ਸਿਮਰਨਜੀਤ ਮਾਨ ਨੇ ਸ਼੍ਰੋਮਣੀ ਕਮੇਟੀ ਚੋਣਾਂ ਕਰਾਉਣ ਲਈ ਖੋਲ੍ਹਿਆ ਮੋਰਚਾ, ਰੋਜ਼ਾਨਾ ਸ਼ਹੀਦੀ ਜਥੇ ਭੇਜਣ ਦਾ ਐਲਾਨ
ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਅੰਮ੍ਰਿਤਸਰ ਵਿੱਚ ਜਮਹੂਰੀਅਤ ਬਹਾਲੀ ਦਿਵਸ ਮਨਾਉਂਦਿਆਂ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਜਲਦੀ ਕਰਵਾਈਆਂ ਜਾਣ।
Punjab News: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਜਲਦੀ ਕਰਵਾਈਆਂ ਜਾਣ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਾ ਕਰਵਾਉਣ ਦਾ ਦੋਸ਼ ਕੇਂਦਰ ਸਰਕਾਰ ’ਤੇ ਲਾਉਂਦਿਆਂ ਕਿਹਾ ਕਿ ਜੇ ਚੋਣਾਂ ਕਰਵਾ ਕੇ ਜਮਹੂਰੀਅਤ ਬਹਾਲ ਕਰਨ ਦੀ ਮੰਗ ਪੂਰੀ ਨਾ ਹੋਈ ਤਾਂ ਉਨ੍ਹਾਂ ਦੀ ਪਾਰਟੀ ਵੱਲੋਂ ਰੋਜ਼ ਸ਼ਹੀਦੀ ਜਥੇ ਭੇਜੇ ਜਾਣਗੇ।
ਦੱਸ ਦਈਏ ਕਿ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਅੰਮ੍ਰਿਤਸਰ ਵਿੱਚ ਜਮਹੂਰੀਅਤ ਬਹਾਲੀ ਦਿਵਸ ਮਨਾਉਂਦਿਆਂ ਕੇਂਦਰ ਸਰਕਾਰ ਕੋਲੋਂ ਮੰਗ ਕੀਤੀ ਹੈ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਜਲਦੀ ਕਰਵਾਈਆਂ ਜਾਣ। ਇਸ ਮੌਕੇ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਤੇ ਲਾਪਤਾ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਮੰਗ ਵੀ ਕੀਤੀ ਗਈ।
ਇਹ ਵੀ ਪੜ੍ਹੋ: ਸੁਖਬੀਰ ਬਾਦਲ ਨੇ ਸੌਂਪੀਆਂ ਅਹਿਮ ਜ਼ਿੰਮੇਵਾਰੀਆਂ, ਮਨਪ੍ਰੀਤ ਇਯਾਲੀ ਤੇ ਜਗਮੀਤ ਬਰਾੜ ਆਊਟ
ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਕਰਦਿਆਂ ਉਨ੍ਹਾਂ ਵਿਅੰਗ ਕੀਤਾ ਕਿ ਸ਼੍ਰੋਮਣੀ ਕਮੇਟੀ ਦੇ ਮੈਂਬਰ ਕਾਲੇ ਕੱਪੜੇ ਪਾ ਕੇ ਰਿਹਾਈ ਦੀ ਮੰਗ ਸਬੰਧੀ ਡਰਾਮਾ ਕਰ ਰਹੇ ਹਨ। ਉਨ੍ਹਾਂ ਮੋਦੀ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਉਸ ਨੇ ਸਿੱਖਾਂ ਵੱਲੋਂ ਜਿੱਤਿਆ ਹੋਇਆ ਲੱਦਾਖ ਦਾ ਇੱਕ ਵੱਡਾ ਹਿੱਸਾ ਚੀਨ ਨੂੰ ਦੇ ਦਿੱਤਾ ਹੈ। ਉਨ੍ਹਾਂ ਅਗਨੀਵੀਰ ਯੋਜਨਾ ਦੀ ਵੀ ਆਲੋਚਨਾ ਕੀਤੀ।
ਸਿੱਖ ਸੰਸਥਾਵਾਂ ਦੀ ਗੋਲਕ ’ਤੇ ਕਬਜ਼ਾ ਕਰਨ ਤੇ ਚੌਧਰ ਦਿਖਾਉਣ ਦੀ ਲੜਾਈ ਚੱਲ ਰਹੀ: ਗਿਆਨੀ ਹਰਪ੍ਰੀਤ ਸਿੰਘ
ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਅੱਜ ਸਿੱਖ ਸੰਸਥਾਵਾਂ ’ਤੇ ਕਬਜ਼ੇ ਲੈਣ ਲਈ ਲੜਾਈ ਹੋ ਰਹੀ ਹੈ। ਇਹ ਲੜਾਈ ਸਿਰਫ਼ ਸਿੱਖ ਸੰਸਥਾਵਾਂ ਦੀ ਗੋਲਕ ’ਤੇ ਕਬਜ਼ਾ ਕਰਨ ਤੇ ਆਪਣੀ ਚੌਧਰ ਦਿਖਾਉਣ ਦੀ ਹੈ। ਉਨ੍ਹਾਂ ਨੇ ਸਿੱਖ ਕੌਮ ਵਿੱਚ ਆਈ ਗਿਰਾਵਟ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਦੂਰ ਕਰਨ ਦਾ ਸੱਦਾ ਦਿੱਤਾ ਹੈ।
ਅੰਮ੍ਰਿਤਸਰ ਵਿਖੇ ਵੀਰਵਾਰ ਨੂੰ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮ ਨੂੰ ਸੰਬੋਧਨ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਵਿੱਚ ਪੁੱਜ ਰਹੀਆਂ ਵਧੇਰੇ ਸ਼ਿਕਾਇਤਾਂ ਵਿੱਚੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਕਮੇਟੀਆਂ ਦੀਆਂ ਆਪਸੀ ਲੜਾਈਆਂ ਨਾਲ ਸਬੰਧਤ ਹੁੰਦੀਆਂ ਹਨ ਤੇ ਇਨ੍ਹਾਂ ਵਿੱਚੋਂ ਵੀ ਵਧੇਰੇ ਵਿਦੇਸ਼ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀਆਂ ਹਨ।