ਪੜਚੋਲ ਕਰੋ
Advertisement
ਪਾਕਿਸਤਾਨ 'ਚ ਸਿੱਖ ਮੈਰਿਜ ਐਕਟ ਨੂੰ ਮਿਲੀ ਮਨਜ਼ੂਰੀ
ਲਾਹੌਰ- ਪਾਕਿਸਤਾਨ ਦੇ ਸਿੱਖਾਂ ਲਈ ਇਹ ਵੱਡੀ ਮਾਣ ਦੀ ਗੱਲ ਹੈ ਕਿ ਪਾਕਿਸਤਾਨ ਦੇ ਪੰਜਾਬ ਦੀ ਵਿਧਾਨ ਸਭਾ ਵਿਚ ਸਿੱਖ ਮੈਰਿਜ ਐਕਟ ਦੇ ਮਤੇ ਨੂੰ ਪ੍ਰਵਾਨਗੀ ਲਈ ਪੇਸ਼ ਕੀਤਾ ਗਿਆ ਹੈ। ਇਸ ਬਾਰੇ ਸਭ ਧਿਰਾਂ ਨੇ ਆਪਣੀ ਸਹਿਮਤੀ ਪ੍ਰਗਟਾਈ ਹੈ।
ਲਹਿੰਦੇ ਪੰਜਾਬ ਦੀ ਵਿਧਾਨ ਸਭਾ ਵਿਚ ਪਾਕਿਸਤਾਨ ਸਿੱਖ ਮੈਰਿਜ ਐਕਟ ਦਾ ਮਤਾ ਪ੍ਰਵਾਨਗੀ ਲਈ ਪੇਸ਼ ਕੀਤਾ ਗਿਆ ਹੈ ਅਤੇ ਅਸੈਂਬਲੀ ਨੇ ਇਸ ਮਸਲੇ ਉਤੇ ਕਿਹਾ ਕਿ ਪੂਰੀ ਦੁਨੀਆ ਵਿੱਚ ਪਾਕਿਸਤਾਨ ਅਜਿਹਾ ਪਹਿਲਾ ਦੇਸ਼ ਹੋਵੇਗਾ, ਜਿੱਥੇ ਆਨੰਦ ਮੈਰਿਜ ਐਕਟ ਲਾਗੂ ਹੋਵੇਗਾ। ਉਨ੍ਹਾਂ ਕਿਹਾ ਕਿ ਅਜਿਹਾ ਅਜੇ ਤੱਕ ਭਾਰਤ ਵਿੱਚ ਵੀ ਨਹੀਂ ਹੋ ਸਕਿਆ, ਜਿੱਥੇ ਵੱਡੀ ਗਿਣਤੀ ਵਿੱਚ ਸਿੱਖ ਵੱਸਦੇ ਹਨ।
ਪਾਕਿਸਤਾਨ ਮੁਸਲਿਮ ਲੀਗ-ਐੱਨ ਵੱਲੋਂ ਮੈਂਬਰ ਪ੍ਰੋਵਿੰਸ਼ੀਅਲ ਅਸੈਂਬਲੀ ਤੇ ਪੰਜਾਬ ਅਸੈਂਬਲੀ ਦੇ ਪਹਿਲੇ ਸਿੱਖ ਮੈਂਬਰ ਰਮੇਸ਼ ਸਿੰਘ ਅਰੋੜਾ ਨੇ ਵਿਧਾਨ ਸਭਾ ਵਿੱਚ ਸਿੱਖ ਮੈਰਿਜ ਐਕਟ ਦਾ ਮਤਾ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਮੈਨੂੰ ਆਸ ਹੈ ਕਿ ਇਸ ਬਿੱਲ ਦੇ ਪਾਸ ਹੋਣ ਵਿੱਚ ਸਾਰੇ ਮੈਂਬਰ ਮੇਰਾ ਸਾਥ ਦੇਣਗੇ। ਉਨ੍ਹਾਂ ਕਿਹਾ ਕਿ ਚਾਹੇ ਸਿੱਖਾਂ ਨੂੰ ਵਿਆਹ ਰਜਿਸਟਰ ਕਰਨ ਦੀ ਕਾਨੂੰਨੀ ਮਾਨਤਾ ਹੈ, ਪਰ ਜਿੱਥੇ ਤੱਕ ਗੱਲ ਧਰਮ ਦੀ ਹੈ, ਉਨ੍ਹਾਂ ਲਈ ਆਨੰਦ ਮੈਰਿਜ ਐਕਟ ਲਾਗੂ ਹੋਣਾ ਲਾਜ਼ਮੀ ਹੈ ਤੇ ਇਹ ਸਮੇਂ ਦੀ ਮੰਗ ਹੈ।
ਉਨ੍ਹਾਂ ਕਿਹਾ ਕਿ ਸਿੱਖਾਂ ਦੇ ਬੱਚਿਆਂ ਨੂੰ ਇਸ ਐਕਟ ਦੀ ਅਣਹੋਂਦ ਕਾਰਨ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਇਸ ਦੇ ਪਾਸ ਹੋਣ ਨਾਲ ਉਨ੍ਹਾਂ ਨੂੰ ਕਾਨੂੰਨੀ ਤੌਰ ਉੱਤੇ ਇੱਕ ਵੱਖਰੀ ਪਛਾਣ ਮਿਲੇਗੀ, ਜਿਵੇਂ ਇਸ ਸਮੇਂ ਪਾਕਿਸਤਾਨ ਦੇ ਮੁਸਲਮਾਨ ਭਾਈਚਾਰੇ ਕੋਲ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਮਨੋਰੰਜਨ
ਪੰਜਾਬ
Advertisement