Punjabi Singer Death: ਪੰਜਾਬੀ ਮਿਊਜ਼ਿਕ ਇੰਡਸਟਰੀ ਨਾਲ ਜੁੜੀ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ, ਕੈਨੇਡਾ ਵਿਚ ਮਸ਼ਹੂਰ ਪੰਜਾਬੀ ਗਾਇਕ ਦੀ ਦਰਦਨਾਕ ਮੌਤ ਹੋ ਗਈ ਹੈ। ਗਾਇਕ ਅਤੇ ਗੀਤਕਾਰ ਵਿਕਰਮ ਸਿੰਘ ਗਿੱਲ (ਉਮਰ 22 ਸਾਲ) ਦੀ ਕੈਨੇਡਾ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਜਾਣਕਾਰੀ ਮੁਤਾਬਕ, ਮ੍ਰਿਤਕ ਵਿਕਰਮ ਸਿੰਘ ਗਿੱਲ ਹਲਕਾ ਸਾਹਨੇਵਾਲ ਦੇ ਪਿੰਡ ਬੁਢੇਵਾਲ ਦੇ ਵਾਸੀ ਸਨ ਅਤੇ ਕਾਂਗਰਸੀ ਆਗੂ ਤੇ ਸ਼ੂਗਰ ਮਿਲ ਦੇ ਮਾਲਕ ਦੇ ਪੁੱਤਰ ਸਨ। ਪਰਿਵਾਰਕ ਮੈਂਬਰਾਂ ਮੁਤਾਬਕ, ਵਿਕਰਮ ਸਿੰਘ ਚੰਗੇ ਭਵਿੱਖ ਦੀ ਖਾਤਰ 4 ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਉਥੇ ਸਰੀ ਸ਼ਹਿਰ 'ਚ ਰਹਿ ਰਿਹਾ ਸੀ। ਕੁਝ ਦਿਨ ਪਹਿਲਾਂ ਉਸਨੂੰ ਦਿਲ ਦਾ ਦੌਰਾ ਪਿਆ, ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਪਰਿਵਾਰ ਡੂੰਘੇ ਸਦਮੇ 'ਚ

ਮ੍ਰਿਤਕ ਵਿਕਰਮ ਸਿੰਘ ਗਿੱਲ ਇੱਕ ਚੰਗੇ ਗਾਇਕ ਅਤੇ ਗੀਤਕਾਰ ਸਨ, ਜਿਨ੍ਹਾਂ ਨੇ 15 ਤੋਂ ਵੱਧ ਗੀਤ ਜਾਰੀ ਕੀਤੇ ਸਨ। ਉਨ੍ਹਾਂ ਦੀ ਮੌਤ ਕਾਰਨ ਪਰਿਵਾਰ ਤੇ ਗਹਿਰਾ ਸਦਮਾ ਦੇ ਵਿੱਚ ਹੈ ਤੇ ਇਲਾਕੇ ਵਿੱਚ ਵੀ ਸੋਗ ਦੀ ਲਹਿਰ ਛਾ ਗਈ ਹੈ। ਹਲਕਾ ਸਾਹਨੇਵਾਲ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਇਸਦੇ ਇਲਾਵਾ ਮਿਲਕ ਪਲਾਂਟ ਦੇ ਡਾਇਰੈਕਟਰ ਧਰਮਜੀਤ ਸਿੰਘ ਗਿੱਲ, ਗੁਰਪ੍ਰੀਤ ਸਿੰਘ ਬਲਿਏਵਾਲ, ਉਦੈਰਾਜ ਸਿੰਘ ਗਿੱਲ, ਤਾਜਪਰਮਿੰਦਰ ਸਿੰਘ ਸੋਨੂ, ਜਸਪਾਲ ਸਿੰਘ ਗੜ੍ਹੀ ਭੈਣੀ, ਸਵਰਨ ਸਿੰਘ ਖ਼ਵਾਜਕੇ, ਇਕਬਾਲ ਸਿੰਘ ਜੰਡਿਆਲੀ, ਸਤਵੰਤ ਸਿੰਘ ਅਤੇ ਸਰਪੰਚ ਰਣਧੀਰ ਸਿੰਘ ਨੇ ਵੀ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ। 

ਵਿਕਰਮ ਸਿੰਘ ਗਿੱਲ ਦੀ ਮ੍ਰਿਤਕ ਦੇਹ ਅਗਲੇ 10 ਦਿਨਾਂ ਵਿੱਚ ਭਾਰਤ ਪਹੁੰਚਣ ਦੀ ਸੰਭਾਵਨਾ ਹੈ, ਜਿਸ ਤੋਂ ਬਾਅਦ ਪਿੰਡ ਵਿਚ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਪਿਛਲੇ ਕੁੱਝ ਸਾਲਾਂ ਤੋਂ ਕੈਨੇਡਾ ਤੋਂ ਕਈ ਵਾਰ ਅਜਿਹੀਆਂ ਖਬਰਾਂ ਆ ਚੁੱਕੀਆਂ ਹਨ, ਜਿਨ੍ਹਾਂ ਦੇ ਵਿੱਚ ਪੰਜਾਬੀ ਨੌਜਵਾਨਾਂ ਦੀ ਮੌਤ ਦਾ ਕਾਰਨ ਹਾਰਟ ਅਟੈਕ ਰਿਹਾ।  

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।