ਪੜਚੋਲ ਕਰੋ
Advertisement
ਸਿਮਰਜੀਤ ਬੈਂਸ ਨੂੰ ਅਦਾਲਤ ਨੇ ਦਿੱਤੀ ਵੱਡੀ ਰਾਹਤ, ਕੋਵਿਡ ਦੌਰਾਨ ਦਰਜ ਕੇਸ 'ਚ ਮਿਲੀ ਜ਼ਮਾਨਤ
ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਅੱਜ ਇਕ ਹੋਰ ਮਾਮਲੇ 'ਚ ਲੁਧਿਆਣਾ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਕੋਵਿਡ ਦੌਰਾਨ ਦਰਜ ਕੇਸ 'ਚ ਬੈਂਸ ਨੂੰ ਜ਼ਮਾਨਤ ਦਿੱਤੀ ਹੈ।
ਲੁਧਿਆਣਾ : ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਅੱਜ ਇਕ ਹੋਰ ਮਾਮਲੇ 'ਚ ਲੁਧਿਆਣਾ ਅਦਾਲਤ ਨੇ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਕੋਵਿਡ ਦੌਰਾਨ ਦਰਜ ਕੇਸ 'ਚ ਬੈਂਸ ਨੂੰ ਜ਼ਮਾਨਤ ਦਿੱਤੀ ਹੈ। ਸਿਮਰਜੀਤ ਬੈਂਸ ਨੂੰ ਇੱਕ ਹੋਰ ਮਾਮਲੇ ਦੇ ਵਿਚ ਅੱਜ ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਵਿੱਚ ਪ੍ਰਡਕਸ਼ਨ ਵਰੰਟ 'ਤੇ ਲਿਆ ਕੇ ਪੇਸ਼ ਕੀਤਾ ਗਿਆ ਸੀ।
ਦਰਅਸਲ 'ਚ ਬੈਂਸ ਖਿਲਾਫ ਕੋਰੋਨਾ ਦੌਰਾਨ ਧਾਰਾ 188 ਅਤੇ ਮਹਾਂਮਾਰੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਬੈਂਸ ਨੇ ਦਾਅਵਾ ਕੀਤਾ ਸੀ ਕਿ ਕੋਰੋਨਾ ਕੋਈ ਬਿਮਾਰੀ ਨਹੀਂ ਹੈ। ਅਜਿਹੇ 'ਚ ਹੁਣ ਅਦਾਲਤ ਨੇ ਬੈਂਸ ਨੂੰ ਰਾਹਤ ਦਿੰਦਿਆਂ ਕੇਸ ਖਾਰਜ ਕਰ ਦਿੱਤਾ ਹੈ। ਬੈਂਸ ਦੇ ਵਕੀਲ ਨੇ ਵੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ 188 ਅਤੇ ਮਹਾਮਾਰੀ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ,ਜਿਸ ਵਿੱਚ ਬੈਂਸ ਨੂੰ ਰਾਹਤ ਮਿਲ ਗਈ ਹੈ।
ਇਹ ਵੀ ਪੜ੍ਹੋ : Airbags in Cars : ਕਾਰਾਂ 'ਚ 6 ਏਅਰਬੈਗ ਲਾਜ਼ਮੀ ਕਰਨ ਦਾ ਪ੍ਰਸਤਾਵ ਇੱਕ ਸਾਲ ਲਈ ਟਾਲਿਆ , ਹੁਣ ਇਸ ਤਾਰੀਕ ਤੋਂ ਲਾਗੂ ਹੋਵੇਗਾ ਨਿਯਮ
ਓਥੇ ਹੀ ਸਿਮਰਜੀਤ ਬੈਂਸ ਦੇ ਵੱਡੇ ਭਰਾ ਬਲਵਿੰਦਰ ਬੈਂਸ ਨੇ ਕਿਹਾ ਕਿ ਇਹ ਪੁਰਾਣਾ ਮਾਮਲਾ ਹੈ ,ਜਦੋਂ ਕਰੋਨਾ ਵਾਇਰਸ ਆਇਆ ਸੀ। ਉਨ੍ਹਾਂ ਕਿਹਾ ਇਸ ਦੌਰਾਨ ਬੈਂਸ ਵੱਲੋਂ ਸਟੇਟਮੈਂਟ ਦਿੱਤੀ ਗਈ ਸੀ, ਜਿਸ ਨੂੰ ਲੈ ਕੇ ਇਹ ਪਰਚਾ ਦਰਜ ਕੀਤਾ ਗਿਆ ਸੀ ਪਰ ਇਸ ਪਰਚੇ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਅਤੇ ਬੈਂਸ ਨੂੰ ਰਾਹਤ ਮਿਲੀ ਹੈ।
ਹਾਲਾਂਕਿ ਰੇਪ ਮਾਮਲੇ ਨੂੰ ਲੈ ਕੇ ਬੈਂਸ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਸਿਮਰਜੀਤ ਬੈਂਸ ਨੇ ਹੁਣ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਕੇ ਰੈਗੂਲਰ ਜ਼ਮਾਨਤ ਦੀ ਮੰਗ ਕੀਤੀ ਹੈ। ਜਸਟਿਸ ਰਾਜਮੋਹਨ ਸਿੰਘ ਨੇ ਇਸ ਪਟੀਸ਼ਨ ਦੀ ਸੁਣਵਾਈ ਤੋਂ ਆਪਣੇ ਆਪ ਨੂੰ ਵੱਖ ਕਰ ਲਿਆ ਅਤੇ ਇਸ ਨੂੰ ਹੋਰ ਬੈਂਚਾਂ ਦੇ ਹਵਾਲੇ ਲਈ ਚੀਫ਼ ਜਸਟਿਸ ਕੋਲ ਭੇਜ ਦਿੱਤਾ ਹੈ। ਚੀਫ਼ ਜਸਟਿਸ ਦੇ ਹੁਕਮਾਂ 'ਤੇ ਹੁਣ ਹਾਈਕੋਰਟ ਦਾ ਇੱਕ ਹੋਰ ਬੈਂਚ ਜਲਦ ਹੀ ਸਿਮਰਜੀਤ ਬੈਂਸ ਦੀ ਜ਼ਮਾਨਤ 'ਤੇ ਸੁਣਵਾਈ ਕਰੇਗਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement