ਚੰਡੀਗੜ੍ਹ: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ (Baljeet Singh Daduwal) ਨੇ ਸਿੱਖ ਨੌਜਵਾਨਾਂ ਨੂੰ ਕੱਟੜਪੰਥ ਤੇ ਹਿੰਸਾ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਵੱਖਵਾਦੀ ਸੰਗਠਨਾਂ ਦੇ "ਡਾਲਰ ਦੇ ਸੁਪਨਿਆਂ" ਦੇ ਲਾਲਚ ਵਿੱਚ ਨਾ ਆਉਣ ਲਈ ਕਿਹਾ ਹੈ। 









ਬਲਜੀਤ ਸਿੰਘ ਦਾਦੂਵਾਲ ਦਾ ਇਹ ਬਿਆਨ ਉਦੋਂ ਆਇਆ ਹੈ, ਜਦੋਂ ਪੁਲਿਸ ਦਾਅਵੇ ਕਰ ਰਹੀ ਹੈ ਕਿ ਪੰਜਾਬ ਦੇ ਕੁਝ ਨੌਜਵਾਨ ਪੈਸੇ ਦੇ ਲਾਲਚ ਵਿੱਚ ਖਾਲਿਸਤਾਨ ਦੇ ਪੋਸਟਰ ਲਾ ਰਹੇ ਹਨ। ਪੁਲਿਸ ਨੇ ਕੁਝ ਨੌਜਵਾਨਾਂ ਨੂੰ ਗ੍ਰਿਫਤਾਰ ਵੀ ਕੀਤਾ ਹੈ। 


ਦੱਸ ਦਈਏ ਕਿ ਸਿੱਖਜ ਫਾਰ ਜਸਟਿਸ ਦੇ ਲੀਡਰ ਗੁਰਪਤਵੰਤ ਪੰਨੂ ਵੱਲੋਂ ਪੰਜਾਬ ਅੰਦਰ ਖਾਲਿਸਤਾਨ ਦੇ ਪੋਸਟਰ ਲਾਉਣ ਲਈ ਇਨਾਮ ਦੇਣ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਅੰਦਰ ਕਈ ਥਾਂਵਾਂ ਉੱਪਰ ਖਾਲਿਸਤਾਨ ਦੇ ਪੋਸਟਰ ਲੱਗੇ ਵੀ ਹਨ। 


ਹੁਣ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਸਿੱਖ ਨੌਜਵਾਨਾਂ ਨੂੰ ਕੱਟੜਪੰਥ ਤੇ ਹਿੰਸਾ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਵੱਖਵਾਦੀ ਸੰਗਠਨਾਂ ਦੇ "ਡਾਲਰ ਦੇ ਸੁਪਨਿਆਂ" ਦੇ ਲਾਲਚ ਵਿੱਚ ਨਾ ਆਉਣ ਲਈ ਕਿਹਾ ਹੈ।


 


 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ