ਪੜਚੋਲ ਕਰੋ

ਦਿੱਲੀ ਗੁਰਦੁਆਰਾ ਕਮੇਟੀ 'ਤੇ ਬੀਜੇਪੀ ਵਿਧਾਇਕ ਕਾਬਜ਼! ਸੁਖਬੀਰ ਦੇ ਦਿੱਲੀ ਦੌਰੇ ਤੋਂ ਪਹਿਲਾਂ ਹੀ ਛਿੜਿਆ ਵਿਵਾਦ

ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸੋਮਵਾਰ ਨੂੰ ਦਿੱਲੀ ਦੌਰੇ 'ਤੇ ਹਨ। ਇਸ ਤੋਂ ਪਹਿਲਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਬਾਰੇ ਵਿਵਾਦ ਛਿੜ ਗਿਆ ਹੈ। ਸਿੱਖ ਆਗੂਆਂ ਨੇ ਭਾਜਪਾ ਵਿਧਾਇਕ ਨੂੰ ਦਿੱਲੀ ਦੇ ਗੁਰੂ ਘਰਾਂ ਦਾ ਪ੍ਰਬੰਧਨ ਸੌਂਪਣ 'ਤੇ ਸਵਾਲ ਚੁੱਕੇ ਹਨ। ਸਿਰਸਾ ਦਿੱਲੀ ਦੇ ਮੋਹਰੀ ਅਕਾਲੀ ਲੀਡਰ ਹਨ ਪਰ ਉਹ ਦਿੱਲੀ ਦੀ ਰਾਜੌਰੀ ਗਾਰਡਨ ਸੀਟ ਤੋਂ ਭਾਰਤੀ ਜਨਤਾ ਪਾਰਟੀ ਦੇ ਚੋਣ ਨਿਸ਼ਾਨ ਤੋਂ ਵਿਧਾਇਕ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਤੇ ਅਕਾਲੀ ਨੇਤਾ ਕਿਰਨਜੋਤ ਕੌਰ ਨੇ ਵੀ ਮਨਜਿੰਦਰ ਸਿਰਸਾ ਨੂੰ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਣਾਏ ਜਾਣ 'ਤੇ ਸਵਾਲ ਚੁੱਕੇ ਹਨ। ਕਿਰਨਜੋਤ ਕੌਰ ਦਾ ਕਹਿਣਾ ਹੈ ਕਿ ਜੇਕਰ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਿਹੇ ਵੱਡੇ ਅਹੁਦੇ 'ਤੇ ਬੈਠਣਗੇ ਤਾਂ ਫਿਰ ਪੰਥ ਕਿੱਥੇ ਜਾਵੇਗਾ। ਉਨ੍ਹਾਂ ਆਪਣਾ ਰੋਸ ਫੇਸਬੁੱਕ 'ਤੇ ਵੀ ਪ੍ਰਗਟਾਇਆ ਹੈ ਤੇ ਵੱਖ-ਵੱਖ ਪੰਥ ਦਰਦੀ ਤੇ ਬੁੱਧੀਜੀਵੀ ਉਨ੍ਹਾਂ ਦੇ ਸਮਰਥਨ ਵਿੱਚ ਉੱਤਰ ਆਏ ਹਨ। ਪੰਥ ਬੁੱਧੀਜੀਵੀਆਂ ਨੇ ਸਿਰਸਾ ਨੂੰ ਆਰਐਸਐਸ ਦਾ ਬੰਦਾ ਦੱਸਿਆ ਹੈ। ਉਨ੍ਹਾਂ ਕਿਹਾ ਹੈ ਕਿ ਸਿਰਸਾ ਨੂੰ ਕਮੇਟੀ ਦਾ ਪ੍ਰਧਾਨ ਬਣਾਉਣ ਦਾ ਮਤਲਬ ਗੁਰੂ ਘਰਾਂ ਦਾ ਪ੍ਰਬੰਧ ਆਰਐਸਐਸ ਦੇ ਹੱਥਾਂ ਵਿੱਚ ਸੌਂਪਣ ਦੇ ਬਰਾਬਰ ਹੈ, ਜੋ ਬਰਦਾਸ਼ਤਯੋਗ ਨਹੀਂ। ਕਿਰਨਜੋਤ ਕੌਰ ਦਾ ਕਹਿਣਾ ਹੈ ਕਿ ਕੀ ਸਿੱਖ ਕੌਮ ਕੋਲ ਇਸ ਸਮੇਂ ਕੋਈ ਵੀ ਪੰਥਕ ਨੇਤਾ ਮੌਜੂਦ ਨਹੀਂ ਜੋ ਭਾਜਪਾ ਦੇ ਵਿਧਾਇਕ ਨੂੰ ਦਿੱਲੀ ਦੇ ਗੁਰਦੁਆਰਿਆਂ ਦਾ ਪ੍ਰਬੰਧ ਦੇਖਣ ਦੀ ਕਮਾਨ ਸੌਂਪਣ ਲਈ ਮਜਬੂਰ ਹੋਣਾ ਪਿਆ। ਦਲ ਖ਼ਾਲਸਾ ਦੇ ਕਿਸਾਨ ਵਿੰਗ ਦੇ ਨੇਤਾ ਬਲਦੇਵ ਸਿੰਘ ਸਿਰਸਾ ਨੇ ਕਿਹਾ ਹੈ ਕਿ ਮਨਜਿੰਦਰ ਸਿਰਸਾ ਕਾਫੀ ਦਾੜ੍ਹੀ ਰੰਗਦੇ ਹਨ ਜੋ ਰਹਿਤ ਮਰਿਆਦਾ ਦੇ ਖ਼ਿਲਾਫ਼ ਹੈ। ਅਕਾਲੀ ਦਲ ਯੂਨਾਈਟਿਡ ਦੇ ਮੁਖੀ ਭਾਈ ਮੋਹਕਮ ਸਿੰਘ ਨੇ ਕਿਹਾ ਹੈ ਕਿ ਬਾਦਲ ਪਰਿਵਾਰ ਆਪਣੇ ਸਿਆਸੀ ਮੁਫ਼ਾਦਾਂ ਲਈ ਹਮੇਸ਼ਾ ਹੀ ਪੰਥ ਦਾ ਘਾਣ ਕਰਦਾ ਆ ਰਿਹਾ ਹੈ। ਹੁਣ ਉਨ੍ਹਾਂ ਭਾਜਪਾ ਵਿਧਾਇਕ ਤੇ ਦਾੜ੍ਹੀ ਰੰਗਣ ਵਾਲੇ ਨੂੰ ਦਿੱਲੀ ਗੁਰਦੁਆਰਾ ਕਮੇਟੀ ਦਾ ਪ੍ਰਧਾਨ ਬਣਾ ਕੇ ਵੱਡੀ ਗ਼ਲਤੀ ਕੀਤੀ ਹੈ, ਜਿਸ ਨੂੰ ਸਿੱਖ ਕੌਮ ਕਦੇ ਨਹੀਂ ਭੁਲਾਏਗੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਵਿੱਚ ਪਿਆ ਮੀਂਹ ਅਤੇ ਗੜ੍ਹੇ, 13 ਜ਼ਿਲ੍ਹਿਆਂ 'ਚ ਹਨੇਰੀ ਅਤੇ ਤੂਫਾਨ ਦਾ ਅਲਰਟ
ਪੰਜਾਬ ਵਿੱਚ ਪਿਆ ਮੀਂਹ ਅਤੇ ਗੜ੍ਹੇ, 13 ਜ਼ਿਲ੍ਹਿਆਂ 'ਚ ਹਨੇਰੀ ਅਤੇ ਤੂਫਾਨ ਦਾ ਅਲਰਟ
250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ
250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ
250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ
ਸਹੀ ਲਾਈਫਸਟਾਈਲ ਨਾਲ ਰੁੱਕ ਸਕਦਾ 40% ਕੈਂਸਰ ਦਾ ਖਤਰਾ, ਜਾਣੋ ਬਚਣ ਦਾ ਤਰੀਕਾ; ਇਨ੍ਹਾਂ ਚੀਜ਼ਾਂ ਤੋਂ ਬਣਾਓ ਦੂਰੀ
ਸਹੀ ਲਾਈਫਸਟਾਈਲ ਨਾਲ ਰੁੱਕ ਸਕਦਾ 40% ਕੈਂਸਰ ਦਾ ਖਤਰਾ, ਜਾਣੋ ਬਚਣ ਦਾ ਤਰੀਕਾ; ਇਨ੍ਹਾਂ ਚੀਜ਼ਾਂ ਤੋਂ ਬਣਾਓ ਦੂਰੀ
ਕਮਰੇ ਦੇ ਸਾਈਜ ਦੇ ਹਿਸਾਬ ਨਾਲ ਕਿੰਨੇ ਟਨ ਦਾ ਹੋਣਾ ਚਾਹੀਦਾ AC? ਇੱਥੇ ਸਮਝੋ ਸਾਰੀ ਕੈਲਕੂਲੇਸ਼ਨ
ਕਮਰੇ ਦੇ ਸਾਈਜ ਦੇ ਹਿਸਾਬ ਨਾਲ ਕਿੰਨੇ ਟਨ ਦਾ ਹੋਣਾ ਚਾਹੀਦਾ AC? ਇੱਥੇ ਸਮਝੋ ਸਾਰੀ ਕੈਲਕੂਲੇਸ਼ਨ
ਇੱਥੇ 1 ਜੂਨ ਤੋਂ ਨਹੀਂ ਮਿਲੇਗਾ ਪੈਟਰੋਲ-ਡੀਜ਼ਲ! ਪੂਰੀਆਂ ਨਹੀਂ ਹੋਈਆਂ ਆਹ ਮੰਗਾਂ ਤਾਂ...
ਇੱਥੇ 1 ਜੂਨ ਤੋਂ ਨਹੀਂ ਮਿਲੇਗਾ ਪੈਟਰੋਲ-ਡੀਜ਼ਲ! ਪੂਰੀਆਂ ਨਹੀਂ ਹੋਈਆਂ ਆਹ ਮੰਗਾਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਮਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਮਈ 2026
Embed widget