ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੂੰ ਵਿਰੋਧੀ ਸਿਆਸੀ ਧਿਰਾਂ ਤੇ ਕਿਸਾਨਾਂ ਦੇ ਨਾਲ-ਨਾਲ ਪੰਥਕ ਜਥੇਬੰਦੀਆਂ ਦੇ ਵਿਰੋਧ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ ਕੁਝ ਦਿਨਾਂ ਵਿੱਚ ਆਮ ਆਦਮੀ ਪਾਰਟੀ ਤੇ ਕਾਂਗਰਸ ਦੇ ਵਰਕਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਨੂੰ ਕਾਲੀਆਂ ਝੰਡੀਆਂ ਵਿਖਾਈਆਂ ਗਈਆਂ ਹੁਣ ਪਿੰਡਾਂ ਵਿੱਚ ਪੰਥਕ ਜਥੇਬੰਦੀਆਂ ਵੀ ਅਕਾਲੀ ਦਲ ਦਾ ਵਿਰੋਧ ਕਰਨ ਲੱਗੀਆਂ ਹਨ। ਮੰਗਲਵਾਰ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਜਦੋਂ ਸੰਗਰੂਰ ਅੰਦਰ ਗੁਰਦੁਆਰਾ ਨਾਨਕਿਆਣਾ ਸਾਹਿਬ ਪਹੁੰਚੇ ਤਾਂ ਉਨ੍ਹਾਂ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਗਿਆ।
ਹਾਸਲ ਜਾਣਕਾਰੀ ਮੁਤਾਬਕ ਜਦੋਂ ਸਿੱਖ ਜਥੇਬੰਦੀਆਂ ਨੂੰ ਸੁਖਬੀਰ ਬਾਦਲ ਦੇ ਆਉਣ ਦਾ ਪਤਾ ਲੱਗਾ ਤਾਂ ਰਾਗੀ ਗ੍ਰੰਥੀ ਸਭਾ, ਸਿੱਖ ਸਦਭਾਵਨਾ ਦਲ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ, ਦਮਦਮੀ ਟਕਸਾਲ ਤੇ ਕਈ ਹੋਰ ਜਥੇਬੰਦੀਆਂ ਦੇ ਕਾਰਕੁਨ ਕਾਲੀਆਂ ਝੰਡੀਆਂ ਲੈ ਕੇ ਇਕੱਠੇ ਹੋ ਗਏ। ਉਨ੍ਹਾਂ ਵੱਲੋਂ ਸੁਖਬੀਰ ਬਾਦਲ ਦਾ ਵਿਰੋਧ ਕਰਦਿਆਂ ਕਾਲੀਆਂ ਝੰਡੀਆਂ ਵਿਖਾਈਆਂ ਗਈਆਂ। ਇਸ ਮੌਕੇ ਕਾਲੀਆਂ ਝੰਡੀਆਂ ਨਾਲ ਵਿਰੋਧ ਪ੍ਰਦਰਸ਼ਨ ਕਰਦਿਆਂ ਅੱਗੇ ਵੱਧ ਰਹੇ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਤੇ ਪੁਲਿਸ ਵਿਚਾਲੇ ਖਿੱਚ-ਧੂਹ ਵੀ ਹੋਈ।
ਦਰਅਸਲ ਸਿੱਖ ਜਥੇਬੰਦੀਆਂ ਦੇ ਕਾਰਕੁਨ ਗੁੰਮ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੇ ਮਾਮਲੇ, ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਣ ਦੀਆਂ ਘਟਨਾਵਾਂ ਸਮੇਤ ਹੋਰ ਅਨੇਕਾਂ ਮੁੱਦਿਆਂ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਦਾ ਵਿਰੋਧ ਕਰ ਰਹੇ ਹਨ। ਇਸ ਦੇ ਨਾਲ ਹੀ ਅਕਾਲੀ ਵਰਕਰਾਂ ਨੂੰ ਕਿਸਾਨਾਂ ਦਾ ਵੀ ਵਿਰੋਧ ਕਰਨਾ ਪਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਅਕਾਲੀ ਦਲ ਨੇ ਸਰਕਾਰ ਵਿੱਚ ਰਹਿੰਦਿਆਂ ਖੇਤੀ ਕਾਨੂੰਨਾਂ ਦਾ ਵਿਰੋਧ ਨਹੀਂ ਕੀਤਾ। ਹੁਣ ਜਦੋਂ ਇਸ ਮਾਮਲੇ 'ਤੇ ਘਿਰ ਗਏ ਤਾਂ ਸਰਕਾਰ ਵਿੱਚੋਂ ਬਾਹਰ ਹੋ ਕੇ ਸਿਆਸਤ ਕਰ ਰਹੇ ਹਨ।
ਸਿੱਖ ਜਥੇਬੰਦੀਆਂ ਦੇ ਲੀਡਰਾਂ ਭਾਈ ਬਚਿੱਤਰ ਸਿੰਘ, ਕੁਲਵੰਤ ਸਿੰਘ ਬੁਰਜ, ਗਗਨਦੀਪ ਸਿੰਘ ਜਖੇਪਲ, ਭਾਈ ਬਲਵਿੰਦਰ ਸਿੰਘ ਨੇ ਇਲਜ਼ਾਮ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਗੁਰੂ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ, ਦੋ ਸਿੱਖ ਨੌਜਵਾਨਾਂ ਨੂੰ ਸ਼ਹੀਦ ਕੀਤਾ ਗਿਆ, ਡੇਰਾ ਮੁਖੀ ਨੂੰ ਮੁਆਫ਼ੀ ਦਿੱਤੀ ਗਈ ਤੇ ਹੁਣ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਗੁੰਮ ਹੋ ਗਏ ਹਨ, ਜਿਸ ਲਈ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਜ਼ਿੰਮੇਵਾਰ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਕੁਰਬਾਨੀਆਂ ਨਾਲ ਬਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਉਪਰ ਕਬਜ਼ਾ ਕੀਤਾ ਹੋਇਆ ਹੈ ਤੇ ਗੁਰੂ ਘਰਾਂ ਨੂੰ ਆਪਣੇ ਸਿਆਸੀ ਹਿਤਾਂ ਲਈ ਵਰਤ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਦਾ ਵਿਰੋਧ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਵਾਪਰੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲ ਜਾਂਦੀ।
ਸੁਖਬੀਰ ਬਾਦਲ ਲਈ ਨਵੀਂ ਮੁਸੀਬਤ, ਕਿਸਾਨਾਂ ਦੇ ਨਾਲ ਹੀ ਪੰਥਕ ਜਥੇਬੰਦੀਆਂ ਵਿਰੋਧ 'ਚ ਡਟੀਆਂ
ਏਬੀਪੀ ਸਾਂਝਾ
Updated at:
30 Sep 2020 11:33 AM (IST)
ਸ਼੍ਰੋਮਣੀ ਅਕਾਲੀ ਦਲ ਨੂੰ ਵਿਰੋਧੀ ਸਿਆਸੀ ਧਿਰਾਂ ਤੇ ਕਿਸਾਨਾਂ ਦੇ ਨਾਲ-ਨਾਲ ਪੰਥਕ ਜਥੇਬੰਦੀਆਂ ਦੇ ਵਿਰੋਧ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ ਕੁਝ ਦਿਨਾਂ ਵਿੱਚ ਆਮ ਆਦਮੀ ਪਾਰਟੀ ਤੇ ਕਾਂਗਰਸ ਦੇ ਵਰਕਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਨੂੰ ਕਾਲੀਆਂ ਝੰਡੀਆਂ ਵਿਖਾਈਆਂ ਗਈਆਂ ਹੁਣ ਪਿੰਡਾਂ ਵਿੱਚ ਪੰਥਕ ਜਥੇਬੰਦੀਆਂ ਵੀ ਅਕਾਲੀ ਦਲ ਦਾ ਵਿਰੋਧ ਕਰਨ ਲੱਗੀਆਂ ਹਨ। ਮੰਗਲਵਾਰ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਜਦੋਂ ਸੰਗਰੂਰ ਅੰਦਰ ਗੁਰਦੁਆਰਾ ਨਾਨਕਿਆਣਾ ਸਾਹਿਬ ਪਹੁੰਚੇ ਤਾਂ ਉਨ੍ਹਾਂ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਗਿਆ।
- - - - - - - - - Advertisement - - - - - - - - -