ਦਰਅਸਲ ਸਿੱਖ ਜਥੇਬੰਦੀਆਂ ਨੇ ਮੰਤਰੀਆਂ ਦੇ ਘਰਾਂ ਸਾਹਮਣੇ ਧਰਨੇ ਲਾਉਣ ਦਾ ਐਲਾਨ ਕੀਤਾ ਹੈ। ਜਥੇਬੰਦੀਆਂ ਦਾ ਕਹਿਣਾ ਹੈ ਕਿ ਜਿਹੜੇ ਕੈਬਨਿਟ ਮੰਤਰੀਆਂ ਨੇ ਵਿਧਾਨ ਸਭਾ ’ਚ ਜਜ਼ਬਾਤੀ ਭਾਸ਼ਣ ਦੇ ਕੇ ਇਨਸਾਫ਼ ਦਾ ਭਰੋਸਾ ਦਿੱਤਾ ਸੀ, ਉਨ੍ਹਾਂ ਦੇ ਘਰਾਂ ਮੂਹਰੇ 51 ਮੈਂਬਰੀ ਨੌਜਵਾਨ ਜਥੇਬੰਦੀਆਂ ਦੇ ਨੁਮਾਇੰਦੇ ਧਰਨੇ ’ਤੇ ਬੈਠਣਗੇ ਤੇ ਉਨ੍ਹਾਂ ਨੂੰ ਵਾਅਦੇ ਯਾਦ ਕਰਵਾ ਕੇ ਜਵਾਬ ਮੰਗੇ ਜਾਣਗੇ। ਪਹਿਲਾ ਧਰਨਾ 8 ਦਸੰਬਰ ਨੂੰ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਅੱਗੇ ਲਾਇਆ ਜਾਵੇਗਾ। ਦੂਜਾ ਧਰਨਾ 15 ਦਸੰਬਰ ਨੂੰ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੇ ਤੀਸਰਾ 22 ਦਸੰਬਰ ਨੂੰ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਮੂਹਰੇ ਦਿੱਤਾ ਜਾਵੇਗਾ।
ਜਥੇਬੰਦੀਆਂ ਦੇ ਲੀਡਰਾਂ ਨੇ ਕਿਹਾ ਕਿ ਅਗਲੇ ਪੜਾਅ ’ਚ ਬਾਕੀ ਰਹਿੰਦੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਵੀ ਧਰਨੇ ਲਾਏ ਜਾਣਗੇ। ਇਨ੍ਹਾਂ ਵਿੱਚ ਮਨਪ੍ਰੀਤ ਸਿੰਘ ਬਾਦਲ, ਹਰਮਿੰਦਰ ਸਿੰਘ ਗਿੱਲ, ਰਮਨਜੀਤ ਸਿੰਘ ਸਿੱਕੀ, ਕਿੱਕੀ ਢਿੱਲੋਂ ਤੇ ਹੋਰ ਆਗੂ ਸ਼ਾਮਲ ਹਨ, ਜਿਨ੍ਹਾਂ ਦਾ ਐਲਾਨ ਅਗਲੇ ਪੜਾਅ ਵਿੱਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਡੇਰਾ ਮੁਖੀ ਤੇ ਪ੍ਰੇਮੀਆਂ ਨੂੰ ਬਰਗਾੜੀ ਤੇ ਮੌੜ ਬੰਬ ਧਮਾਕੇ ਮਾਮਲਿਆਂ ’ਚੋਂ ਕਥਿਤ ਬਚਾਉਣਾ ਚਾਹੁੰਦੇ ਹਨ ਤੇ ਇਹੀ ਕੰਮ ਤਤਕਾਲੀ ਅਕਾਲੀ ਦਲ ਭਾਜਪਾ ਗੱਠਜੋੜ ਸਰਕਾਰ ਨੇ ਕੀਤਾ ਸੀ।