ਪੰਜਾਬ ਕੈਬਨਿਟ 'ਚ ਸਿੱਧੂ ਦੀ ਰਿਹਾਈ ਬਾਰੇ ਚੁੱਪੀ, ਅਪ੍ਰੈਲ 'ਚ ਹੀ ਹੋਵੇਗੀ ਰਿਹਾਈ
26 ਜਨਵਰੀ ਤੋਂ ਪਹਿਲਾਂ ਕੈਬਨਿਟ ਮੀਟਿੰਗ ਵਿੱਚ ਜੇਲ੍ਹ ਪ੍ਰਸ਼ਾਸਨ ਵੱਲੋਂ ਭੇਜੀ ਗਈ ਫਾਈਲ ਨਹੀਂ ਪਹੁੰਚੀ ਸੀ। ਜਿਸ ਕਾਰਨ ਕੈਦੀਆਂ ਦੀ ਰਿਹਾਈ ਬਾਰੇ ਕੋਈ ਫੈਸਲਾ ਨਹੀਂ ਹੋ ਸਕਿਆ। ਪਰ ਇਸ ਵਾਰ ਫਿਰ ਕੈਬਨਿਟ ਵਿੱਚ ਇਸ ਫਾਈਲ ਉੱਤੇ ਕੋਈ ਚਰਚਾ ਨਹੀਂ ਹੋਈ।
Cabinet Decisions: ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਇੱਕ ਵਾਰ ਫਿਰ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਸਬੰਧੀ ਕੋਈ ਤਜਵੀਜ਼ ਨਹੀਂ ਰੱਖੀ ਗਈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਅਪ੍ਰੈਲ ਮਹੀਨੇ 'ਚ ਹੀ ਰਿਹਾਅ ਕੀਤਾ ਜਾਵੇਗਾ। ਜਿਸ ਕਾਰਨ ਉਨ੍ਹਾਂ ਦੇ ਸਮਰਥਕਾਂ ਨੂੰ ਹੋਰ ਇੰਤਜ਼ਾਰ ਕਰਨਾ ਪਵੇਗਾ।
ਗੌਰਤਲਬ ਹੈ ਕਿ 75ਵੇਂ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਕਾਰਨ ਹਰ ਸੂਬੇ ਨੇ ਚੰਗੇ ਆਚਰਣ ਕਾਰਨ 26 ਜਨਵਰੀ ਨੂੰ ਕੁਝ ਕੈਦੀਆਂ ਨੂੰ ਰਿਹਾਅ ਕੀਤਾ ਸੀ। ਇਸ ਦੌਰਾਨ ਕਿਆਸ ਲਗਾਏ ਜਾ ਰਹੇ ਸਨ ਕਿ ਪੰਜਾਬ ਜੇਲ੍ਹ ਮੰਤਰਾਲੇ ਵੱਲੋਂ ਤਿਆਰ ਕੀਤੀ ਗਈ ਸੂਚੀ ਵਿੱਚ ਨਵਜੋਤ ਸਿੰਘ ਸਿੱਧੂ ਦਾ ਨਾਂ ਵੀ ਸ਼ਾਮਲ ਹੈ ਪਰ ਨਵਜੋਤ ਸਿੰਘ ਸਿੱਧੂ 26 ਜਨਵਰੀ ਨੂੰ ਜੇਲ੍ਹ ਤੋਂ ਬਾਹਰ ਨਹੀਂ ਆਏ।
ਇਹ ਵੀ ਪੜ੍ਹੋ:ਆਪ ਸਰਕਾਰ ਨੇ PSPCL ਨੂੰ ਕੰਗਾਲੀ ਵੱਲ ਤੋਰ ਕੇ ਪੰਜਾਬ ਦੇ ਖੇਤੀਬਾੜੀ ਤੇ ਉਦਯੋਗਿਕ ਅਰਥਚਾਰੇ ਨੂੰ ਖਤਰੇ ਵਿਚ ਪਾਇਆ: ਸੁਖਬੀਰ ਬਾਦਲ
ਪ੍ਰਾਪਤ ਜਾਣਕਾਰੀ ਅਨੁਸਾਰ 26 ਜਨਵਰੀ ਤੋਂ ਪਹਿਲਾਂ ਕੈਬਨਿਟ ਮੀਟਿੰਗ ਵਿੱਚ ਜੇਲ੍ਹ ਪ੍ਰਸ਼ਾਸਨ ਵੱਲੋਂ ਭੇਜੀ ਗਈ ਫਾਈਲ ਨਹੀਂ ਪਹੁੰਚੀ ਸੀ। ਜਿਸ ਕਾਰਨ ਕੈਦੀਆਂ ਦੀ ਰਿਹਾਈ ਬਾਰੇ ਕੋਈ ਫੈਸਲਾ ਨਹੀਂ ਹੋ ਸਕਿਆ। ਪਰ ਇਸ ਵਾਰ ਫਿਰ ਕੈਬਨਿਟ ਵਿੱਚ ਇਸ ਫਾਈਲ ਉੱਤੇ ਕੋਈ ਚਰਚਾ ਨਹੀਂ ਹੋਈ।
ਨਿਯਮਾਂ ਮੁਤਾਬਕ ਜੇਕਰ ਨਵਜੋਤ ਸਿੰਘ ਸਿੱਧੂ ਅਤੇ ਹੋਰ ਕੈਦੀਆਂ ਦੀ ਫਾਈਲ ਕੈਬਨਿਟ ਵਿੱਚ ਪਾਸ ਹੁੰਦੀ ਤਾਂ ਇਸ ਨੂੰ ਰਾਜਪਾਲ ਕੋਲ ਦਸਤਖਤ ਲਈ ਭੇਜਿਆ ਜਾਣਾ ਸੀ। ਇਸ ਤੋਂ ਬਾਅਦ ਕੈਦੀਆਂ ਦੀ ਰਿਹਾਈ ਦਾ ਦਿਨ ਤੈਅ ਕੀਤਾ ਜਾਣਾ ਸੀ। ਪਰ ਹੁਣ ਅਜਿਹਾ ਨਹੀਂ ਹੋਵੇਗਾ।
ਹੁਣ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਅਪ੍ਰੈਲ ਦੇ ਪਹਿਲੇ ਜਾਂ ਦੂਜੇ ਹਫ਼ਤੇ ਤੈਅ ਹੈ। ਨਵਜੋਤ ਸਿੰਘ ਸਿੱਧੂ ਦੀ ਸਜ਼ਾ 19 ਮਈ ਨੂੰ ਇੱਕ ਸਾਲ ਪੂਰਾ ਹੋਵੇਗਾ ਜਾਂ ਨਹੀਂ। ਪਰ ਨਿਯਮਾਂ ਮੁਤਾਬਕ ਉਸ ਨੂੰ ਅਪ੍ਰੈਲ 'ਚ ਰਿਹਾਅ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: ਮਾਨ ਸਰਕਾਰ ਸੂਬੇ ਦੀਆਂ ਸਰਕਾਰੀ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ-ਚੀਮਾ
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।