ਅੰਮ੍ਰਿਤਸਰ: ਜੂਨ 1984 ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਭਾਰਤ ਸਰਕਾਰ ਦੇ ਹੁਕਮ ’ਤੇ ਫੌਜ ਵੱਲੋਂ ਕੀਤੇ ਗਏ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਦੀ ਯਾਦ ਵਿੱਚ ਸ਼੍ਰੋਮਣੀ ਕਮੇਟੀ, ਸਿੱਖ ਜਥੇਬੰਦੀਆਂ ਤੇ ਸੰਗਤਾਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ।
ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੂਨ 1984 ਵਿੱਚ ਭਾਰਤ ਸਰਕਾਰ ਵੱਲੋਂ ਕਰਵਾਏ ਗਏ ਘੱਲੂਘਾਰੇ ਨੂੰ ਸਿੱਖ ਕੌਮ ਕਦੇ ਵੀ ਭੁਲਾ ਨਹੀਂ ਸਕਦੀ। ਉਨ੍ਹਾਂ ਕੌਮ ਨੂੰ ਇਕਜੁਟ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਦਿਹਾੜਾ ਕੌਮ ਲਈ ਸਵੈ-ਮੰਥਨ ਦਾ ਸਮਾਂ ਹੈ ਤੇ ਸਾਨੂੰ ਕੌਮ ਦੀ ਚੜ੍ਹਦੀ ਕਲਾ ਲਈ ਪੁਰਾਤਨ ਪੰਥਕ ਰਵਾਇਤਾਂ ਦੀ ਮਜ਼ਬੂਤੀ ਲਈ ਪਹਿਰਾ ਦੇਣਾ ਚਾਹੀਦਾ ਹੈ।
ਉਨ੍ਹਾਂ ਆਖਿਆ ਕਿ ਕੌਮ ਦੇ ਸਾਰੇ ਮਸਲੇ ਰਲਮਿਲ ਕੇ ਹੀ ਹੱਲ ਕੀਤੇ ਜਾ ਸਕਦੇ ਹਨ। ਉਨ੍ਹਾਂ ਪੰਜਾਬ ਦੀ ਨੌਜੁਆਨੀ ਦੇ ਵਿਦੇਸ਼ ਜਾਣ ਦੇ ਰੁਝਾਨ ’ਤੇ ਚਿੰਤਾ ਪ੍ਰਗਟ ਕਰਦਿਆਂ ਇਸ ਸੰਜੀਦਾ ਮਾਮਲੇ ’ਤੇ ਕੌਮ ਨੂੰ ਸੁਚੇਤ ਹੋਣ ਦੀ ਅਪੀਲ ਕੀਤੀ। ਉਨ੍ਹਾਂ ਆਖਿਆ ਕਿ ਜੇਕਰ ਇਹ ਰੁਝਾਨ ਇਸੇ ਤਰ੍ਹਾਂ ਹੀ ਜਾਰੀ ਰਿਹਾ ਤਾਂ ਭਵਿੱਖ ਵਿਚ ਪੰਜਾਬ ਦੇ ਉੱਚ ਅਹੁਦਿਆਂ ’ਤੇ ਸਿੱਖ ਅਧਿਕਾਰੀ ਨਹੀਂ ਲੱਭਣਗੇ। ਉਨ੍ਹਾਂ ਸਿੱਖ ਕੌਮ ਨੂੰ ਆਪਣੇ ਬੱਚਿਆਂ ਤੇ ਨੌਜੁਆਨਾਂ ਨੂੰ ਚੰਗੀ ਵਿਦਿਆ ਨਾਲ ਜੋੜਨ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਆਖਿਆ ਕਿ ਜੇਕਰ ਸਾਡੀ ਨੌਜੁਆਨੀ ਚੰਗੀ ਵਿੱਦਿਆ ਦੀ ਧਾਰਨੀ ਬਣਗੇ ਤਾਂ ਕੌਮ ਹਰ ਖੇਤਰ ਵਿਚ ਤਰੱਕੀ ਦੀ ਬੁਲੰਦੀਆਂ ਛੂਹੇਗੀ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਜੂਨ 1984 ਵਿੱਚ ਭਾਰਤ ਸਰਕਾਰ ਵੱਲੋਂ ਕੀਤਾ ਗਿਆ ਹਮਲਾ ਅਣਮਨੁੱਖੀ ਤਸ਼ੱਦਦ ਦੀ ਸਿਖਰ ਸੀ, ਜਿਸ ਨੂੰ ਭੁੱਲਣਾ ਮੁਸ਼ਕਲ ਹੀ ਨਹੀਂ ਸਗੋਂ ਅਸੰਭਵ ਹੈ। ਉਨ੍ਹਾਂ ਕਿਹਾ ਕਿ ਇਸ ਦਿਹਾੜੇ ਮੌਕੇ ਸਿੱਖ ਕੌਮ ਦੇ ਅੱਲ੍ਹੇ ਜ਼ਖ਼ਮ ਰਿਸਣ ਲੱਗਦੇ ਹਨ। ਇਹ ਅਤਿਭਾਵੁਕ ਤੇ ਸੰਵੇਦਨਸ਼ੀਲ ਦਿਹਾੜਾ ਹੈ, ਜਿਸ ਨੂੰ ਮਨਾਉਣ ਲਈ ਸਮੁੱਚੀ ਕੌਮ ਨੂੰ ਇਕਜੁਟਤਾ ਦਿਖਾਉਣੀ ਚਾਹੀਦੀ ਹੈ।
ਜੂਨ ਚੁਰਾਸੀ ਦੇ ਸਾਕੇ ਨੂੰ ਸਿੱਖ ਕੌਮ ਨਹੀਂ ਭੁੱਲ ਸਕਦੀ, ਕੌਮ ਨੂੰ ਇਕਜੁੱਟ ਹੋਣ ਦੀ ਅਪੀਲ
ਏਬੀਪੀ ਸਾਂਝਾ
Updated at:
06 Jun 2019 12:51 PM (IST)
ਜੂਨ 1984 ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਭਾਰਤ ਸਰਕਾਰ ਦੇ ਹੁਕਮ ’ਤੇ ਫੌਜ ਵੱਲੋਂ ਕੀਤੇ ਗਏ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਦੀ ਯਾਦ ਵਿੱਚ ਸ਼੍ਰੋਮਣੀ ਕਮੇਟੀ, ਸਿੱਖ ਜਥੇਬੰਦੀਆਂ ਤੇ ਸੰਗਤਾਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ।
- - - - - - - - - Advertisement - - - - - - - - -