ਲੁਧਿਆਣਾ : ਰੇਪ ਮਾਮਲੇ 'ਚ ਗ੍ਰਿਫਤਾਰ ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਰਾਹਤ ਨਹੀਂ ਮਿਲੀ ਹੈ। ਲੁਧਿਆਣਾ ਅਦਾਲਤ ਦੇ ਵਿਸ਼ੇਸ਼ ਜੱਜ ਨੇ ਫੈਸਲਾ ਸੁਣਾਉਂਦੇ ਹੋਏ ਬੈਂਸ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ। ਇਸ ਮਾਮਲੇ ਵਿੱਚ ਹੁਣ ਤੱਕ ਸਿਰਫ਼ ਬੈਂਸ ਦੇ ਭਰਾ ਅਤੇ ਪੀਏ ਨੂੰ ਹੀ ਜ਼ਮਾਨਤ ਮਿਲੀ ਹੈ, ਜਦਕਿ ਬਾਕੀਆਂ ਦੀਆਂ ਅਰਜ਼ੀਆਂ ਰੱਦ ਹੋ ਚੁੱਕੀਆਂ ਹਨ।

 

ਇਸ ਤੋਂ ਕੁੱਝ ਦਿਨ ਪਹਿਲਾਂ ਜਬਰ ਜਨਾਹ ਮਾਮਲੇ ਵਿੱਚ ਸਾਬਕਾ ਵਿਧਾਇਕ ਬੈਂਸ ਵੱਲੋਂ ਜਮਾਨਤ ਅਰਜ਼ੀ ਲਗਾਈ ਗਈ ਸੀ, ਜਿਸ ਉਤੇ  ਕੋਰਟ ਵੱਲੋਂ ਸਿਮਰਜੀਤ ਸਿੰਘ ਬੈਂਸ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ ਹੈ। ਫਿਲਹਾਲ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ ਤ ਉਨ੍ਹਾਂ ਨੂੰ ਜੇਲ੍ਹ 'ਚ ਹੀ ਰਹਿਣਾ ਪਵੇਗਾ।
 

ਜਿਸ ਨੂੰ ਲੈ ਕੇ ਪੀੜਤ ਪੱਖ ਦੇ ਵਕੀਲ ਵੱਲੋਂ ਵੀ ਸਿਮਰਜੀਤ ਸਿੰਘ ਬੈਂਸ ਨੂੰ ਜੇਲ੍ਹ ਵਿੱਚ ਵੀ ਆਈ ਪੀ ਸਹੂਲਤਾਂ ਦੇਣ ਦੇ ਇਲਜ਼ਾਮ ਲਗਾਏ ਗਏ ਹਨ। ਪੀੜਤ ਪੱਖ ਦੇ ਵਕੀਲ ਹਰੀਸ਼ ਰਾਏ ਢਾਂਡਾ ਨੇ ਕਿਹਾ ਕਿ ਮਾਨਯੋਗ ਕੋਰਟ ਵੱਲੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ।

 



 

ਦੱਸ ਦੇਈਏ ਕਿ ਲੋਕ ਇਨਸਾਫ਼ ਪਾਰਟੀ (Lok insaf Party) ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ (Simranjit Singh Bains ) ਨੇ ਆਪਣੇ ਭਰਾ ਪਰਮਜੀਤ ਪੰਮਾ, ਜਸਵੀਰ ਕੌਰ ਭਾਬੀ ਦੇ ਨਾਲ 2 ਹੋਰ ਨਾਲ ਸਮਰਪਣ ਕੀਤਾ ਸੀ।  ਬੈਂਸ ਸਮੇਤ 7 ਵਿਅਕਤੀਆਂ ਉਤੇ ਰੇਪ ਦਾ ਮਾਮਲਾ ਦਰਜ ਹੋਇਆ ਸੀ। ਇਹ ਮਾਮਲਾ ਲੁਧਿਆਣਾ ਦੀ ਇੱਕ ਵਿਧਵਾ ਔਰਤ ਨਾਲ ਬਲਾਤਕਾਰ ਕਰਨ ਦਾ ਹੈ, ਜਿਸ ਨੇ ਬੈਂਸ 'ਤੇ ਦੋਸ਼ ਲਾਏ ਸਨ।

 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।