ਪੜਚੋਲ ਕਰੋ

ਅਮਰੀਕਾ ਦੀ ਜੇਲ੍ਹ 'ਚ ਬੰਦ 52 ਪੰਜਾਬੀਆਂ ਲਈ ਅੱਗੇ ਆਏ ਕੈਪਟਨ

ਚੰਡੀਗੜ੍ਹ: ਅਮਰੀਕਾ ਦੀ ਜੇਲ੍ਹ ਵਿੱਚ ਬੰਦ 52 ਪੰਜਾਬੀਆਂ ਦੀ ਮਦਦ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਗੇ ਆਏ ਹਨ। ਉਨ੍ਹਾਂ ਨੇ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਮਦਦ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਵਿਦੇਸ਼ ਮੰਤਰੀ ਨੂੰ ਕਿਹਾ ਕਿ ਅਮਰੀਕਾ ਦੇ ਸੂਬੇ ਔਰੇਗਨ ਵਿੱਚ ਨਾਜਾਇਜ਼ ਆਵਾਸ ਦੇ ਦੋਸ਼ ਹੇਠ ਨਜ਼ਰਬੰਦ ਕੀਤੇ ਗਏ 52 ਪੰਜਾਬੀਆਂ ਦੀ ਮਦਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਕੋਲ ਇਨ੍ਹਾਂ ਵਿਅਕਤੀਆਂ ਸਬੰਧੀ ਕੋਈ ਪੁਖ਼ਤਾ ਜਾਣਕਾਰੀ ਮੌਜੂਦ ਨਹੀਂ।   ਮੁੱਖ ਮੰਤਰੀ ਨੇ ਟਵੀਟ ਕਰਕੇ ਕੇਂਦਰੀ ਵਿਦੇਸ਼ ਮੰਤਰੀ ਨੂੰ ਕਿਹਾ ਕਿ ਅਮਰੀਕੀ ਸੂਬੇ ਵਿੱਚ ਕੁਝ ਨਾਜਾਇਜ਼ ਆਵਾਸੀਆਂ, ਜਿਨ੍ਹਾਂ ਵਿੱਚ ਸਿੱਖ ਵੀ ਸ਼ਾਮਲ ਹਨ, ਨੂੰ ਜੇਲ੍ਹ ਵਿੱਚ ਅਣਮਨੁੱਖੀ ਹਾਲਾਤ ਵਿੱਚ ਰੱਖੇ ਜਾਣ ਦੀਆਂ ਰਿਪੋਰਟਾਂ ਹਨ। ਸੂਬਾ ਸਰਕਾਰ ਇਸ ਮਾਮਲੇ ਵਿੱਚ ਕੇਂਦਰ ਨੂੰ ਦਖ਼ਲ ਦੇਣ ਦੀ ਅਪੀਲ ਕਰਦੀ ਹੈ। ਦੂਜੇ ਪਾਸੇ ਰਾਜ ਸਰਕਾਰ ਵੱਲੋਂ ਹਾਲੇ ਤੱਕ ਇਨ੍ਹਾਂ ਨਜ਼ਰਬੰਦ ਸਿੱਖਾਂ ਦੀ ਸ਼ਨਾਖ਼ਤ ਲਈ ਕੋਈ ਪ੍ਰਕਿਰਿਆ ਸ਼ੁਰੂ ਨਹੀਂ ਕੀਤੀ ਗਈ। ਜ਼ਿਕਰਯੋਗ ਹੈ ਕਿ 2014 ਵਿੱਚ ਜਦ 40 ਭਾਰਤੀ ਇਰਾਕ ਵਿੱਚ ਲਾਪਤਾ ਹੋ ਗਏ ਸਨ ਤਾਂ ਰਾਜ ਸਰਕਾਰ ਵੱਲੋਂ ਪੀੜਤਾਂ ਦੇ ਰਿਸ਼ਤੇਦਾਰਾਂ ਲਈ ਸਕੱਤਰੇਤ ਵਿੱਚ ਕੰਟਰੋਲ ਰੂਮ ਕਾਇਮ ਕੀਤਾ ਗਿਆ ਸੀ। ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਸਿਆਸੀ ਸ਼ਰਨ ਮੰਗਣ ਵਾਲਿਆਂ ਦਾ ਮੁੱਦਾ ਵਿਦੇਸ਼ਾਂ ’ਚ ਹੋਰ ਮੁਸ਼ਕਲਾਂ ਵਿੱਚ ਘਿਰੇ ਵਿਅਕਤੀਆਂ ਨਾਲੋਂ ਬਿਲਕੁਲ ਵੱਖਰਾ ਹੈ। ਇਨ੍ਹਾਂ ਵਿੱਚੋਂ ਕੁਝ ਦੇਸ਼ ਵਿੱਚ ਕੋਈ ਅਪਰਾਧ ਕਰਨ ਦੇ ਦੋਸ਼ ਹੇਠ ਲੋੜੀਂਦੇ ਮੁਲਜ਼ਮ ਹੋ ਸਕਦੇ ਹਨ ਜਾਂ ਕਿਸੇ ਵੱਖਵਾਦੀ ਲਹਿਰ ਦਾ ਹਿੱਸਾ ਵੀ ਹੋ ਸਕਦੇ ਹਨ। ਹਾਸਲ ਵੇਰਵਿਆਂ ਮੁਤਾਬਕ ਗ੍ਰਹਿ ਵਿਭਾਗ ਨੇ ਕੇਂਦਰੀ ਵਿਦੇਸ਼ ਮੰਤਰਾਲੇ ਕੋਲੋਂ ਇਨ੍ਹਾਂ 52 ਨਾਜਾਇਜ਼ ਸਿੱਖ ਆਵਾਸੀਆਂ ਬਾਰੇ ਜਾਣਕਾਰੀ ਮੰਗੀ ਹੈ। ਪੰਜਾਬ ਦੇ ਨਾਗਰਿਕਾਂ ਵੱਲੋਂ ਵਿਦੇਸ਼ਾਂ ਵਿੱਚ ਗ਼ੈਰਕਾਨੂੰਨੀ ਰਾਹ ਅਖ਼ਤਿਆਰ ਕਰਕੇ ਦਾਖ਼ਲ ਹੋਣ ਤੋਂ ਬਾਅਦ ਸਿਆਸੀ ਸ਼ਰਨ ਮੰਗਣ ਦਾ ਇਤਿਹਾਸ ਬੜਾ ਲੰਮਾ ਰਿਹਾ ਹੈ। ਅਤਿਵਾਦ ਦੇ ਦੌਰ ਵਿੱਚ ਇਸ ਮੰਤਵ ਲਈ ਮਨੁੱਖੀ ਹੱਕਾਂ ਦੇ ਘਾਣ ਅਤੇ ਨਕਲੀ ਪੁਲੀਸ ਮੁਕਾਬਲਿਆਂ ਦਾ ਹਵਾਲਾ ਦਿੱਤਾ ਜਾਂਦਾ ਰਿਹਾ ਹੈ। ਦਰਅਸਲ ਅਮਰੀਕਾ ਵਿੱਚੋਂ ਗੈਰਕਾਨੂੰਨੀ ਪਰਵਾਸੀਆਂ ਦੀ ਦਰਦਨਾਕ ਕਹਾਣੀ ਸਾਹਮਣੇ ਆਈ ਹੈ। ਇਨ੍ਹਾਂ ਕੈਦੀਆਂ ਵਿੱਚ ਬਹੁਤੇ ਸਿੱਖ ਹੀ ਹਨ। ਉਹ ਜੇਲ੍ਹਾਂ ਵਿੱਚ ਰੁਲ ਰਹੇ ਹਨ ਤੇ ਉਨ੍ਹਾਂ ਨੂੰ 22 ਘੰਟੇ ਸੈੱਲਾਂ ਵਿੱਚ ਬੰਦ ਰੱਖਿਆ ਜਾਂਦਾ ਹੈ। ਜੇਲ੍ਹ ਵਿੱਚ ਉਨ੍ਹਾਂ ਨਾਲ ਵਿਤਕਰਾ ਕੀਤਾ ਜਾਂਦਾ ਹੈ। ਆਪਣੇ ਦਰਦ ਉਨ੍ਹਾਂ ਨੇ ਕਾਂਗਰਸ ਦੀ ਮੈਂਬਰ ਸੁਜ਼ਾਨੇ ਬੋਨਾਮੀਕੀ ਨੂੰ ਦੱਸਿਆ।

ਟਾਪ ਹੈਡਲਾਈਨ

PAK ਅੱਤਵਾਦੀ ਸ਼ਹਿਜਾਦ ਭੱਟੀ 'ਤੇ NIA ਦੀ ਕਾਰਵਾਈ, ਮੁਹਾਲੀ ਕੋਰਟ ਨੇ NBW ਕੀਤਾ ਜਾਰੀ; ਬ੍ਰਾਜੀਲ 'ਚ ਲੁੱਕਿਆ
PAK ਅੱਤਵਾਦੀ ਸ਼ਹਿਜਾਦ ਭੱਟੀ 'ਤੇ NIA ਦੀ ਕਾਰਵਾਈ, ਮੁਹਾਲੀ ਕੋਰਟ ਨੇ NBW ਕੀਤਾ ਜਾਰੀ; ਬ੍ਰਾਜੀਲ 'ਚ ਲੁੱਕਿਆ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Punjab ਦੇ ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ, ਸਰਕਾਰ ਨੇ ਤਨਖਾਹਾਂ ‘ਚ ਕੀਤਾ ਦੁੱਗਣਾ ਵਾਧਾ
Punjab ਦੇ ਸਫਾਈ ਕਰਮਚਾਰੀਆਂ ਦੀ ਹੜਤਾਲ ਖਤਮ, ਸਰਕਾਰ ਨੇ ਤਨਖਾਹਾਂ ‘ਚ ਕੀਤਾ ਦੁੱਗਣਾ ਵਾਧਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਵੱਡੀ ਵਾਰਦਾਤ! ਪਤੀ ਨੇ ਆਪਣੀ ਟੀਚਰ ਪਤਨੀ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਫਿਰ ਖੁਦ ਵੀ ਲਿਆ ਫਾਹਾ; ਜਾਣੋ ਪੂਰਾ ਮਾਮਲਾ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
ਚੰਡੀਗੜ੍ਹ 'ਚ ਪੈਟਰੋਲ ਬੰਬ ਹਮਲਾ! ਸੈਕਟਰ-25 'ਚ ਦਹਿਸ਼ਤ, 6 ਗ੍ਰਿਫ਼ਤਾਰ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Embed widget