NIA Raid Punjab: ਪੰਜਾਬ 'ਚ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਮੰਗਲਵਾਰ ਨੂੰ ਕਈ ਥਾਵਾਂ 'ਤੇ ਛਾਪੇਮਾਰੀ ਕਰਕੇ ਕੁਝ ਲੋਕਾਂ ਨੂੰ ਹਿਰਾਸਤ 'ਚ ਲਿਆ ਹੈ। ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕੁਝ ਆਗੂ ਵੀ ਸ਼ਾਮਲ ਹਨ। ਇਸ ਦੇ ਵਿਰੋਧ ਵਿੱਚ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਜਲਦ ਹੀ ਹੰਗਾਮੀ ਮੀਟਿੰਗ ਸੱਦਣ ਜਾ ਰਹੇ ਹਨ। ਇਸ ਮੀਟਿੰਗ ਵਿੱਚ ਐਨਆਈਏ ਦੀ ਛਾਪੇਮਾਰੀ ਖ਼ਿਲਾਫ਼ ਵੱਡੇ ਸੰਘਰਸ਼ ਲਈ ਰਣਨੀਤੀ ਉਲੀਕੀ ਜਾਵੇਗੀ।


ਇਸ ਨੂੰ ਲੈ ਕੇ ਸਿਮਰਨਜੀਤ ਸਿੰਘ ਮਾਨ ਦੇ ਪੁੱਤਰ ਇਮਾਨ ਸਿੰਘ ਮਾਨ ਨੇ ਕਿਹਾ ਕਿ ਅਮਰੀਕਾ 'ਚ ਬੈਠੇ ਸਿੱਖਸ ਫਾਰ ਜਸਟਿਸ ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨਾਲ ਮਿਲ ਕੇ ਰਾਸ਼ਟਰੀ ਏਜੰਸੀਆਂ ਉਨ੍ਹਾਂ ਦੀ ਪਾਰਟੀ ਅਤੇ ਕਈ ਹੋਰ ਸਿੱਖ ਜਥੇਬੰਦੀਆਂ ਨੂੰ ਬਦਨਾਮ ਕਰ ਰਹੀਆਂ ਹਨ। ਇਹ ਸਭ 2024 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੋਟਾਂ ਦੀ ਰਾਜਨੀਤੀ ਹੈ। ਸਿੱਖਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ।


ਇਮਾਨ ਸਿੰਘ ਨੇ ਕਿਹਾ ਕਿ ਭਾਰਤ ਦੇ ਅਮਰੀਕਾ ਨਾਲ ਚੰਗੇ ਸਬੰਧ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕਾ ਨਾਲ ਸੰਪਰਕ ਕਰਕੇ ਪੰਨੂ ਨੂੰ ਗ੍ਰਿਫਤਾਰ ਕਿਉਂ ਨਹੀਂ ਕਰਾਉਂਦੇ? ਇੱਥੇ NIA ਛਾਪੇਮਾਰੀ ਕਰਕੇ ਸਿੱਖਾਂ ਨੂੰ ਡਰਾਇਆ ਜਾ ਰਿਹਾ ਹੈ। ਇਹ ਲੋਕਤੰਤਰ ਦਾ ਕਤਲ ਹੈ। ਇਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਖਿਲਾਫ ਜਲਦ ਹੀ ਵੱਡੀ ਕਾਰਵਾਈ ਕੀਤੀ ਜਾਵੇਗੀ। ਕਾਨੂੰਨ ਦਾ ਵੀ ਸਹਾਰਾ ਲਿਆ ਜਾਵੇਗਾ।


ਮਾਨ ਦਾ ਡੀਜੀ ਦਿਨਕਰ ਗੁਪਤਾ ਨੂੰ ਕੀਤਾ ਫੋਨ


ਐਨਆਈਏ ਦੀ ਛਾਪੇਮਾਰੀ ਤੋਂ ਬਾਅਦ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਅਤੇ ਉਨ੍ਹਾਂ ਦੀ ਪਾਰਟੀ ਦੇ ਕੁਝ ਹੋਰ ਸੀਨੀਅਰ ਆਗੂ ਲਗਾਤਾਰ ਐਨਆਈਏ ਦੇ ਡੀਜੀ ਦਿਨਕਰ ਗੁਪਤਾ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪਰ ਦਿਨਕਰ ਗੁਪਤਾ ਨਾਲ ਸੰਪਰਕ ਨਹੀਂ ਹੋ ਰਿਹਾ। ਜਦੋਂ ਮਾਨ ਨੇ ਫੋਨ ਕੀਤਾ ਤਾਂ ਡੀਜੀ ਨੇ ਉਨ੍ਹਾਂ ਦੀ ਗੱਲ ਸੁਣਨ ਵਿੱਚ ਕੋਈ ਦਿਲਚਸਪੀ ਨਹੀਂ ਦਿਖਾਈ। 



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।