Veer Baal Diwas: ‘ਵੀਰ ਬਾਲ ਦਿਵਸ’ ਨੂੰ ਲੈ ਕੇ ਸਿੱਖ ਸੰਸਥਾਵਾਂ ਤੇ ਕੇਂਦਰ ਸਰਕਾਰ ਆਹਮੋ-ਸਾਹਮਣੇ, ਸ਼੍ਰੋਮਣੀ ਕਮੇਟੀ ਦਾ ਇਲਜ਼ਾਮ, ਸਿੱਖਾਂ ਦੇ ਇਤਿਹਾਸ ਨੂੰ ਰਲਗੱਡ ਕਰਨਾ ਚਾਹੁੰਦੀ ਮੋਦੀ ਸਰਕਾਰ
ਕੇਂਦਰ ਸਰਕਾਰ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਸਿੱਖਾਂ ਵੱਲੋਂ ਸਖਤ ਵਿਰੋਧ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ...
Baal Veer Shaheedi Diwas: ਕੇਂਦਰ ਸਰਕਾਰ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਸਿੱਖਾਂ ਵੱਲੋਂ ਸਖਤ ਵਿਰੋਧ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵੱਲੋਂ ਮਨਾਏ ਜਾ ਰਹੇ ਵੀਰ ਬਾਲ ਦਿਵਸ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਇਸ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਉਣ ਦੀ ਅਪੀਲ ਕੀਤੀ ਹੈ।
ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਦਿੱਲੀ ਦੇ ਮੇਜਰ ਧਿਆਨ ਚੰਦ ਸਟੇਡੀਅਮ ਵਿਚ ਹੋਣ ਵਾਲੇ ਇਤਿਹਾਸਕ ਸਮਾਗਮ ’ਚ ਹਿੱਸਾ ਲੈਣਗੇ। ਕੇਂਦਰ ਸਰਕਾਰ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾ ਰਹੀ ਹੈ। ਦੁਪਹਿਰੇ 12.30 ’ਤੇ ਪ੍ਰਧਾਨ ਮੰਤਰੀ ਸ਼ਬਦ ਕੀਰਤਨ ਮੌਕੇ ਹਾਜ਼ਰੀ ਭਰਨਗੇ। ਮੋਦੀ ਇਸ ਮੌਕੇ ਕਰੀਬ ਤਿੰਨ ਹਜ਼ਾਰ ਬੱਚਿਆਂ ਦੇ ਮਾਰਚ-ਪਾਸਟ ਨੂੰ ਹਰੀ ਝੰਡੀ ਦਿਖਾਉਣਗੇ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ਮੁਤਾਬਕ ਸਰਕਾਰ ਨਾਗਰਿਕਾਂ, ਤੇ ਖਾਸ ਤੌਰ ਉਤੇ ਜਵਾਨ ਹੋ ਰਹੇ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੇ ਮਿਸਾਲੀ ਹੌਸਲੇ ਦੀ ਕਹਾਣੀ ਬਾਰੇ ਜਾਣੂ ਕਰਵਾਉਣਾ ਚਾਹੁੰਦੀ ਹੈ।
ਯਾਦ ਰਹੇ ਕੇਂਦਰ ਵੱਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਦੇਸ਼ ਪੱਧਰ ’ਤੇ ਮਨਾਉਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਜਿਸ ਵਿੱਚ ਇਸ ਦਿਵਸ ਨੂੰ ਵੀਰ ਬਾਲ ਦਿਵਸ ਦਾ ਨਾਂ ਦਿੱਤਾ ਗਿਆ। ਸ੍ਰੀ ਅਕਾਲ ਤਖਤ ਵੱਲੋਂ ਬਣਾਈ ਗਈ ਸਿੱਖ ਵਿਦਵਾਨਾਂ ਦੀ ਕਮੇਟੀ ਨੇ ਇਸ ਦਿਵਸ ਦਾ ਨਾਂ ‘ਸਾਹਿਬਜ਼ਾਦੇ ਸ਼ਹਾਦਤ’ ਦਿਵਸ ਰੱਖਣ ਦਾ ਸੁਝਾਅ ਦਿੱਤਾ ਸੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਮਾਮਲੇ ਵਿਚ ਕੇਂਦਰ ’ਤੇ ਦੋਸ਼ ਲਾਇਆ ਕਿ ਉਹ ਸਿੱਖਾਂ ਦੇ ਇਤਿਹਾਸ ਨੂੰ ਰਲਗੱਡ ਕਰਨਾ ਚਾਹੁੰਦੀ ਹੈ। ਸਿੱਖ ਕੌਮ ਦੀਆਂ ਪ੍ਰੰਪਰਾਵਾਂ ਖ਼ਿਲਾਫ਼ ਜਾ ਕੇ ਭਾਰਤ ਸਰਕਾਰ ਵੱਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਦਿਵਸ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣਾ ਦੁਨੀਆ ਦੇ ਧਰਮ ਇਤਿਹਾਸ ਅੰਦਰ ਸਭ ਤੋਂ ਵੱਡੀ ਸ਼ਹਾਦਤ ਤੇ ਮੁੱਲਵਾਨ ਵਿਰਾਸਤ ਨੂੰ ਖੋਰਾ ਲਗਾਉਣ ਦੀ ਕੋਝੀ ਸਾਜ਼ਿਸ਼ ਹੈ।
ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸਾਹਿਬਜ਼ਾਦਿਆਂ ਨੂੰ ਸੱਚਮੁੱਚ ਹੀ ਸ਼ਰਧਾ ਤੇ ਸਤਿਕਾਰ ਭੇਟ ਕਰਨਾ ਚਾਹੁੰਦੀ ਹੈ ਤਾਂ ਉਸ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਇਹ ਦਿਹਾੜਾ ਮਨਾਉਣ ਵਿੱਚ ਕੀ ਪ੍ਰੇਸ਼ਾਨੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਸਰਕਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣ ਦੀ ਜ਼ਿੱਦ ਕਰ ਰਹੀ ਹੈ ਉਸ ਤੋਂ ਸਪਸ਼ਟ ਹੈ ਕਿ ਇਹ ਖੇਡ ਪੰਥ ਵਿਰੋਧੀ ਸ਼ਕਤੀਆਂ ਦੇ ਇਸ਼ਾਰੇ ’ਤੇ ਖੇਡੀ ਜਾ ਰਹੀ ਹੈ।