ਚੰਡੀਗੜ੍ਹ: ਧਰਮ ਪਰਿਵਰਤਨ ਨੂੰ ਲੈ ਕੇ ਇੱਕ ਅਜੀਬ ਮਾਮਲਾ ਸਾਹਮਣੇ ਆਇਆ ਹੈ। ਇੱਕ 36 ਸਾਲਾ ਸਿੱਖ ਵਿਅਕਤੀ ਨੇ ਆਪਣੀ ਪਤਨੀ ਤੇ ਉਸ ਦੇ ਰਿਸ਼ਤੇਦਾਰਾਂ ਖ਼ਿਲਾਫ਼ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਦਿਆਂ ਕਿਹਾ ਹੈ ਕਿ ਉਸ ਦੇ ਬੇਟੇ ਨੂੰ ਜ਼ਬਰਦਸਤੀ ਇਸਲਾਮ ਧਰਮ ਕਬੂਲ ਕਰਵਾਇਆ ਜਾ ਰਿਹਾ ਹੈ। ਪਤੀ ਨੇ ਅਦਾਲਤ ਵਿੱਚ ਦੱਸਿਆ ਹੈ ਕਿ ਉਸ ਦੀ ਪਤਨੀ ਇਸਲਾਮ ਵਿੱਚ ਵਿਸ਼ਵਾਸ ਰੱਖਦੀ ਹੈ। ਉਸ ਨੇ ਆਪਣੀ ਪਟੀਸ਼ਨ ਵਿੱਚ ਮੰਗ ਕੀਤੀ ਹੈ ਕਿ ਉਸ ਦੀ ਪਤਨੀ ਨੂੰ ਅਜਿਹਾ ਨਾ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਜਾਣ।


ਸਿਵਲ ਜੱਜ ਰਸਵੀਨ ਕੌਰ ਦੀ ਅਦਾਲਤ ਨੇ ਇਸ ਕੇਸ ਵਿੱਚ ਬਚਾਅ ਪੱਖ ਨੂੰ ਨੋਟਿਸ ਜਾਰੀ ਕੀਤਾ ਹੈ। ਜੱਜ ਨੇ 20 ਜੁਲਾਈ ਤੱਕ ਇਸ ਮਾਮਲੇ ਵਿੱਚ ਦੂਸਰੇ ਪੱਖ ਤੋਂ ਜਵਾਬ ਦਾਇਰ ਕਰਨ ਦੀ ਗੱਲ ਕਹੀ ਹੈ।


ਆਦਮੀ ਨੇ ਅਦਾਲਤ ਨੂੰ ਦੱਸਿਆ ਹੈ ਕਿ ਉਹ ਧਰਮ ਤੇ ਜਨਮ ਅਨੁਸਾਰ ਸਿੱਖ ਹੈ, ਜਦਕਿ ਉਸ ਦੀ ਪਤਨੀ ਤੇ ਸਹੁਰੇ ਜਨਮ ਤੋਂ ਮੁਸਲਮਾਨ ਹਨ। ਸਿੱਖ ਵਿਅਕਤੀ ਨੇ ਦੱਸਿਆ ਹੈ ਕਿ ਉਹ ਚੰਡੀਗੜ੍ਹ ਦਾ ਵਸਨੀਕ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਉਹ ਆਪਣਾ ਧਰਮ ਨਹੀਂ ਬਦਲਣਾ ਚਾਹੁੰਦਾ। ਚੰਡੀਗੜ੍ਹ ਦੀ ਅਦਾਲਤ ਵਿੱਚ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਮੇਰੀ ਪਤਨੀ ਮੇਰੇ ’ਤੇ ਧਰਮ ਬਦਲਣ ਲਈ ਦਬਾਅ ਪਾ ਰਹੀ ਹੈ। ਇਸ ਲਈ ਮੈਂ ਮਜਬੂਰੀ ਵਿੱਚ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ।


ਦੱਸ ਦੇਈਏ ਕਿ ਦੋਵਾਂ ਵਿਚਾਲੇ ਪ੍ਰੇਮ-ਵਿਆਹ ਹੋਇਆ ਹੈ। ਪਟੀਸ਼ਨ ਵਿੱਚ ਦੱਸਿਆ ਗਿਆ ਹੈ ਕਿ ਦੋਵਾਂ ਦੀ ਸਹਿਮਤੀ ਤੋਂ ਬਾਅਦ ਵਿਆਹ ਦਾ ਵਿਆਹ ਅੰਮ੍ਰਿਤਸਰ ਦੇ ਗੁਰਦੁਆਰਾ ਸਾਹਿਬ ਵਿਖੇ ਕੀਤਾ ਗਿਆ ਸੀ। ਪਟੀਸ਼ਨਕਰਤਾ ਦਾ ਕਹਿਣਾ ਹੈ ਕਿ ਉਸ ਨੂੰ ਕੋਈ ਅੰਦਾਜਾ ਨਹੀਂ ਸੀ ਕਿ ਕਿ ਵਿਆਹ ਤੋਂ ਬਾਅਦ ਉਸ ਨੂੰ ਸਿੱਖ ਧਰਮ ਛੱਡਣ ਲਈ ਮਜਬੂਰ ਕੀਤਾ ਜਾ ਸਕਦਾ ਹੈ।


ਇਹ ਵੀ ਪੜ੍ਹੋ: ਜਦੋਂ ਸੜਦੀ ਬਿਲਡਿੰਗ 'ਤੋਂ ਆਪਣੀ ਬੱਚੀ ਨੂੰ ਸੁੱਟਣ ਲਈ ਮਜਬੂਰ ਹੋਈ ਮਾਂ, ਵੇਖੋ ਅੱਗੇ ਕੀ ਹੋਇਆ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904