Amritsar News : ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਵਾਪਸ ਪਰਤਿਆ , ਗੁਰਦੁਆਰਾ ਸਾਹਿਬਾਨਾਂ ਦੇ ਕੀਤੇ ਦਰਸ਼ਨ
Amritsar News : ਵਿਸਾਖੀ ਤੇ ਖਾਲਸਾ ਸਾਜਨਾ ਦਿਵਸ ਮੌਕੇ 'ਤੇ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਅਟਾਰੀ ਵਾਹਗਾ ਸਰਹੱਦ ਰਾਹੀ ਭਾਰਤ ਵਾਪਸ ਪਰਤ ਆਇਆ ਹੈ। ਇਸ ਜਥੇ ਵਿੱਚ ਕੁੱਲ 2,238 ਸ਼ਰਧਾਲੂ ਸ਼ਾਮਲ ਸਨ

Amritsar News : ਵਿਸਾਖੀ ਤੇ ਖਾਲਸਾ ਸਾਜਨਾ ਦਿਵਸ ਮੌਕੇ 'ਤੇ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਅਟਾਰੀ ਵਾਹਗਾ ਸਰਹੱਦ ਰਾਹੀ ਭਾਰਤ ਵਾਪਸ ਪਰਤ ਆਇਆ ਹੈ। ਇਸ ਜਥੇ ਵਿੱਚ ਕੁੱਲ 2,238 ਸ਼ਰਧਾਲੂ ਸ਼ਾਮਲ ਸਨ, ਜੋ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨ ਕਰਕੇ ਅੱਜ ਵਾਪਸ ਪਰਤੇ ਹਨ। ਸ਼ਰਧਾਲੂਆਂ ਦੀ ਵਾਪਸੀ ਤੇ ਉਨ੍ਹਾਂ ਦੇ ਪਰਿਵਾਰਾਂ ਤੇ ਸੰਗਤਾਂ ‘ਚ ਖੁਸ਼ੀ ਦਾ ਮਾਹੌਲ ਵੇਖਣ ਨੂੰ ਮਿਲਿਆ।
ਪੜ੍ਹੋ ਹੋਰ ਖ਼ਬਰਾਂ : ਟਰੈਕਟਰ ਤੋਂ ਡਿੱਗਣ ਨਾਲ 15 ਸਾਲਾ ਲੜਕੇ ਦੀ ਮੌਤ ,ਖੇਤ ਨੂੰ ਜਾਂਦੇ ਸਮੇਂ ਵਾਪਰਿਆ ਹਾਦਸਾ
ਉਨ੍ਹਾਂ ਨੇ ਖੁਸ਼ੀ ਜ਼ਾਹਰ ਕਰਦੇ ਹੋਏ ਕਿਹਾ ਕਿ ਯਾਤਰਾ ਬਹੁਤ ਹੀ ਸੁਹਾਵਣੀ, ਸ਼ਾਂਤੀਪੂਰਨ ਰਹੀ। ਉਨ੍ਹਾਂ ਨੂੰ ਪਾਕਿਸਤਾਨ ਵਿੱਚ ਕੋਈ ਮੁਸ਼ਕਲ ਨਹੀਂ ਆਈ। ਪਾਕਿਸਤਾਨੀ ਸਰਕਾਰ ਅਤੇ ਪ੍ਰਸ਼ਾਸਨ ਨੇ ਸੁਰੱਖਿਆ, ਰਿਹਾਇਸ਼, ਭੋਜਨ ਅਤੇ ਹੋਰ ਜ਼ਰੂਰੀ ਸਹੂਲਤਾਂ ਲਈ ਸ਼ਾਨਦਾਰ ਪ੍ਰਬੰਧ ਕੀਤੇ ਸਨ। ਉਨ੍ਹਾਂ ਨੂੰ ਇਨ੍ਹਾਂ ਪਵਿੱਤਰ ਸਥਾਨਾਂ ਦੇ ਦਰਸ਼ਨ ਕਰਨ ਤੋਂ ਬਾਅਦ ਆਤਮਿਕ ਸ਼ਾਂਤੀ ਮਿਲੀ।
ਸ਼ਰਧਾਲੂਆਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਅਸੀਂ ਸਰਕਾਰਾਂ ਦੇ ਬਹੁਤ ਧੰਨਵਾਦੀ ਹਾਂ, ਜਿਨ੍ਹਾਂ ਦੇ ਕਾਰਨ ਸਾਨੂੰ ਆਪਣੇ ਵਿਛੜੇ ਗੁਰੂਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਉਹ ਸ੍ਰੀ ਨਨਕਾਣਾ ਸਾਹਿਬ, ਸ੍ਰੀ ਪੰਜਾ ਸਾਹਿਬ, ਸ੍ਰੀ ਡੇਰਾ ਸਾਹਿਬ ਤੇ ਸ੍ਰੀ ਕਰਤਾਰਪੁਰ ਸਾਹਿਬ ਸਮੇਤ ਕਈ ਪਵਿੱਤਰ ਸਥਾਨਾਂ 'ਤੇ ਨਤਮਸਤਕ ਹੋਏ ਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
ਪਾਕਿਸਤਾਨ ਵਿੱਚ ਸੁਰੱਖਿਆ ਅਤੇ ਸਹੂਲਤਾਂ ਦੀ ਪ੍ਰਸ਼ੰਸਾ
ਸ਼ਰਧਾਲੂਆਂ ਨੇ ਭਾਰਤ ਤੇ ਪਾਕਿਸਤਾਨ ਦੋਵਾਂ ਸਰਕਾਰਾਂ ਦਾ ਧੰਨਵਾਦ ਕਰਦਿਆਂ ਅਪੀਲ ਕੀਤੀ ਕਿ ਧਾਰਮਿਕ ਯਾਤਰਾਵਾਂ ਲਈ ਹੋਰ ਲਾਂਘੇ ਤੇ ਸੁਵਿਧਾਵਾਂ ਵਧਾਈਆਂ ਜਾਣ, ਤਾਂ ਜੋ ਭਵਿੱਖ ਵਿੱਚ ਸ਼ਰਧਾਲੂਆਂ ਨੂੰ ਆਸਾਨੀ ਨਾਲ ਦਰਸ਼ਨ ਕਰਨ ਦਾ ਮੌਕਾ ਮਿਲ ਸਕੇ।
10 ਅਪ੍ਰੈਲ ਨੂੰ ਰਵਾਨਾ ਹੋਇਆ ਸੀ ਜਥਾ
ਦੱਸ ਦੇਈਏ ਕਿ 10 ਅਪ੍ਰੈਲ ਨੂੰ ਵਿਸਾਖੀ ਮੌਕੇ ਕੁੱਲ 2800 ਦੇ ਕਰੀਬ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ ਹੋਇਆ ਸੀ ਅਤੇ ਆਪਣੀ ਯਾਤਰਾ ਪੂਰੀ ਕਰਨ ਤੋਂ ਬਾਅਦ ਅੱਜ ਵਾਪਸ ਆਇਆ ਹੈ। ਜਿਸ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ 409, ਹਰਿਆਣਾ ਕਮੇਟੀ ਤੋਂ 255 ਅਤੇ ਸ਼੍ਰੋਮਣੀ ਕਮੇਟੀ ਤੋਂ 1,763 ਸ਼ਰਧਾਲੂ ਭੇਜੇ ਗਏ ਸਨ। ਜਿਸ ਨਾਲ ਕੁੱਲ 2,840 ਸ਼ਰਧਾਲੂ ਪਾਕਿਸਤਾਨ ਗਏ ,ਜਦਕਿ ਕੁੱਝ ਸ਼ਰਧਾਲੂ ਸਿਹਤ ਵਿਗੜਨ ਕਾਰਨ ਪਹਿਲਾਂ ਹੀ ਵਾਪਸ ਆ ਗਏ ਸਨ।
Before You Go
Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਟ੍ਰੈਂਡਿੰਗ ਟੌਪਿਕ





















