ਪੜਚੋਲ ਕਰੋ
ਹੁਣ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋਇਆ, ਜਲਦ ਹੋਣਗੇ ਕੇਸ ਦਰਜ

ਲੁਧਿਆਣਾ: ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅਕਾਲੀ ਦਲ ’ਤੇ ਹਮਲਾ ਬੋਲਦਿਆਂ ਕਿਹਾ ਕਿ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲੇ ਬਾਰੇ ਜਲਦ ਹੀ ਸੀਬੀਆਈ ਤੋਂ ਕੇਸ ਵਾਪਸ ਲੈ ਲਿਆ ਜਾਏਗਾ ਤੇ ਦੋਸ਼ੀਆਂ ਖ਼ਿਲਾਫ ਮਾਮਲਾ ਦਰਜ ਹੋਏਗਾ, ਚਾਹੇ ਉਹ ਬਾਦਲ ਹੋਏ ਜਾਂ ਸੁਮੇਧ ਸੈਣੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਸੈਸ਼ਨ ਵਿੱਚੋਂ ਵੀ ਅਕਾਲੀ ਉੱਠ ਕੇ ਭੱਜ ਗਏ ਜਦਕਿ ਉਨ੍ਹਾਂ ਨੂੰ ਸਥਿਤੀ ਦਾ ਸਾਹਮਣਾ ਕਰਨਾ ਚਾਹੀਦਾ ਸੀ। ਇਸ ਦੇ ਨਾਲ ਹੀ ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਨੇ ਵੀ ਵੱਡੇ ਇਲਜ਼ਾਮ ਲਾਏ ਕਿ ਕਿਸ ਤਰ੍ਹਾਂ ਅਕਾਲੀ ਦਲ ਨੇ ਲਾਪ੍ਰਵਾਹੀਆਂ ਵਰਤੀਆਂ ਤੇ ਪੰਥ ਨੂੰ ਕਦੀ ਨਾ ਪੂਰਾ ਹੋਣ ਵਾਲਾ ਘਾਟਾ ਪਾਇਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਪੰਥ ਨੂੰ ਸੰਨ੍ਹ ਲਾਉਣ ਵਾਲਿਆਂ ਨੂੰ ਮਾਫੀਨਾਮੇ ਵੀ ਦਿੱਤੇ ਤੇ ਪੰਜਾਬ ਨੂੰ ਵੱਡਾ ਨੁਕਸਾਨ ਪਹੁੰਚਾਇਆ।
ਫੂਲਕਾ ਦਾ ਮੰਤਰੀਆਂ ਨੂੰ ਖੁੱਲ੍ਹਾ ਚੈਲੰਜਉੱਧਰ ਐਚਐਸ ਫੂਲਕਾ ਨੇ ਅਕਾਲੀ ਦਲ ਦੇ ਨਾਲ-ਨਾਲ ਕਾਂਗਰਸ ਸਰਕਾਰ ਨੂੰ ਵੀ ਘੇਰਿਆ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੂੰ ਹੁਣ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਪੰਜ ਮੰਤਰੀਆਂ ਨੂੰ ਵੀ ਚੈਲੰਜ ਕੀਤਾ ਕਿ ਜੇ ਉਹ ਪੰਜਾਬ ਦਾ ਭਲਾ ਚਾਹੁੰਦੇ ਹਨ ਤਾਂ ਕਾਰਵਾਈ ਨਾ ਹੋਣ ’ਤੇ ਅਸਤੀਫ਼ੇ ਦੇ ਦੇਣ। ਇਸ ਦੇ ਨਾਲ ਹੀ ਇਹ ਵੀ ਕਿਹਾ ਕਿ ਸਭ ਤੋਂ ਪਹਿਲਾਂ ਉਹ ਅਸਤੀਫਾ ਦੇਣਗੇ। ਦਰਅਸਲ ਇਹ ਲੀਡਰ ਲੋਕ ਇਨਸਾਫ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਬੈਂਸ ਦੇ ਪਿਤਾ ਮੋਹਨ ਸਿੰਘ ਦੇ ਸੰਸਕਾਰ ਮੌਕੇ ਪੁੱਜੇ ਸੀ। ਇਸ ਮੌਕੇ ਬਿੱਟੂ ਤੇ ਫੂਲਕਾ ਤੋਂ ਇਲਾਵਾ ਕਾਂਗਰਸ ਵਿਧਾਇਕ ਸੁਰਿੰਦਰ ਡਾਵਰ ਤੇ ਅਕਾਲੀ ਦਲ ਦੇ ਲੀਡਰਾਂ ਨੇ ਸ਼ਿਰਕਤ ਕੀਤੀ।
Before You Go
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਟ੍ਰੈਂਡਿੰਗ ਟੌਪਿਕ






















