ਪੜਚੋਲ ਕਰੋ
Advertisement
ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਤੋਂ ਲੋਕ ਸਭਾ ਦੀ ਜ਼ਿਮਨੀ ਚੋਣ ਲੜਨ ਦਾ ਕੀਤਾ ਐਲਾਨ
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਤੋਂ ਲੋਕ ਸਭਾ ਦੀ ਜ਼ਿਮਨੀ ਚੋਣ ਲੜਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਫੈਸਲਾ ਪਾਰਟੀ ਦੀ ਰਾਜਸੀ ਮਾਮਲਿਆਂ ਦੀ ਕਮੇਟੀ ਦੀ ਮੀਟਿੰਗ ’ਚ ਸਰਬਸੰਮਤੀ ਨਾਲ ਲਿਆ ਗਿਆ ਹੈ।
ਸ਼ੰਕਰ ਦਾਸ ਦੀ ਰਿਪੋਰਟ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ (Simranjit Singh Mann) ਨੇ ਸੰਗਰੂਰ ਤੋਂ ਲੋਕ ਸਭਾ ਦੀ ਜ਼ਿਮਨੀ ਚੋਣ ਲੜਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਫੈਸਲਾ ਪਾਰਟੀ ਦੀ ਰਾਜਸੀ ਮਾਮਲਿਆਂ ਦੀ ਕਮੇਟੀ (ਪੀਏਸੀ) ਦੀ ਮੀਟਿੰਗ ’ਚ ਸਰਬਸੰਮਤੀ ਨਾਲ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੈਂ ਸੰਗਰੂਰ ਤੋਂ ਲੋਕ ਸਭਾ ਜ਼ਿਮਨੀ ਚੋਣ ਲੜਾਂਗਾ ਤੇ ਇਸ ਲਈ ਸਾਰੀਆਂ ਪੰਥਕ ਪਾਰਟੀਆਂ ਦਾ ਸਹਿਯੋਗ ਲਿਆ ਜਾਵੇਗਾ।
ਇਸ ਸਬੰਧੀ ਪਾਰਟੀ ਦੇ ਵਿਸ਼ੇਸ਼ ਸਕੱਤਰ ਗੁਰਜੰਟ ਸਿੰਘ ਕੱਟੂ ਨੇ ਕਿਹਾ ਕਿ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਸਿਮਰਨਜੀਤ ਸਿੰਘ ਮਾਨ ਆਉਣ ਵਾਲੀ ਸੰਗਰੂਰ ਲੋਕ ਸਭਾ ਉਪ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਵਾਗਡੋਰ ਉਨ੍ਹਾਂ ਦੇ ਹੱਥਾਂ ਵਿੱਚ ਹੈ, ਜਿਨ੍ਹਾਂ ਨੂੰ ਕੁਝ ਵੀ ਕਰਨ ਤੋਂ ਪਹਿਲਾਂ ਦਿੱਲੀ ਦੇ ਆਗੂਆਂ ਨਾਲ ਸਲਾਹ ਕਰਨੀ ਪੈਂਦੀ ਹੈ।
ਉਨ੍ਹਾਂ ਕਿਹਾ ਕਿ ਕੌਮ ਲਈ ਬੋਲਣ ਵਾਲਾ ਕੋਈ ਆਗੂ ਨਹੀਂ ਹੋਣਾ ਚਾਹੀਦਾ, ਇਸੇ ਤਰ੍ਹਾਂ ਪੰਥਕ ਮਸਲਿਆਂ ਤੇ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੀ ਆਵਾਜ਼ ਬੁਲੰਦ ਕਰਨ ਵਾਲਾ ਕੋਈ ਮੈਂਬਰ ਪਾਰਲੀਮੈਂਟ ਵਿੱਚ ਹੋਣਾ ਚਾਹੀਦਾ ਹੈ ਨਹੀਂ ਤਾਂ ਪੰਜਾਬ ਦੀ ਜਨਤਾ ਲੁੱਟੀ ਹੋਈ ਮਹਿਸੂਸ ਕਰਦੀ ਹੈ। ਇਸ ਲਈ ਪੰਥਕ ਰਵਾਇਤਾਂ ਤੇ ਪੰਜਾਬ ਦੇ ਹੱਕਾਂ ਦੀ ਗੱਲ ਕਰਨ ਵਾਲੇ ਮਾਨ ਦਾ ਸੰਸਦ ਵਿੱਚ ਜਾਣਾ ਜ਼ਰੂਰੀ ਹੋ ਗਿਆ ਹੈ।
ਇਸ ਮੀਟਿੰਗ ਦੌਰਾਨ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਪ੍ਰੋ. ਮਹਿੰਦਰਪਾਲ ਸਿੰਘ, ਮਾਸਟਰ ਕਰਨੈਲ ਸਿੰਘ ਨਾਰੀਕੇ, ਗੁਰਸੇਵਕ ਸਿੰਘ ਜਵਾਹਕੇ, ਕੁਲਦੀਪ ਸਿੰਘ ਭਾਗੋਵਾਲ, ਈਮਾਨ ਸਿੰਘ ਮਾਨ, ਗੁਰਜੰਟ ਸਿੰਘ ਕੱਟੂ, ਬਹਾਦਰ ਸਿੰਘ ਭਸੌਡ਼, ਹਰਭਜਨ ਸਿੰਘ ਕਸ਼ਮੀਰੀ, ਪਰਮਿੰਦਰ ਸਿੰਘ ਬਾਲਿਆਂਵਾਲੀ, ਗੁਰਨੈਬ ਸਿੰਘ ਰਾਮਪੁਰਾ, ਅੰਮ੍ਰਿਤਪਾਲ ਸਿੰਘ ਛੰਦਡ਼ਾਂ, ਹਰਜੀਤ ਸਿੰਘ ਸਜੂਮਾਂ, ਗਗਨਦੀਪ ਸਿੰਘ ਤੇ ਜਤਿੰਦਰ ਸਿੰਘ ਥਿੰਦ ਆਦਿ ਆਗੂ ਮੌਜੂਦ ਸਨ।

Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕ੍ਰਿਕਟ
ਪੰਜਾਬ
ਆਟੋ
Advertisement