ਮੁਕਤਸਰ: ਖੇਤੀ ਬਿੱਲਾਂ ਦੇ ਵਿਰੋਧ 'ਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਬੀਤੇ ਦਿਨੀਂ ਅਸਤੀਫਾ ਦੇ ਦਿੱਤਾ। ਇਸ ਤੋਂ ਬਾਅਦ ਸੂਬੇ ਦੀ ਸਿਆਸਤ ਗਰਮਾਈ ਹੋਈ ਹੈ। ਇਸ ਦੇ ਨਾਲ ਹੀ ਵੱਖ-ਵੱਖ ਸਿਆਸਤਦਾਨਾਂ ਵੱਲੋਂ ਇਸ 'ਤੇ ਪ੍ਰਤੀਕਿਰੀਆਵਾਂ ਆ ਰਹੀਆਂ ਹਨ ਪਰ ਕਿਸਾਨਾਂ ਦਾ ਰੋਸ ਇੱਥੇ ਹੀ ਨਹੀਂ ਮੁੱਕਦਾ। ਉਨ੍ਹਾਂ ਵੱਲੋਂ ਬਾਦਲ ਪਿੰਡ ਧਰਨਾ ਜਾਰੀ ਹੈ।


ਉਧਰ, ਕੇਂਦਰੀ ਮੰਤਰੀ ਵਜੋਂ ਅਸਤੀਫਾ ਦੇਣ ਤੋਂ ਬਾਅਦ ਹਰਸਿਮਰਤ ਬਾਦਲ ਦੇ ਘਰ ਬਾਹਰ ਸੁੰਨ ਪੱਸਰੀ ਹੋਈ ਹੈ। ਜਦਕਿ ਆਮ ਦਿਨਾਂ 'ਚ ਪਿੰਡ ਬਾਦਲ 'ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਘਰ ਬਾਹਰ ਹਰ ਵੇਲੇ ਰੌਣਕ ਰਹਿੰਦੀ ਹੈ। ਬੀਤੀ ਰਾਤ ਅਸਤੀਫਾ ਦੇਣ ਤੋਂ ਬਾਅਦ ਹਰਸਿਮਰਤ ਬਾਦਲ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਵੀਂ ਦਿੱਲੀ 'ਚ ਰੁਕੇ ਹੋਏ ਹਨ। ਉਨ੍ਹਾਂ ਦਾ ਫਿਲਹਾਲ ਮੁਕਤਸਰ ਜ਼ਿਲ੍ਹੇ 'ਚ ਸਥਿਤ ਆਪਣੇ ਜੱਦੀ ਪਿੰਡ ਬਾਦਲ 'ਚ ਆਉਣ ਦਾ ਕੋਈ ਪ੍ਰੋਗਰਾਮ ਨਹੀਂ।



ਦੂਜੇ ਪਾਸੇ ਪਿੰਡ ਬਾਦਲ 'ਚ ਹੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਮੁੱਖ ਮੰਤਰੀ ਦੇ ਘਰ ਦੇ ਨਜ਼ਦੀਕ ਹੀ ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਵਿਰੁੱਧ ਖੇਤੀ ਬਿੱਲ਼ਾਂ ਨੂੰ ਵਾਪਸ ਕਰਵਾਉਣ ਲਈ ਲਗਾਤਾਰ ਸੰਘਰਸ਼ ਕਰ ਰਹੀਆਂ ਹਨ। ਇੱਕ ਪਾਸੇ ਜਿੱਥੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ, ਉੱਥੇ ਹੀ ਬਾਦਲ ਪਰਿਵਾਰ ਖਿਲਾਫ ਵੀ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਬਾਦਲ ਤੇ ਘਰ ਨੂੰ ਆਉਣ ਵਾਲੇ ਸਾਰੇ ਰਸਤਿਆਂ ਤੇ ਹੀ ਪੁਲਿਸ ਦਾ ਸਖ਼ਤ ਪਹਿਰਾ ਹੈ। ਬਾਦਲ ਪਰਿਵਾਰ ਦੇ ਘਰ ਨਜ਼ਦੀਕ ਪੁਲਿਸ ਵੱਲੋਂ ਵੱਡੀ ਗਿਣਤੀ 'ਚ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।

What is Agriculture Bill 2020: ਕੀ ਹੈ ਕਿਸਾਨ ਬਿੱਲ? ਪੰਜਾਬ 'ਚ ਕਿਉਂ ਮੱਚਿਆ ਹੰਗਾਮਾ? ਕੀ ਹੈ ਹਰਸਿਮਰਤ ਬਾਦਲ ਦੇ ਅਸਤੀਫੇ ਦੀ ਕਹਾਣੀ, ਜਾਣੋ ਇਸ ਖ਼ਬਰ 'ਚ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin
https://apps.apple.com/in/app/abp-live-news/id811114904