ਪੜਚੋਲ ਕਰੋ

ਸਿਮਰਨਜੀਤ ਮਾਨ ਵੱਲੋਂ ਕਠੂਆ 'ਚ ਤੀਜੇ ਦਿਨ ਵੀ ਧਰਨਾ ਜਾਰੀ, ਹੁਣ ਅਦਾਲਤ ਦਾ ਕੀਤਾ ਰੁਖ

ਹੁਣ ਮਾਨ ਨੇ ਇਸ ਸਬੰਧੀ ਅਦਾਲਤ ਦਾ ਰੁੱਖ ਕੀਤਾ ਹੈ। ਐਮਪੀ ਨੇ ਜ਼ਿਲ੍ਹਾ ਮੈਜਿਸਟ੍ਰੇਟ, ਕਠੂਆ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਇੱਕ ਪਟੀਸ਼ਨ ਪਾਈ ਹੈ।

ਚੰਡੀਗੜ੍ਹ/ਕਠੂਆ: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਸਿਮਰਨਜੀਤ ਮਾਨ ਵੱਲੋਂ ਪੰਜਾਬ ਅਤੇ ਜੰਮੂ-ਕਸ਼ਮੀਰ ਵਿਚਾਲੇ ਲਖ਼ਨਪੁਰ ਬਾਰਡਰ ’ਤੇ ਧਰਨਾ ਤੀਜੇ ਦਿਨ ਵੀ ਜਾਰੀ ਹੈ। ਮਾਨ ਆਪਣੇ ਸਾਥੀਆਂ ਨਾਲ ਕਠੂਆ ਵਿੱਚ ਦਾਖ਼ਲ ਹੋਣ ਲਈ ਬਾਰਡਰ ਤਕ ਪੁੱਜੇ ਤਾਂ ਜੰਮੂ-ਕਸ਼ਮੀਰ ਪੁਲਿਸ ਨੇ ਉਨ੍ਹਾਂ ਨੂੰ ਰੋਕ ਕੇ ਦੱਸਿਆ ਕਿ ਉਨ੍ਹਾਂ ਨੂੰ ਜੰਮੂ-ਕਸ਼ਮੀਰ ਵਿੱਚ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਹੈ।

ਹੁਣ ਮਾਨ ਨੇ ਇਸ ਸਬੰਧੀ ਅਦਾਲਤ ਦਾ ਰੁੱਖ ਕੀਤਾ ਹੈ। ਐਮਪੀ ਨੇ ਜ਼ਿਲ੍ਹਾ ਮੈਜਿਸਟ੍ਰੇਟ, ਕਠੂਆ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਇੱਕ ਪਟੀਸ਼ਨ ਪਾਈ ਹੈ ਅਤੇ ਜ਼ਿਲ੍ਹਾ ਮੈਜਿਸਟ੍ਰੇਟ, ਕਠੂਆ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ।

ਸਿਮਰਨਜੀਤ ਮਾਨ ਨੇ ਟਵੀਟ ਕਰ ਕਿਹਾ, "ਮੈਂ ਜ਼ਿਲ੍ਹਾ ਮੈਜਿਸਟ੍ਰੇਟ, ਕਠੂਆ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਇੱਕ ਪਟੀਸ਼ਨ ਪਾਈ ਹੈ, ਜਿਸ ਵਿੱਚ ਮੈਨੂੰ 17 ਤਰੀਕ ਨੂੰ ਤੁਰੰਤ ਪ੍ਰਭਾਵ ਨਾਲ ਜੰਮੂ ਅਤੇ ਕਸ਼ਮੀਰ ਛੱਡਣ ਦਾ ਹੁਕਮ ਦਿੱਤਾ ਗਿਆ ਸੀ।
ਉਮੀਦ ਹੈ ਕਿ ਸੈਸ਼ਨ ਜੱਜ ਕੱਲ੍ਹ ਅਦਾਲਤ 'ਚ ਮੇਰੇ ਜੰਮੂ-ਕਸ਼ਮੀਰ ਦੇ ਦੌਰੇ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਰੋਕਣ ਦੇ ਖਿਲਾਫ ਆਪਣਾ ਫੈਸਲਾ ਸੁਣਾਵੇ।"

ਸਿਮਰਨਜੀਤ ਮਾਨ ਨੂੰ ਰੋਕਣ ਲਈ ਦੋ ਤਰਕ ਦਿੱਤੇ ਗਏ ਕਿ ਇਕ ਤਾਂ ਉਨ੍ਹਾਂ ਨੇ ਆਪਣੇ ਪ੍ਰੋਗਰਾਮ ਬਾਰੇ ਕੋਈ ਅਗਾਊਂ ਸੂਚਨਾ ਨਹੀਂ ਦਿੱਤੀ, ਕੋਈ ਮਨਜ਼ੂਰੀ ਨਹੀਂ ਲਈ ਅਤੇ ਦੂਜੇ ਉਨ੍ਹਾਂ ਦੇ ਰਾਜ ਅੰਦਰ ਦਾਖ਼ਲੇ ਨਾਲ ਸ਼ਾਂਤੀ ਭੰਗ ਹੋਣ ਦਾ ਖ਼ਤਰਾ ਹੈ।

ਇਸ ’ਤੇ ਮਾਨ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਬੈਰੀਕੇਡ ਲਗਾ ਕੇ ਰੋਕਿਆ ਗਿਆ ਤਾਂ ਸੜਕ ’ਤੇ ਹੀ ਮਾਹੌਲ ਗਰਮ ਹੋ ਗਿਆ। ਇਸ ਮੌਕੇ ਪੁਲਿਸ ਅਤੇ ਮਾਨ ਤੇ ਸਾਥੀਆਂ ਵਿੱਚਕਾਰ ਬਹਿਸ ਮੁਬਹਿਸਾ ਹੋਇਆ ਸਗੋਂ ਮਾਨ ਦੇ ਸਾਥੀਆਂ ਵੱਲੋਂ ਭਾਰੀ ਨਾਅਰੇਬਾਜ਼ੀ ਕੀਤੀ ਗਈ।

ਮਾਨ ਵੱਲੋਂ ਆਪਣੀ ਗੱਲ ਅਤੇ ਪੁਲਿਸ ਵੱਲੋਂ ਆਪਣੀ ਗੱਲ ’ਤੇ ਅੜੇ ਰਹਿਣ ’ਤੇ ਜਦ ਰਾਤ ਤਕ ਵੀ ਕੋਈ ਸਿੱਟਾ ਨਾ ਨਿਕਲਿਆ ਤਾਂ ਮਾਨ ਨੇ ਉੱਥੇ ਹੀ ਧਰਨਾ ਦੇ ਦਿੱਤਾ। ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਸਮਝਾ ਕੇ ਧਰਨੇ ਤੋਂ ਉਠਾਉਣ ਦੇ ਯਤਨ ਵੀ ਸਫ਼ਲ ਨਹੀਂ ਹੋਏ ਅਤੇ ਉਹ ਮੰਗਲਵਾਰ ਸਵੇਰ ਤਕ ਸੜਕ ’ਤੇ ਧਰਨਾ ਲਾਈ ਬੈਠੇ ਸਨ।

ਪਤਾ ਲੱਗਾ ਹੈ ਕਿ ਮਾਨ ਨੇ ਕਠੂਆ ਵਿੱਚ ਹੀ ਕਿਸੇ ਪ੍ਰੋਗਰਾਮ ਵਿੱਚ ਸ਼ਾਮਲ ਹੋ ਕੇ ਵਾਪਸ ਪਰਤ ਆਉਣਾ ਸੀ ਪਰ ਪੁਲਿਸ ਵੱਲੋਂ ਉਨ੍ਹਾਂ ਨੂੰ ਕਠੂਆ ਤਕ ਜਾਣ ਦੀ ਇਜਾਜ਼ਤ ਵੀ ਨਹੀਂ ਦਿੱਤੀ ਗਈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ
ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ
ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ
ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ
ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ
ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ
ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ
ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ
ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ
ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ
ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ
ਹੁਣ ਅਮਰੀਕਾ 'ਚ ਵੱਡਾ ਪਲੇਨ ਹਾਦਸਾ, ਉਡਾਣ ਵੇਲੇ ਇਮਾਰਤ ਦੀ ਛੱਤ ਨਾਲ ਟਕਰਾਇਆ, 2 ਦੀ ਮੌਤ, 18 ਜ਼ਖ਼ਮੀ
ਹੁਣ ਅਮਰੀਕਾ 'ਚ ਵੱਡਾ ਪਲੇਨ ਹਾਦਸਾ, ਉਡਾਣ ਵੇਲੇ ਇਮਾਰਤ ਦੀ ਛੱਤ ਨਾਲ ਟਕਰਾਇਆ, 2 ਦੀ ਮੌਤ, 18 ਜ਼ਖ਼ਮੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3-1-2025
ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ
ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Embed widget