ਨਵੀਂ ਦਿੱਲੀ : ਉੱਤਰ ਪ੍ਰਦੇਸ਼ ਦੇ ਪੀਲੀਭੀਤ ਇਲਾਕੇ ਵਿਚ 1994 ਵਿਚ ਜੇਲ੍ਹ ਵਿੱਚ ਬੰਦ 7 ਸਿੱਖ ਕੈਦੀਆਂ ਦੀ ਹੱਤਿਆ ਦੇ ਮਾਮਲੇ ਵਿੱਚ ਇਲਾਹਾਬਾਦ ਹਾਈਕੋਰਟ ਸੂਬਾ ਸਰਕਾਰ ਨੂੰ ਤਲਬ ਕੀਤਾ ਹੈ। ਟਾਡਾ ਕੇਸ ਤਹਿਤ ਜੇਲ੍ਹ ਵਿਚ ਬੰਦ 7 ਸਿੱਖ ਕੈਦੀਆਂ ਦੀ ਹੱਤਿਆ ਦੀ ਹੱਤਿਆ ਕਰ ਦਿੱਤੀ ਗਈ ਸੀ।
ਇਸ ਸਬੰਧ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਟੀਸ਼ਨ ਇਲਾਹਾਦਾਬਾਦ ਹਾਈਕੋਰਟ ਵਿੱਚ ਦਾਖਲ ਕੀਤੀ ਸੀ। ਇਸ ਪਟੀਸ਼ਨ ਉੱਤੇ ਕਾਰਵਾਈ ਕਰਦਿਆਂ ਇਲਾਹਾਬਾਦ ਹਾਈਕੋਰਟ ਨੇ ਯੂ.ਪੀ. ਸਰਕਾਰ ਨੂੰ ਜਵਾਬ ਦੇਣ ਲਈ ਕਿਹਾ ਹੈ। ਕਮੇਟੀ ਦੇ ਕਾਨੂੰਨੀ ਵਿਭਾਗ ਦੇ ਕੋ-ਚੇਅਰਮੈਨ ਜਸਵਿੰਦਰ ਸਿੰਘ ਜੌਲੀ ਨੇ ਦੱਸਿਆ ਕਿ ਇਸ ਮਾਮਲੇ ਵਿਚ ਜੇਲ੍ਹ ਪ੍ਰਸ਼ਾਸਨ ਦੇ 42 ਅਧਿਕਾਰੀ ਅਤੇ ਕਰਮਚਾਰੀ ਦੋਸ਼ੀ ਹਨ ਜਿਨ੍ਹਾਂ ਨੇ ਬਿਨਾਂ ਕਿਸੇ ਕਸੂਰ ਦੇ 1994 ਵਿਚ 7 ਸਿੱਖਾਂ ਦੀ ਹੱਤਿਆ ਕਰ ਦਿੱਤੀ।
ਜੌਲੀ ਅਨੁਸਾਰ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਨੇ 1994 ਵਿਚ ਇਸ ਮਾਮਲੇ ਦੀ ਜਾਂਚ ਸੀ.ਬੀ.ਸੀ.ਆਈ.ਡੀ. ਨੂੰ ਦਿੱਤੀ ਸੀ ਪਰ 2007 ਵਿਚ ਮੁੜ ਮੁੱਖ ਮੰਤਰੀ ਬਣਨ ਉੱਤੇ ਉਕਤ ਜਾਂਚ ਦੇ ਆਦੇਸ਼ ਨੂੰ ਵਾਪਸ ਲੈ ਲਏ ਸਨ।