ਸਿਮਰਜੀਤ ਬੈਂਸ ਦੇ ਭਰਾ ਕਰਮਜੀਤ ਬੈਂਸ ਦੀ ਅੱਜ ਕੋਰਟ 'ਚ ਪੇਸ਼ੀ, ਜਾਣੋ ਕੀ ਹੈ ਮਾਮਲਾ
ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਬੈਂਸ ਦੀ ਅੱਜ ਕੋਰਟ 'ਚ ਪੇਸ਼ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਬਲਾਤਕਾਰ ਮਾਮਲੇ ਵਿਚ ਕੱਲ ਇਹ ਗ੍ਰਿਫਤਾਰੀ ਹੋਈ ਸੀ ਜਿਸ ਤੋਂ ਬਾਅਦ ਅੱਜ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਬੈਂਸ.....
Punjab News: ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਬੈਂਸ ਦੀ ਅੱਜ ਕੋਰਟ 'ਚ ਪੇਸ਼ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਬਲਾਤਕਾਰ ਮਾਮਲੇ ਵਿਚ ਕੱਲ ਇਹ ਗ੍ਰਿਫਤਾਰੀ ਹੋਈ ਸੀ ਜਿਸ ਤੋਂ ਬਾਅਦ ਅੱਜ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਬੈਂਸ ਨੂੰ ਕੋਰਟ ਵਿਚ ਪੇਸ਼ ਕੀਤਾ ਜਾਵੇਗਾ।
ਜਬਰ ਜਨਾਹ ਦੇ ਮਾਮਲੇ 'ਚ ਪੁਲਿਸ ਵਲੋਂ ਬੀਤੇ ਦਿਨ ਗ੍ਰਿਫ਼ਤਾਰ ਕੀਤੇ ਗਏ ਲੋਕ ਇਨਸਾਫ ਪਾਰਟੀ ਦੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਪੁਲਿਸ ਵਲੋਂ ਪੰਜ ਦਿਨ ਦਾ ਰਿਮਾਂਡ ਮੰਗਿਆ ਗਿਆ ਸੀ ਪਰ ਕੋਰਟ 'ਚ ਵਕੀਲਾਂ ਦੀ ਬਹਿਸ ਤੋਂ ਬਾਅਦ ਅਦਾਲਤ ਵੱਲੋਂ ਦੋ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਹੈ।
ਉਧਰ ਇਸ ਸਬੰਧੀ ਪੀੜਤਾ ਦੇ ਵਕੀਲ ਨੇ ਕਿਹਾ ਕਿ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਦੇ ਭਰਾ ਕਰਮਜੀਤ ਨੂੰ ਬੀਤੇ ਦਿਨ ਪੁਲਸ ਨੇ ਗ੍ਰਿਫਤਾਰ ਕੀਤਾ ਸੀ ਅਤੇ ਦੋ ਦਿਨਾ ਰਿਮਾਂਡ ਮਾਨਯੋਗ ਅਦਾਲਤ ਨੇ ਦਿੱਤਾ ਹੈ ਕਿਹਾ ਕਿ ਬਾਕੀ ਵੀ ਦੋਸ਼ੀ ਜਲਦ ਸਰੰਡਰ ਕਰਨਗੇ ।ਉਨ੍ਹਾਂ ਕਿਹਾ ਕਿ ਪ੍ਰਾਪਰਟੀ ਅਟੈਚ ਕਰਨ ਦੇ ਵੀ ਕਾਗਜ਼ ਦਾਖ਼ਲ ਕੀਤੇ ਸੀ ਅਤੇ ਆਉਣ ਵਾਲੇ ਦਿਨਾਂ ਚ ਬੈਂਸ ਬ੍ਰਦਰਜ਼ ਦੀ ਪ੍ਰਾਪਤੀ ਵੀ ਅਟੈਚ ਕੀਤੀ ਜਾ ਸਕਦੀ ਹੈ
ਜ਼ਿਕਰਯੋਗ ਹੈ ਕਿ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਤੇ ਲੱਗੇ ਕਥਿੱਤ ਬਲਾਤਕਾਰ ਦੇ ਮਾਮਲੇ 'ਚ ਪੁਲਿਸ ਵੱਲੋਂ ਬੀਤੇ ਦਿਨ ਪਹਿਲੀ ਗ੍ਰਿਫਤਾਰੀ ਕੀਤੀ ਗਈ ਸੀ। ਲੁਧਿਆਣਾ ਪੁਲਿਸ ਨੇ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ।
ਦਸ ਦਈਏ ਕਿ ਸਿਮਰਜੀਤ ਬੈਂਸ ਸਣੇ ਮਾਮਲੇ 'ਚ 7 ਮੁਲਜ਼ਮਾਂ ਤੇ ਚਾਰਜ ਲਾਏ ਗਏ ਸੀ । ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਸਿਮਰਜੀਤ ਬੈਂਸ ਸਣੇ ਪਹਿਲਾਂ ਹੀ 7 ਲੋਕਾਂ ਨੂੰ ਭਗੌੜਾ ਕਰਾਰ ਕਰ ਚੁੱਕੀ ਸੀ । ਮਾਮਲੇ 'ਚ ਪੁਲਿਸ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਲਈ ਲੰਮੇਂ ਸਮੇਂ ਤੋਂ ਛਾਪੇਮਾਰੀ ਕਰ ਰਹੀ ਸੀ। ਸਿਮਰਜੀਤ ਬੈਂਸ 'ਤੇ ਹੋਰਨਾਂ ਮੁਲਜ਼ਮਾਂ ਦੇ ਭਗੋੜਾ ਕਰਾਰ ਦੇ ਪੋਸਟਰ ਵੀ ਲੱਗੇ ਸਨ। ਹਿਰਾਸਤ 'ਚ ਲਏ ਜਾਣ ਬਾਰੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੇ ਫੋਨ 'ਤੇ ਕੀਤੀ ਪੁਸ਼ਟੀ।
ਗ੍ਰਿਫਤਾਰੀ ਤੋਂ ਬਾਅਦ ਆਪਣੇ ਸਮਰਥਕਾਂ ਨਾਲ ਥਾਣਾ ਡਿਵੀਜ਼ਨ ਨੰਬਰ 6 ਵਿੱਚ ਪਹੁੰਚੇ ਸਿਮਰਜੀਤ ਬੈਂਸ ਦੇ ਵੱਡੇ ਭਰਾ ਬਲਵਿੰਦਰ ਸਿੰਘ ਬੈਂਸ ਨੇ ਕਿਹਾ ਕਿ ਉਨ੍ਹਾਂ ਨੂੰ ਅਦਾਲਤ 'ਤੇ ਭਰੋਸਾ ਹੈ ਅਤੇ ਉਹ ਕਾਨੂੰਨੀ ਰਾਹ ਅਖਤਿਆਰ ਕਰਨਗੇ।
ਦੂਜੇ ਪਾਸੇ ਥਾਣੇ ਪਹੁੰਚੀ ਜਬਰ ਜਨਾਹ ਪੀੜਤਾ ਨੇ ਪੁਲੀਸ ਦੀ ਕਾਰਵਾਈ ’ਤੇ ਤਸੱਲੀ ਪ੍ਰਗਟਾਈ। ਪੀੜਤ ਮਹਿਲਾ ਨੇ ਕਿਹਾ ਕਿ ਉਨ੍ਹਾਂ ਨੇ ਹੀ ਇਹ ਜਾਣਕਾਰੀ ਪੁਲੀਸ ਨੂੰ ਦਿੱਤੀ ਸੀ ਕਿ ਕਰਮਜੀਤ ਬੈਂਸ ਅਤੇ ਇਕ ਹੋਰ ਮੁਲਜ਼ਮ ਦੇ ਫ਼ੋਨ ਚੱਲ ਰਹੇ ਨੇ ਜਿਸ ਨੂੰ ਪੁਲਸ ਨੇ ਟ੍ਰੇਸ ਕੀਤਾ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਉਨ੍ਹਾਂ ਕਿਹਾ ਕਿ ਹੁਣ ਬਾਕੀਆਂ ਮੁਲਜ਼ਮਾਂ ਨੂੰ ਵੀ ਪੁਲੀਸ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰ ਲੈਣਾ ਚਾਹੀਦਾ ਹੈ..ਉਨ੍ਹਾਂ ਕਿਹਾ ਕਿ ਰਾਜਨੀਤਿਕ ਦਬਾਅ ਕਰਕੇ ਪੁਲੀਸ ਉਨ੍ਹਾਂ ਨੂੰ ਹੁਣ ਤੱਕ ਗ੍ਰਿਫ਼ਤਾਰ ਨਹੀਂ ਕਰ ਪਾ ਰਹੀ ਸੀ ਪਰ ਹੀ ਇਕ ਚੰਗਾ ਕਦਮ ਹੈ ਉੱਥੇ ਹੀ ਪੀਡ਼ਤਾ ਦੇ ਵਕੀਲ ਹਰੀਸ਼ ਰਾਏ ਢਾਂਡਾ ਨੇ ਕਿਹਾ ਉਨ੍ਹਾਂ ਨੂੰ ਪਹਿਲਾਂ ਹੀ ਪਤਾ ਸੀ ਕਿ ਉਹ ਫੈਕਟਰੀ ਦੇ ਵਿੱਚ ਹੈ ਅਤੇ ਇਸ ਸਬੰਧੀ ਉਹ ਪੁਲੀਸ ਨੂੰ ਇਤਲਾਹ ਵੀ ਦੇ ਚੁੱਕੇ ਸਨ ਤੇ ਅੱਜ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਉਨ੍ਹਾਂ ਕਿਹਾ ਕਿ ਇਹ ਸ਼ੁਰੂਆਤ ਹੈ ਬਾਕੀਆਂ ਨੂੰ ਵੀ ਪੁਲਿਸ ਨੂੰ ਜਲਦ ਗ੍ਰਿਫਤਾਰ ਕਰਨਾ ਚਾਹੀਦਾ ਹੈ ਅਤੇ ਪੀੜਤਾਂ ਨੂੰ ਇਨਸਾਫ ਦਿਵਾਉਣਾ ਚਾਹੀਦਾ ਹੈ , ਪਰ ਉਹ ਸਿਮਰਜੀਤ ਬੈਂਸ ਅਤੇ ਹੋਰਨਾਂ ਦੀ ਗ੍ਰਿਫਤਾਰੀ ਤੱਕ ਅਰਾਮ ਨਾਲ ਨਹੀਂ ਬੈਠਣਗੇ।ਜ਼ਿਕਰਯੋਗ ਹੈ ਕਿ ਜੁਲਾਈ 2021 'ਚ ਅਦਾਲਤ ਦੇ ਹੁਕਮਾਂ 'ਤੇ ਸਿਮਰਜੀਤ ਬੈਂਸ ਅਤੇ ਹੋਰਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਅਪਰੈਲ 2022 ਵਿੱਚ ਅਦਾਲਤ ਵਿੱਚ ਪੇਸ਼ ਨਾ ਹੋਣ ਕਾਰਨ ਉਹਨਾਂ ਨੂੰ ਭਗੌੜਾ ਐਲਾਨ ਦਿੱਤਾ ਗਿਆ ਸੀ।