ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਪੰਚਕੂਲਾ ਹਿੰਸਾ ਦੌਰਾਨ ਜਾਨ ਗਵਾਉਣ ਵਾਲੇ ਅਤੇ ਜ਼ਖ਼ਮੀ ਹੋਣ ਵਾਲਿਆਂ ਦੇ ਪਰਿਵਾਰ ਮੁਆਵਜ਼ੇ ਦੇ ਹੱਕਦਾਰ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਤੇ ਕੇਂਦਰ ਸਰਕਾਰ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਪ੍ਰਬੰਧ ਕਰੇ।


ਉਨ੍ਹਾਂ ਕਿਹਾ ਕਿ ਡੇਰਾ ਸ਼ਰਧਾਲੂ ਜਜ਼ਬਾਤੀ ਹੋ ਕੇ ਡੇਰਾ ਪ੍ਰਬੰਧਕਾਂ ਦੇ ਬਹਿਕਾਵੇ ਵਿੱਚ ਆ ਗਏ, ਪਰ ਉਨ੍ਹਾਂ ਦਾ ਕੋਈ ਕਸੂਰ ਨਹੀਂ ਹੈ। ਉਨ੍ਹਾਂ ਕਿਹਾ ਕਿ ਕਸੂਰ ਡੇਰਾ ਮੁਖੀ ਦਾ ਹੈ, ਜਿਸ ਨੇ ਸ਼ਰਧਾਲੂਆਂ ਨੂੰ ਗੁੰਮਰਾਹ ਕੀਤਾ। ਉਨ੍ਹਾਂ ਡੇਰਾ ਸ਼ਰਧਾਲੂਆਂ ਨੂੰ ਸਿੱਖ ਧਰਮ ਨਾਲ ਜੁੜਨ ਦੀ ਅਪੀਲ ਕੀਤੀ।