ਕੁਰੂਕਸ਼ੇਤਰ: ਗੁਰਪਤਵੰਤ ਸਿੰਘ ਪੰਨੂੰ ਨੇ ਛੇਵੀਂ ਪਾਤਸ਼ਾਹੀ ਗੁਰਦੁਆਰੇ ਤੋਂ ਰੈਫਰੈਂਡਮ-2020 ਦੇ ਹੱਕ ਵਿੱਚ ਵੋਟ ਪਾਉਣ ਦਾ ਅਲਟੀਮੇਟਮ ਦਿੱਤਾ ਸੀ ਪਰ ਪੁਲਿਸ ਨੇ ਸਖਤੀ ਕਰਕੇ ਇਸ ਨੂੰ ਸਿਰੇ ਤੋਂ ਨਕਾਰਾ ਕਰ ਦਿੱਤਾ। ਖਾਲਿਸਤਾਨ ਦੇ ਅਲਟੀਮੇਟਮ ਤੋਂ ਬਾਅਦ, ਪੁਲਿਸ ਚੌਕਸ ਸੀ ਤੇ ਗੁਰਦੁਆਰਾ ਸਾਹਿਬ ਦੇ ਆਲੇ ਦੁਆਲੇ ਦੇ ਸੁਰੱਖਿਆ ਪ੍ਰਬੰਧ ਨੂੰ ਸਖ਼ਤ ਰੱਖਿਆ ਗਿਆ।

ਪੁਲਿਸ ਮੁਲਾਜ਼ਮ ਸਿਵਲ ਵਰਦੀ 'ਚ ਗੁਰੂਦੁਆਰੇ ਵਿੱਚ ਤਾਇਨਾਤ ਰਹੇ ਤੇ ਐਸਪੀ ਆਸਥਾ ਮੋਦੀ ਖੁਦ ਇੱਕ ਇੱਕ ਮਿੰਟ ਦੀ ਜਾਣਕਾਰੀ ਲੈਂਦੇ ਰਹੇ। ਪ੍ਰਸ਼ਾਸਨ ਨੇ ਸਾਵਧਾਨੀ ਵਜੋਂ ਗੁਰਦੁਆਰੇ ਵਿੱਚ ਧਾਰਾ-144 ਲਾਗੂ ਕਰ ਦਿੱਤੀ ਸੀ ਪਰ ਸੰਗਤ ਨੂੰ ਗੁਰੂ ਘਰ ਜਾਣ ਤੋਂ ਰੋਕਿਆ ਨਹੀਂ ਗਿਆ ਸੀ।

ਗੁਰਪਤਵੰਤ ਸਿੰਘ ਪੰਨੂੰ ਨੇ ਰੈਫਰੈਂਡਮ-2020 ਦੇ ਸਬੰਧ ਵਿੱਚ ਹਰਿਆਣਾ 'ਚ ਇੱਕ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ। ਪਿਛਲੇ 20 ਦਿਨਾਂ ਤੋਂ ਸਿੱਖ ਸੰਗਤ ਨੂੰ ਵਿਦੇਸ਼ਾਂ ਤੋਂ ਇੱਕ ਫੋਨ ਕਾਲ ਰਾਹੀਂ ਰੈਫਰੈਂਡਮ ਲਈ ਵੋਟ ਪਾਉਣ ਲਈ ਉਤਸ਼ਾਹਤ ਕੀਤਾ ਜਾ ਰਿਹਾ ਸੀ। ਇਸ ਦੌਰਾਨ ਅੰਬੇਦਕਰ ਚੌਕ ਤੇ ਦੇਵੀ ਲਾਲ ਚੌਕ ਤੇ ਨਾਕਾ ਲਗਾ ਕੇ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਗਏ ਸਨ। ਗੁਰਦੁਆਰੇ ਦੇ ਨਾਲ ਲੱਗਦੇ ਸਿੱਖ ਮਿਸ਼ਨ ਵਿੱਚ ਕਮਰਾ ਵੀ ਕਿਰਾਏ 'ਤੇ ਨਹੀਂ ਦਿੱਤਾ ਜਾ ਰਿਹਾ ਹੈ।



ਐਸਪੀ ਆਸਥਾ ਮੋਦੀ ਨੇ ਕਿਹਾ ਕਿ ਪੰਨੂੰ ਦੇ ਆਡੀਓ ਸੰਦੇਸ਼ ਤੋਂ ਬਾਅਦ ਪੁਲਿਸ ਬਹੁਤ ਸੁਚੇਤ ਸੀ। ਇਸ ਬਾਰੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੋ ਦਿਨ ਪਹਿਲਾਂ ਹਰੀ ਝੰਡੀ ਦੇ ਦਿੱਤੀ ਸੀ। ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਪ੍ਰੋਗਰਾਮ ਦਾ ਸਮਰਥਨ ਨਹੀਂ ਕਰਦੇ। ਉਹ ਪ੍ਰਸ਼ਾਸਨ ਦੇ ਨਾਲ ਹਨ। ਕਿਸੇ ਵੀ ਸ਼ਰਾਰਤੀ ਅਨਸਰ ਨੂੰ ਕਿਸੇ ਕਿਸਮ ਦੀ ਦਖਲਅੰਦਾਜ਼ੀ ਨਹੀਂ ਕਰਨੀ ਚਾਹੀਦੀ, ਇਸ ਲਈ ਸੁਰੱਖਿਆ ਵਧਾ ਦਿੱਤੀ ਗਈ ਸੀ।


ਇਹ ਵੀ ਪੜ੍ਹੋ:ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ