCs ਨਾਲ...
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget