'Moosewala ਤਾਂ ਮੇਰੇ ਨਾਲ ਸੀ, ਤੇ ਤੁਸੀਂ'..Balkaur Singh 'ਤੇ ਔਖੇ ਹੋਏ ਸਿਮਰਨਜੀਤ ਮਾਨ
Simranjit Maan on Balkaur Singh: ਸੰਗਰੂਰ ਤੋਂ ਮੌਜੂਦਾ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੂੰ ਬਲਕੌਰ ਸਿੰਘ ਦਾ ਕਾਂਗਰਸ ਲਈ ਚੋਣ ਪ੍ਰਚਾਰ ਕਰਨਾ ਰੜਕਿਆ ਹੈ।

ਦੇਸ਼ ਭਰ ਵਿਚ ਲੋਕਤੰਤਰ ਦਾ ਤਿਓਹਾਰ ਮਨਾਇਆ ਜਾ ਰਿਹਾ ਹੈ ਭਾਵ ਲੋਕ ਸਭਾ ਲਈ ਚੋਣਾਂ ਹੋ ਰਹੀਆਂ ਹਨ। ਸੂਬੇ ਵਿਚ 1 ਜੂਨ ਨੂੰ ਲੋਕ ਸਭਾ ਚੋਣਾਂ ਲਈ ਵੋਟਾਂ ਪੈਣੀਆਂ ਹਨ। ਇਸਦੇ ਮੱਦੇਨਜ਼ਰ ਸਾਰੀਆਂ ਪ੍ਰਮੁੱਖ ਪਾਰਟੀਆਂ ਚੋਣ ਪ੍ਰਚਾਰ ਵਿਚ ਰੁਝੀਆਂ ਹੋਈਆਂ ਹਨ। ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਦੀ ਵੀ ਚੋਣ ਲੜਨ ਦੀ ਗੱਲ ਸੁਰਖੀਆਂ ਬਣੀਆਂ ਸਨ। ਪਹਿਲਾਂ ਕਾਂਗਰਸ ਪਾਰਟੀ ਵੱਲੋਂ ਅਤੇ ਫੇਰ ਆਜ਼ਾਦ ਉਮੀਦਵਾਰ ਦੇ ਤੌਰ 'ਤੇ ਬਠਿੰਡਾ ਤੋਂ ਬਲਕੌਰ ਸਿੰਘ ਦਾ ਨਾਮ ਖੂਬ ਛਾਇਆ ਰਿਹਾ। ਹਾਲਾਂਕਿ ਕਾਂਗਰਸ ਪਾਰਟੀ ਦੇ ਵੱਡੇ ਆਗੂਆਂ ਵੱਲੋਂ ਬਲਕੌਰ ਸਿੰਘ ਨੂੰ ਮਨਾ ਲਿਆ ਗਿਆ ਅਤੇ ਫੇਰ ਉਨ੍ਹਾਂ ਨੇ ਆਪਣਾ ਸਮਰਥਨ ਵੀ ਕਾਂਗਰਸ ਪਾਰਟੀ ਨੂੰ ਦੇਣ ਦਾ ਐਲਾਨ ਕਰ ਦਿੱਤਾ।
ਹਾਲ ਫਿਲਹਾਲ ਵਿਚ ਬਲਕੌਰ ਸਿੰਘ ਕਾਂਗਰਸ ਪਾਰਟੀ ਦਾ ਚੋਣ ਪ੍ਰਚਾਰ ਕਰਦੇ ਦੇਖੇ ਜਾ ਸਕਦੇ ਹਨ। ਬਠਿੰਡਾ ਤੋਂ ਕਾਂਗਰਸ ਦੇ ਜੀਤ ਮੋਹਿੰਦਰ ਸਿੱਧੂ ਲਈ ਵੀ ਬਲਕੌਰ ਸਿੰਘ ਨੇ ਪ੍ਰਚਾਰ ਕੀਤਾ ਅਤੇ ਅੱਜ ਉਨ੍ਹਾਂ ਨੇ ਸੰਗਰੂਰ ਤੋਂ ਕਾਂਗਰਸ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੇ ਹੱਕ ਵਿਚ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕੀਤਾ।
ਸੰਗਰੂਰ ਤੋਂ ਮੌਜੂਦਾ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੂੰ ਬਲਕੌਰ ਸਿੰਘ ਦਾ ਕਾਂਗਰਸ ਲਈ ਚੋਣ ਪ੍ਰਚਾਰ ਕਰਨਾ ਰੜਕਿਆ ਹੈ। ਉਨ੍ਹਾਂ ਨੇ ਸੋਸ਼ਲ ਮੀਡਿਆ 'ਤੇ ਸਿੱਧੂ ਮੂਸੇਵਾਲਾ ਦਾ ਨਾਮ ਲੈਂਦੀਆਂ ਕਿਹਾ ਕਿ ਬਲਕੌਰ ਸਿੰਘ ਜੀ ਤੁਹਾਡਾ ਮੁੰਡਾ ਆਪਣੇ ਅਖੀਰਲੇ ਦਿਨਾਂ ਵਿਚ ਮੇਰੇ ਨਾਲ ਸੀ ਅਤੇ ਤੁਸੀਂ ਕਾਂਗਰਸ ਦੇ ਹੱਕ ਵਿਚ ਰੈਲੀਆਂ ਕਰ ਰਹੇ ਹੋ।
ਆਮ ਆਦਮੀ ਪਾਰਟੀ (AAP) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਭਲਕੇ 16 ਮਈ ਨੂੰ ਪੰਜਾਬ ਦੇ ਦੌਰੇ ਉੱਤੇ ਆ ਰਹੇ ਹਨ। ਸਭ ਤੋਂ ਪਹਿਲਾਂ ਉਹ ਪੰਜਾਬ ਦੀ ਪਵਿੱਤਰ ਧਰਤੀ ਅੰਮ੍ਰਿਤਸਰ ਵਿਖੇ ਪੁੱਜਣਗੇ ਅਤੇ ਇੱਥੋਂ ਪੰਜਾਬ ਵਿੱਚ ਲੋਕ ਸਭਾ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ।
ਜਾਣਕਾਰੀ ਮੁਤਾਬਿਕ ਅਰਵਿੰਦ ਕੇਜਰੀਵਾਲ 16 ਮਈ ਨੂੰ ਸ਼ਾਮ 6 ਵਜੇ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੇ ਹੱਕ 'ਚ ਵੱਡਾ ਰੋਡ ਸ਼ੋਅ ਕਰਨਗੇ। ਇਸ ਰੋਡ ਸ਼ੋਅ 'ਚ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ। ਰੋਡ ਸ਼ੋਅ ਤੋਂ ਬਾਅਦ ਕੇਜਰੀਵਾਲ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਵਿੱਚ ਮੱਥਾ ਟੇਕਣਗੇ ਅਤੇ ਅਰਦਾਸ ਕਰਨਗੇ।






















