ਪੜਚੋਲ ਕਰੋ

ਜੋਤੀ ਨੂਰਾਂ ਅਤੇ ਪਤੀ ਕੁਨਾਲ ਪਾਸੀ ਦਾ ਹੋਇਆ ਸਮਝੌਤਾ, ਇੱਕ ਹਫਤਾ ਪਹਿਲਾਂ ਪਤੀ 'ਤੇ ਲਾਏ ਸੀ ਕੁੱਟਮਾਰ ਦੇ ਇਲਜ਼ਾਮ

Jyoti Nooran: ਮਸ਼ਹੂਰ ਸੂਫੀ ਗਾਇਕਾ ਨੂਰਾਂ ਸਿਸਟਰਜ਼ ਦੀ ਜੋਤੀ ਨੂਰਾਂ ਨੇ ਆਪਣੇ ਪਤੀ ਕੁਨਾਲ ਪਾਸੀ ਨਾਲ ਸਮਝੌਤਾ ਕਰ ਲਿਆ ਹੈ। ਦੋਵਾਂ ਵੱਲੋਂ ਜਲੰਧਰ  'ਚ ਇੱਕ ਸਾਂਝੀ ਪ੍ਰੈੱਸ ਵਾਰਤਾ ਕੀਤੀ ਗਈ

Jyoti Nooran: ਮਸ਼ਹੂਰ ਸੂਫੀ ਗਾਇਕਾ ਨੂਰਾਂ ਸਿਸਟਰਜ਼ ਦੀ ਜੋਤੀ ਨੂਰਾਂ ਨੇ ਆਪਣੇ ਪਤੀ ਕੁਨਾਲ ਪਾਸੀ ਨਾਲ ਸਮਝੌਤਾ ਕਰ ਲਿਆ ਹੈ। ਦੋਵਾਂ ਵੱਲੋਂ ਜਲੰਧਰ  'ਚ ਇੱਕ ਸਾਂਝੀ ਪ੍ਰੈੱਸ ਵਾਰਤਾ ਕੀਤੀ ਗਈ ਜਿਸ 'ਚ ਗਾਇਕਾ ਨੇ ਕਿਹਾ ਕਿ ਹੁਣ ਸਾਡੇ ਵਿਚਕਾਰ ਸਭ ਕੁਝ ਠੀਕ ਹੈ ਅਤੇ ਇਕ ਵਾਰ ਫਿਰ ਅਸੀਂ ਇਕੱਠੇ ਹਾਂ।

ਪ੍ਰੈੱਸ ਕਾਨਫਰੰਸ ਕਰਦੇ ਹੋਏ ਜੋਤੀ ਨੂਰਾ ਦੇ ਪਤੀ ਕੁਨਾਲ ਨੇ ਕਿਹਾ ਕਿ ਸਾਡੇ ਦੋਹਾਂ 'ਚ ਗਲਤਫਹਿਮੀ ਹੋ ਗਈ ਸੀ, ਜਿਸ ਦਾ ਕਈ ਲੋਕ ਫਾਇਦਾ ਉਠਾਉਣਾ ਚਾਹੁੰਦੇ ਸਨ ਪਰ ਰੱਬ ਦੀ ਕਿਰਪਾ ਸਾਡੇ 'ਤੇ ਬਣੀ ਰਹੀ, ਜਿਸ ਕਾਰਨ ਅੱਜ ਅਸੀਂ ਫਿਰ ਤੋਂ ਇਕ ਹੋ ਗਏ ਹਾਂ। ਵੱਖ-ਵੱਖ ਤਰ੍ਹਾਂ ਦੇ ਨਸ਼ਿਆਂ ਬਾਰੇ ਉਨ੍ਹਾਂ ਕਿਹਾ ਕਿ ਮੈਂ ਸਿਰਫ਼ ਸਿਗਰਟ ਪੀਂਦਾ ਹਾਂ, ਇਸ ਤੋਂ ਇਲਾਵਾ ਮੈਂ ਕਿਸੇ ਕਿਸਮ ਦਾ ਨਸ਼ਾ ਨਹੀਂ ਕਰਦਾ।

20 ਕਰੋੜ ਰੁਪਏ ਆਪਣੇ ਕੋਲ ਰੱਖਣ ਦੇ ਮਾਮਲੇ ਬਾਰੇ ਉਨ੍ਹਾਂ ਕਿਹਾ ਕਿ ਉਹ ਮਾਮਲਾ ਵੀ ਹੱਲ ਹੋ ਗਿਆ ਹੈ ਕਿਉਂਕਿ ਮੈਂ ਜੋਤੀ ਦਾ ਪਤੀ ਹੋਣ ਦੇ ਨਾਲ-ਨਾਲ ਉਸ ਦਾ ਮੈਨੇਜਰ ਵੀ ਹਾਂ, ਇਸ ਲਈ ਪੈਸੇ ਦਾ ਹਿਸਾਬ-ਕਿਤਾਬ ਚੱਲਦਾ ਰਹਿੰਦਾ ਹੈ।

ਇਸ ਮੌਕੇ ਜੋਤੀ ਨੂਰਾ ਨੇ ਕਿਹਾ ਕਿ ਪ੍ਰਮਾਤਮਾ ਦੀ ਕਿਰਪਾ ਨਾਲ ਹੁਣ ਸਾਡੇ ਦੋਵਾਂ 'ਚ ਸਭ ਕੁਝ ਠੀਕ ਹੈ ਅਤੇ ਮੈਂ ਜੋ ਤਲਾਕ ਲਈ ਅਪਲਾਈ ਕੀਤਾ ਸੀ, ਉਹ ਵੀ ਵਾਪਸ ਲੈ ਲਿਆ ਹੈ। ਨਸ਼ਿਆਂ ਨੂੰ ਲੈ ਕੇ ਲੱਗੇ ਦੋਸ਼ਾਂ ਬਾਰੇ ਜੋਤੀ ਨੂਰਾ ਨੇ ਕਿਹਾ ਕਿ ਉਸ ਸਮੇਂ ਗੁੱਸੇ 'ਚ ਮੈਂ ਬਹੁਤ ਕੁਝ ਕਿਹਾ ਸੀ ਪਰ ਅੱਜ ਮੈਂ ਸਾਰਿਆਂ ਦੇ ਸਾਹਮਣੇ ਇਹ ਕਹਿਣਾ ਚਾਹੁੰਦੀ ਹਾਂ ਕਿ ਉਹ ਸਿਰਫ ਸਿਗਰਟ ਜਾਂ ਭੰਗ ਦਾ ਸੇਵਨ ਕਰਦਾ ਹੈ। 

ਪ੍ਰੈੱਸ ਵਾਰਤਾ ਤੋਂ ਪਹਿਲਾਂ ਦੋਹਾਂ ਵੱਲੋਂ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰ ਲਿਖਿਆ ਗਿਆ ਸੀ ਕਿ 'ਸੰਗਤ ਦੀਆਂ ਦੁਆਵਾਂ ਨੇ ਮਿਲਾ ਦਿੱਤਾ'। ਹਾਲ ਹੀ ਵਿੱਚ ਜੋਤੀ ਨੂਰਾਂ ਵੱਲੋਂ ਵੀ ਅਜਿਹੀ ਹੀ ਇੱਕ ਪੋਸਟ ਪਾਈ ਗਈ ਸੀ, ਜਿਸ ਵਿੱਚ ਉਸ ਨੇ ਮੁੜ ਇਕੱਠੇ ਹੋਣ ਦਾ ਸੰਕੇਤ ਦਿੱਤਾ ਸੀ। ਉਹਨਾਂ ਲਿਖਿਆ ਕਿ 'ਜੀਹਨੂੰ ਦਾਤਾ ਰੱਖਿਆ, ਉਹ ਮਾਰਿਆ ਨਹੀਂ ਜਾਂਦਾ'।

ਦਸ ਦਈਏ ਕਿ ਇੱਕ ਹਫ਼ਤਾ ਪਹਿਲਾਂ ਜੋਤੀ ਨੂਰਾਂ ਵੱਲੋਂ ਇੱਕ ਪ੍ਰੈੱਸ ਵਾਰਤਾ ਕਰ ਕੇ ਪਤੀ  ਕੁਨਾਲ ਪਾਸੀ 'ਤੇ ਕੁੱਟਮਾਰ ਦੇ ਇਲਜ਼ਾਮ ਲਾਏ ਗਏ ਸਨ ਅਤੇ ਪਤੀ ਤੋਂ ਵੱਖ ਹੋਣ ਦਾ ਫੈਸਲਾ ਵੀ ਕੀਤਾ ਸੀ ਇੱਥੋਂ ਤੱਕ ਕਿ ਉਹਨਾਂ ਵੱਲੋਂ ਪਤੀ ਖਿਲਾਫ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾ ਕੇ ਸੁਰੱਖਿਆ ਦੀ ਵੀ ਮੰਗ ਕੀਤੀ ਸੀ। 

ਟਾਪ ਹੈਡਲਾਈਨ

ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget