ਚੰਡੀਗੜ੍ਹ: ਬੇਅਦਬੀ ਤੇ ਗੋਲ਼ੀਕਾਂਡ ਦਾ ਮੁੱਦਾ ਇੱਕ ਵਾਰ ਫਿਰ ਚਰਚਾ 'ਚ ਹੈ। ਖਾਸ ਗੱਲ ਇਹ ਹੈ ਕਿ ਇੰਨੇ ਸਾਲ ਬੀਤਣ ਮਗਰੋਂ ਵੀ ਅਜੇ ਤਕ ਜਾਂਚ ਕਿਸੇ ਤਣ ਪੱਤਣ ਨਹੀਂ ਲੱਗੀ। ਅਜਿਹੇ 'ਚ ਸਿੱਖ ਜਥੇਬੰਦੀਆਂ 'ਚ ਰੋਸ ਪਾਇਆ ਜਾ ਰਿਹਾ ਹੈ। ਅੱਜ ਸਿੱਖ ਜਥੇਬੰਦੀਆਂ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਘਿਰਾਓ ਕਰਨਾ ਚਾਹੁੰਦੀਆਂ ਸਨ।
ਚੰਡੀਗੜ੍ਹ ਪੁਲਿਸ ਨੇ ਸਿੱਖ ਜਥੇਬੰਦੀਆਂ ਨੂੰ ਰਾਹ 'ਚ ਹੀ ਰੋਕ ਲਿਆ। ਜਥੇਬੰਦੀਆਂ ਨੇ ਮੁੱਲਾਂਪੁਰ ਬੈਰੀਅਰ ਤੋਂ ਪੈਦਲ ਮਾਰਚ ਸ਼ੁਰੂ ਕੀਤਾ ਸੀ ਪਰ ਹਾਈਕੋਰਟ ਪਹੁੰਚਣ ਤੋਂ ਪਹਿਲਾਂ ਹੀ ਪੁਲਿਸ ਨੇ ਰਸਤੇ ਵਿਚ ਹੀ ਬੇਰੀਕੇਡ ਲਗਾ ਕੇ ਰੋਕ ਲਿਆ। ਜਥੇਬੰਦੀਆ ਦੇ ਵਰਕਰਾਂ ਦੀ ਪੁਲਸ ਨਾਲ ਖੂਬ ਖਿੱਚ ਧੂਹ ਹੋਈ ਹੈ।
ਇਹ ਵੀ ਪੜ੍ਹੋ: 5000mAh ਦੀ ਬੈਟਰੀ ਵਾਲੇ Motorola ਦੇ ਸਮਾਰਟਫ਼ੋਨ ਨੂੰ ਸਿਰਫ਼ 649 ਰੁਪਏ ’ਚ ਖ਼ਰੀਦਣ ਦਾ ਸੁਨਹਿਰੀ ਮੌਕਾ, ਛੇਤੀ ਕਰੋ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin