Punjab News: ਢੱਡਰੀਆਂ ਵਾਲੇ ਦਾ ਅੰਮ੍ਰਿਤਪਾਲ 'ਤੇ ਤਿੱਖਾ ਨਿਸ਼ਾਨਾ, ਬੋਲੇ, ਉਸ ਦੀ ਮਾਂ ਤੋਂ ਪੁੱਛੋ ਕੀ ਹੁਣ ਮੱਸਿਆ ਲੱਗਦੀ?
ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਅੰਮ੍ਰਿਤਪਾਲ ਸਿੰਘ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਢੱਡਰੀਆਂ ਵਾਲੇ ਨੇ ਕਿਹਾ ਹੈ ਕਿ ਸਾਨੂੰ ਸੋਚ ਸਮਝ ਕੇ ਬੋਲਣਾ ਚਾਹੀਦਾ ਹੈ। ਅੱਜ ਪੰਜਾਬ ਵਿੱਚ ਜੋ ਕੁਝ ਵੀ ਹੋ ਰਿਹੈ
Punjab News: ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਢੱਡਰੀਆਂ ਵਾਲੇ ਨੇ ਕਿਹਾ ਹੈ ਕਿ ਸਾਨੂੰ ਸੋਚ ਸਮਝ ਕੇ ਬੋਲਣਾ ਚਾਹੀਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅੱਜ ਪੰਜਾਬ ਵਿੱਚ ਜੋ ਕੁਝ ਵੀ ਹੋ ਰਿਹਾ ਹੈ, ਉਸ ਦਾ ਸਿੱਧਾ ਅਸਰ ਦੁਨੀਆ ਭਰ ਦੇ ਸਿੱਖਾਂ 'ਤੇ ਪੈ ਰਿਹਾ ਹੈ।
ਦਰਅਸਲ ਢੱਡਰੀਆਂ ਵਾਲੇ ਵੱਲੋਂ ਵੀਡੀਓ ਜਾਰੀ ਕਰਕੇ ਅੰਮ੍ਰਿਤਪਾਲ ਸਿੰਘ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਢੱਡਰੀਆਂ ਵਾਲੇ ਅਨੁਸਾਰ ਅੰਮ੍ਰਿਤਪਾਲ ਕਹਿੰਦਾ ਸੀ, ਜੇ 4-5 ਮਰ ਵੀ ਜਾਣ ਤਾਂ ਕਿਹੜੀ ਮੱਸਿਆ ਲੱਗਣੀ ਹਟ ਜਾਏਗੀ ਪਰ ਅਜੇ ਤਾਂ ਸਿਰਫ਼ ਗ੍ਰਿਫ਼ਤਾਰੀਆਂ ਹੀ ਹੋਈਆਂ ਹਨ ਤੇ ਉਨ੍ਹਾਂ ਨੂੰ ਪੁੱਛ ਕੇ ਵੇਖੋ ਜਿਨ੍ਹਾਂ ਦੇ ਪੁੱਤਰ ਘਰ ਨਹੀਂ ਆਏ। ਉਨ੍ਹਾਂ ਦੇ ਘਰ ਮੱਸਿਆ ਨਹੀਂ ਲੱਗ ਰਹੀ। ਖੁਦ ਅੰਮ੍ਰਿਤਪਾਲ ਦੇ ਘਰ ਹੀ ਦੇਖ ਲਵੋ। ਉਸ ਦੀ ਮਾਂ ਦੀ ਹਾਲਤ ਵੇਖ ਲਵੋ, ਉਸ ਦੀ ਮਾਂ ਵਾਰ-ਵਾਰ ਕਹਿ ਰਹੀ ਹੈ ਕਿ ਉਸ ਦਾ ਪੁੱਤਰ ਨਹੀਂ ਮਿਲਿਆ। ਉਸ ਦੀ ਮਾਂ ਨੂੰ ਪੁੱਛੋ ਕੀ ਮੱਸਿਆ ਲੱਗ ਰਹੀ ਹੈ?
ਢੱਡਰੀਆਂ ਵਾਲੇ ਨੇ ਕਿਹਾ ਕਿ ਅੱਜ ਦੇ ਦੌਰ ਵਿੱਚ ਜੇਕਰ ਕੋਈ ਸਹੀ ਗੱਲ ਕਰਦਾ ਹੈ ਤਾਂ ਉਸ ਨੂੰ ਪੰਥ ਦਾ ਵੈਰੀ ਕਿਹਾ ਜਾਂਦਾ ਹੈ। ਦੂਜੇ ਪਾਸੇ ਜੇਕਰ ਕੋਈ ਅੱਗ ਲਾਉਣ ਦੀ ਗੱਲ ਕਰਦਾ ਹੈ ਤਾਂ ਉਹ ਪੰਥ ਦਾ ਸ਼ੁਭਚਿੰਤਕ ਹੈ। ਲੋਕ ਛੋਟੀਆਂ-ਛੋਟੀਆਂ ਗੱਲਾਂ ਸੋਚ ਕੇ ਪ੍ਰਤੀਕਿਰਿਆ ਕਰਦੇ ਹਨ। ਸੋਸ਼ਲ ਮੀਡੀਆ 'ਤੇ ਸ਼ਰੇਆਮ ਗਾਲ੍ਹਾਂ ਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਇਸ ਕਾਰਨ ਪੰਜਾਬ ਦੇ ਹਿੱਤ ਵਿੱਚ ਗੱਲ ਕਰਨ ਵਾਲੇ ਵੀ ਹੁਣ ਬੋਲਣ ਨੂੰ ਤਿਆਰ ਨਹੀਂ ਹਨ।
ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਬੋਲੇ ਸਨ ਪਰ ਅੰਮ੍ਰਿਤਪਾਲ ਨੇ ਪੰਜਾਬ ਦੀ ਜਵਾਨੀ ਨੂੰ ਮੁਸੀਬਤ ਵਿੱਚ ਪਾ ਦਿੱਤਾ ਹੈ। ਉਸ ਕੋਲ ਕੋਈ ਯੋਜਨਾ ਨਹੀਂ ਸੀ। ਹੁਣ ਉਹ ਭਗੌੜਾ ਹੈ, ਪਰ ਜਿਨ੍ਹਾਂ ਨੂੰ ਉਸ ਨੇ ਪਿੱਛੇ ਲਾਇਆ ਸੀ, ਉਹ ਜੇਲ੍ਹਾਂ ਤੱਕ ਪਹੁੰਚ ਗਏ ਹਨ। ਅਸੀਂ ਬੰਦੀ ਸਿੱਖਾਂ ਨੂੰ ਰਿਹਾਅ ਕਰਨ ਦੀ ਗੱਲ ਕਰ ਰਹੇ ਸੀ, ਅੱਜ ਜੇਲ੍ਹਾਂ ਵਿੱਚ ਬੰਦੀ ਸਿੱਖਾਂ ਦੀ ਗਿਣਤੀ ਵੱਧ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ