ਪੜਚੋਲ ਕਰੋ

ਸੁਖਬੀਰ ਬਾਦਲ ਲਈ ਨਵੀਂ ਮੁਸੀਬਤ, ਕਿਸਾਨਾਂ ਦੇ ਨਾਲ ਹੀ ਪੰਥਕ ਜਥੇਬੰਦੀਆਂ ਵਿਰੋਧ 'ਚ ਡਟੀਆਂ

ਸ਼੍ਰੋਮਣੀ ਅਕਾਲੀ ਦਲ ਨੂੰ ਵਿਰੋਧੀ ਸਿਆਸੀ ਧਿਰਾਂ ਤੇ ਕਿਸਾਨਾਂ ਦੇ ਨਾਲ-ਨਾਲ ਪੰਥਕ ਜਥੇਬੰਦੀਆਂ ਦੇ ਵਿਰੋਧ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ ਕੁਝ ਦਿਨਾਂ ਵਿੱਚ ਆਮ ਆਦਮੀ ਪਾਰਟੀ ਤੇ ਕਾਂਗਰਸ ਦੇ ਵਰਕਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਨੂੰ ਕਾਲੀਆਂ ਝੰਡੀਆਂ ਵਿਖਾਈਆਂ ਗਈਆਂ ਹੁਣ ਪਿੰਡਾਂ ਵਿੱਚ ਪੰਥਕ ਜਥੇਬੰਦੀਆਂ ਵੀ ਅਕਾਲੀ ਦਲ ਦਾ ਵਿਰੋਧ ਕਰਨ ਲੱਗੀਆਂ ਹਨ। ਮੰਗਲਵਾਰ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਜਦੋਂ ਸੰਗਰੂਰ ਅੰਦਰ ਗੁਰਦੁਆਰਾ ਨਾਨਕਿਆਣਾ ਸਾਹਿਬ ਪਹੁੰਚੇ ਤਾਂ ਉਨ੍ਹਾਂ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਗਿਆ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੂੰ ਵਿਰੋਧੀ ਸਿਆਸੀ ਧਿਰਾਂ ਤੇ ਕਿਸਾਨਾਂ ਦੇ ਨਾਲ-ਨਾਲ ਪੰਥਕ ਜਥੇਬੰਦੀਆਂ ਦੇ ਵਿਰੋਧ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ ਕੁਝ ਦਿਨਾਂ ਵਿੱਚ ਆਮ ਆਦਮੀ ਪਾਰਟੀ ਤੇ ਕਾਂਗਰਸ ਦੇ ਵਰਕਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਨੂੰ ਕਾਲੀਆਂ ਝੰਡੀਆਂ ਵਿਖਾਈਆਂ ਗਈਆਂ ਹੁਣ ਪਿੰਡਾਂ ਵਿੱਚ ਪੰਥਕ ਜਥੇਬੰਦੀਆਂ ਵੀ ਅਕਾਲੀ ਦਲ ਦਾ ਵਿਰੋਧ ਕਰਨ ਲੱਗੀਆਂ ਹਨ। ਮੰਗਲਵਾਰ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਜਦੋਂ ਸੰਗਰੂਰ ਅੰਦਰ ਗੁਰਦੁਆਰਾ ਨਾਨਕਿਆਣਾ ਸਾਹਿਬ ਪਹੁੰਚੇ ਤਾਂ ਉਨ੍ਹਾਂ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਗਿਆ। ਹਾਸਲ ਜਾਣਕਾਰੀ ਮੁਤਾਬਕ ਜਦੋਂ ਸਿੱਖ ਜਥੇਬੰਦੀਆਂ ਨੂੰ ਸੁਖਬੀਰ ਬਾਦਲ ਦੇ ਆਉਣ ਦਾ ਪਤਾ ਲੱਗਾ ਤਾਂ ਰਾਗੀ ਗ੍ਰੰਥੀ ਸਭਾ, ਸਿੱਖ ਸਦਭਾਵਨਾ ਦਲ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ, ਦਮਦਮੀ ਟਕਸਾਲ ਤੇ ਕਈ ਹੋਰ ਜਥੇਬੰਦੀਆਂ ਦੇ ਕਾਰਕੁਨ ਕਾਲੀਆਂ ਝੰਡੀਆਂ ਲੈ ਕੇ ਇਕੱਠੇ ਹੋ ਗਏ। ਉਨ੍ਹਾਂ ਵੱਲੋਂ ਸੁਖਬੀਰ ਬਾਦਲ ਦਾ ਵਿਰੋਧ ਕਰਦਿਆਂ ਕਾਲੀਆਂ ਝੰਡੀਆਂ ਵਿਖਾਈਆਂ ਗਈਆਂ। ਇਸ ਮੌਕੇ ਕਾਲੀਆਂ ਝੰਡੀਆਂ ਨਾਲ ਵਿਰੋਧ ਪ੍ਰਦਰਸ਼ਨ ਕਰਦਿਆਂ ਅੱਗੇ ਵੱਧ ਰਹੇ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਤੇ ਪੁਲਿਸ ਵਿਚਾਲੇ ਖਿੱਚ-ਧੂਹ ਵੀ ਹੋਈ। ਦਰਅਸਲ ਸਿੱਖ ਜਥੇਬੰਦੀਆਂ ਦੇ ਕਾਰਕੁਨ ਗੁੰਮ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੇ ਮਾਮਲੇ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਣ ਦੀਆਂ ਘਟਨਾਵਾਂ ਸਮੇਤ ਹੋਰ ਅਨੇਕਾਂ ਮੁੱਦਿਆਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਦਾ ਵਿਰੋਧ ਕਰ ਰਹੇ ਹਨ। ਇਸ ਦੇ ਨਾਲ ਹੀ ਅਕਾਲੀ ਵਰਕਰਾਂ ਨੂੰ ਕਿਸਾਨਾਂ ਦਾ ਵੀ ਵਿਰੋਧ ਕਰਨਾ ਪਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਅਕਾਲੀ ਦਲ ਨੇ ਸਰਕਾਰ ਵਿੱਚ ਰਹਿੰਦਿਆਂ ਖੇਤੀ ਕਾਨੂੰਨਾਂ ਦਾ ਵਿਰੋਧ ਨਹੀਂ ਕੀਤਾ। ਹੁਣ ਜਦੋਂ ਇਸ ਮਾਮਲੇ 'ਤੇ ਘਿਰ ਗਏ ਤਾਂ ਸਰਕਾਰ ਵਿੱਚੋਂ ਬਾਹਰ ਹੋ ਕੇ ਸਿਆਸਤ ਕਰ ਰਹੇ ਹਨ। ਸਿੱਖ ਜਥੇਬੰਦੀਆਂ ਦੇ ਲੀਡਰਾਂ ਭਾਈ ਬਚਿੱਤਰ ਸਿੰਘ, ਕੁਲਵੰਤ ਸਿੰਘ ਬੁਰਜ, ਗਗਨਦੀਪ ਸਿੰਘ ਜਖੇਪਲ, ਭਾਈ ਬਲਵਿੰਦਰ ਸਿੰਘ ਨੇ ਇਲਜ਼ਾਮ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਗੁਰੂ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ, ਦੋ ਸਿੱਖ ਨੌਜਵਾਨਾਂ ਨੂੰ ਸ਼ਹੀਦ ਕੀਤਾ ਗਿਆ, ਡੇਰਾ ਮੁਖੀ ਨੂੰ ਮੁਆਫ਼ੀ ਦਿੱਤੀ ਗਈ ਤੇ ਹੁਣ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਗੁੰਮ ਹੋ ਗਏ ਹਨ, ਜਿਸ ਲਈ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਕੁਰਬਾਨੀਆਂ ਨਾਲ ਬਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਉਪਰ ਕਬਜ਼ਾ ਕੀਤਾ ਹੋਇਆ ਹੈ ਤੇ ਗੁਰੂ ਘਰਾਂ ਨੂੰ ਆਪਣੇ ਸਿਆਸੀ ਹਿਤਾਂ ਲਈ ਵਰਤ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਦਾ ਵਿਰੋਧ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਵਾਪਰੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲ ਜਾਂਦੀ।

ਟਾਪ ਹੈਡਲਾਈਨ

Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget