ballistic helmets: ਸਿੱਖ ਸੈਨਿਕਾਂ ਵੱਲੋਂ ਬੈਲਿਸਟਿਕ ਹੈਲਮੇਟ ਪਹਿਨਣ ਨੂੰ ਲੈ ਕੇ ਪੈਦਾ ਹੋਏ ਵਿਵਾਦ ਦਰਮਿਆਨ ਰੱਖਿਆ ਰਾਜ ਮੰਤਰੀ ਅਜੈ ਭੱਟ ਨੇ ਸ਼ੁੱਕਰਵਾਰ ਨੂੰ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਦੇ ਸਵਾਲ 'ਤੇ ਸਪੱਸ਼ਟ ਕੀਤਾ ਕਿ ਸਾਰੇ ਸੈਨਿਕਾਂ ਨੂੰ ਇਹ ਹੈਲਮੇਟ ਪਾਉਣਾ ਹੋਵੇਗਾ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਖੇਤਰਾਂ ਵਿੱਚ ਤਾਇਨਾਤ ਲੜਾਕੂ ਜਹਾਜ਼ਾਂ ਦੇ ਸਾਰੇ ਪਾਇਲਟਾਂ ਅਤੇ ਸੈਨਿਕਾਂ ਨੂੰ ਪੂਰਾ ਸੁਰੱਖਿਆਤਮਕ ਪਹਿਰਾਵਾ ਪਹਿਨਣਾ ਹੋਵੇਗਾ।


ਉਨ੍ਹਾਂ ਕਿਹਾ ਕਿ ਅੱਤਵਾਦ ਵਿਰੁੱਧ ਲੜਾਈ ਵਿਚ ਆਪਣੀ ਧਾਰਮਿਕ ਪਛਾਣ ਨੂੰ ਕਾਇਮ ਰੱਖਦੇ ਹੋਏ ਸਿੱਖ ਫੌਜੀਆਂ ਨੇ ਕੱਪੜੇ ਦੇ ਪਟਕਿਆਂ ਦੇ ਉੱਪਰ ਬੁਲੇਟ ਪਰੂਫ ਹੈਲਮੇਟ ਪਹਿਨੇ ਹੋਏ ਹਨ। ਇਸ ਤੋਂ ਇਲਾਵਾ ਆਰਮਡ ਰੈਜੀਮੈਂਟ ਦੇ ਟੈਂਕ ਅਮਲੇ ਨੇ ਪੇਡ ਕਮਿਊਨੀਕੇਸ਼ਨ ਹੈੱਡ ਗੇਅਰ ਵੀ ਪਹਿਨਿਆ ਹੈ। ਦਰਅਸਲ, ਸੰਸਦ ਮੈਂਬਰ ਪ੍ਰਨੀਤ ਕੌਰ ਨੇ ਸਵਾਲ ਪੁੱਛਿਆ ਸੀ ਕਿ ਕੀ ਕੇਂਦਰ ਸਰਕਾਰ ਸਿੱਖ ਸੈਨਿਕਾਂ ਲਈ ਬੈਲਿਸਟਿਕ ਹੈਲਮੇਟ ਪਾਉਣਾ ਲਾਜ਼ਮੀ ਕਰਨ ਜਾ ਰਹੀ ਹੈ।


ਇਸ 'ਤੇ ਮੰਤਰੀ ਭੱਟ ਨੇ ਕਿਹਾ ਕਿ ਅੱਜ ਦੇ ਯੁੱਗ 'ਚ ਸੈਨਿਕਾਂ ਨੂੰ ਜੰਗ ਦੌਰਾਨ ਆਉਣ ਵਾਲੇ ਸਾਰੇ ਨਵੇਂ ਖਤਰਿਆਂ ਤੋਂ ਬਚਣ ਦੀ ਲੋੜ ਹੈ। ਇਸ ਤਹਿਤ ਭਾਰਤੀ ਜਵਾਨਾਂ ਨੂੰ ਬੁਲੇਟ ਪਰੂਫ ਜੈਕਟਾਂ ਅਤੇ ਬੁਲੇਟ ਪਰੂਫ ਹੈਲਮੇਟ ਦਿੱਤੇ ਜਾ ਰਹੇ ਹਨ। ਫੌਜੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਉਨ੍ਹਾਂ ਦੀ ਸਰਕਾਰ ਦੀ ਵੱਡੀ ਤਰਜੀਹ ਹੈ। ਜ਼ਿਕਰਯੋਗ ਹੈ ਕਿ 5 ਜਨਵਰੀ ਨੂੰ ਰੱਖਿਆ ਮੰਤਰਾਲੇ ਨੇ ਸਿੱਖ ਸੈਨਿਕਾਂ ਲਈ 12,730 ਬੈਲਿਸਟਿਕ ਹੈਲਮੇਟ ਖਰੀਦਣ ਲਈ ਟੈਂਡਰ ਕੱਢੇ ਸਨ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਕੇਂਦਰ ਦੇ ਇਸ ਕਦਮ ਦਾ ਵਿਰੋਧ ਕਰ ਰਹੀ ਹੈ।


ਇਹ ਵੀ ਪੜ੍ਹੋ: Waris Punjab De: ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੁਲਿਸ ਦੀ ਵੱਡੀ ਕਾਰਵਾਈ, 6 ਸਾਥੀ ਗ੍ਰਿਫਤਾਰ, ਅੰਮ੍ਰਿਤਪਾਲ ਫਰਾਰ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :