ਚੰਡੀਗੜ੍ਹ: ਪੰਜਾਬੀ ਗਾਇਕ ਤੇ ਗੀਤਕਾਰ ਸ਼੍ਰੀ ਬਰਾੜ ਖਿਲਾਫ ਕੇਸ 'ਤੇ ਵਿਵਾਦ ਖੜ੍ਹਾ ਹੋ ਗਿਆ ਹੈ। ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਇਹ ਕਾਰਵਾਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀਆਂ ਹਦਾਇਤਾਂ ’ਤੇ ਕੀਤੀ ਗਈ ਹੈ।
ਦਰਅਸਲ ਪਟਿਆਲਾ ਪੁਲਿਸ ਨੇ ਸ਼੍ਰੀ ਬਰਾੜ ਨੂੰ ਗੀਤਾਂ ’ਚ ਹਿੰਸਾ ਤੇ ਬੰਦੂਕ ਸੱਭਿਆਚਾਰ ਦਾ ਪ੍ਰਚਾਰ ਕਰਨ ਦੇ ਦੋਸ਼ ਹੇਠ ਬੀਤੇ ਦਿਨ ਪਟਿਆਲਾ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਚਰਚਾ ਹੈ ਕਿ ਹਿੰਸਾ ਤੇ ਬੰਦੂਕ ਸੱਭਿਆਚਾਰ ਦੇ ਦੋਸ਼ ਕਈ ਕਲਾਕਾਰਾਂ ਉੱਪਰ ਲੱਗੇ ਹਨ। ਅਜੇ ਤੱਕ ਕਿਸੇ ਖਿਲਾਫ ਕਾਰਵਾਈ ਨਹੀਂ ਹੋਈ। ਕਿਸਾਨ ਅੰਦੋਲਨ ਵਿੱਚ ਅਚਾਨਕ ਸ਼੍ਰੀ ਬਰਾੜ ਨੂੰ ਨਿਸ਼ਾਨਾ ਬਣਾਇਆ ਗਿਆ ਹੈ।
ਇਸ ਬਾਰੇ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਕਾਰਵਾਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀਆਂ ਹਦਾਇਤਾਂ ’ਤੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਬਰਾੜ ’ਤੇ ਇਸ ਲਈ ਤਸ਼ੱਦਦ ਢਾਹਿਆ ਗਿਆ ਹੈ ਕਿਉਂਕਿ ਉਸ ਨੇ ‘ਕਿਸਾਨ ਐਂਥਮ’ ਗੀਤ ਲਿਖਿਆ, ਜਿਸ ਨੇ ਕਿਸਾਨ ਅੰਦੋਲਨ ਨੂੰ ਵੱਡਾ ਹੁਲਾਰਾ ਦਿੱਤਾ ਹੈ। ਰੋਮਾਣਾ ਦੀ ਅਗਵਾਈ ਹੇਠ ਯੂਥ ਅਕਾਲੀ ਦਲ ਦੇ ਵਫ਼ਦ ਨੇ ਪਟਿਆਲਾ ਦੇ ਐਸਐਸਪੀ ਨੂੰ ਮਿਲ ਕੇ ਸ਼੍ਰੀ ਬਰਾੜ ਖ਼ਿਲਾਫ਼ ਕੀਤੀ ਗਈ ਕਾਰਵਾਈ ਰੱਦ ਕਰਨ ਦੀ ਵੀ ਮੰਗ ਕੀਤੀ।
ਉਧਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਿਊਜ਼ੀਕਲ ਵੀਡੀਓ ਵਿੱਚ ਬੰਦੂਕ ਦੇ ਸੱਭਿਆਚਾਰ ਨੂੰ ਉਤਸ਼ਾਹਤ ਕਰਨ ਲਈ ਪੰਜਾਬੀ ਗਾਇਕਾ ਸ਼੍ਰੀ ਬਰਾੜ ਦੀ ਗ੍ਰਿਫ਼ਤਾਰੀ ਨੂੰ ਸਹੀ ਕਰਾਰ ਦਿੱਤਾ ਹੈ। ਕੈਪਟਨ ਨੇ ਕਿਹਾ ਗੈਂਗਸਟਰਵਾਦ ਤੇ ਬੰਦੂਕ ਦੇ ਸੱਭਿਆਚਾਰ ਨੂੰ ਵਧਾਵਾ ਦੇਣਾ ਬਿਲਕੁਲ ਗਲਤ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਸਹੀ ਕੇਸ ਦਰਜ ਕੀਤਾ ਗਿਆ ਜੋ ਗਾਇਕ ਦੇ ਪੁਰਾਣੇ ਗਾਣੇ ਨਾਲ ਸਬੰਧਤ ਹੈ।
ਕੈਪਟਨ ਅਮਰਿੰਦਰ ਨੇ ਸਪੱਸ਼ਟ ਕੀਤਾ ਕਿ ਗ੍ਰਿਫਤਾਰੀ ਦਾ, ਖੇਤੀ ਕਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਗਾਏ ਗੀਤ ਨਾਲ ਕੋਈ ਸਬੰਧ ਨਹੀਂ। ਉਨ੍ਹਾਂ ਕਿਹਾ ਗਾਇਕ ਦਾ ਕਿਸਾਨਾਂ ਦੇ ਹੱਕ 'ਚ ਗਾਇਆ ਗੀਤ ਅਸਲ ਵਿੱਚ ਪ੍ਰਸੰਸਾਯੋਗ ਹੈ। ਹਾਲਾਂਕਿ, ਉਸ ਦਾ ਚੰਗਾ ਕੰਮ ਹੁਣ ਉਸ ਦੇ ਪੁਰਾਣੇ ਗਾਣੇ ਦੇ ਨਕਾਰਾਤਮਕ ਪ੍ਰਭਾਵ ਨੂੰ ਨਹੀਂ ਰੋਕ ਸਕਿਆ ਜੋ ਨੌਜਵਾਨਾਂ ਨੂੰ ਬੰਦੂਕਾਂ ਚੁੱਕਣ ਲਈ ਉਤਸ਼ਾਹਿਤ ਕਰਦਾ ਹੈ।
ਅਮਿਤ ਸ਼ਾਹ ਦੇ ਇਸ਼ਾਰੇ 'ਤੇ ਹੋਈ ਸ਼੍ਰੀ ਬਰਾੜ ਦੀ ਗ੍ਰਿਫਤਾਰੀ? ਕੈਪਟਨ ਸਰਕਾਰ 'ਤੇ ਵੀ ਉੱਠੇ ਸਵਾਲ
ਏਬੀਪੀ ਸਾਂਝਾ
Updated at:
07 Jan 2021 11:01 AM (IST)
ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਕਾਰਵਾਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀਆਂ ਹਦਾਇਤਾਂ ’ਤੇ ਕੀਤੀ ਗਈ ਹੈ।
- - - - - - - - - Advertisement - - - - - - - - -