ਸਿੰਗਲ ਯੂਜ਼ ਪਲਾਸਟਿਕ ਬੰਦ, ਹੋਲਸੇਲਰਾਂ ਨੇ ਜਤਾਈ ਨਾਰਾਜ਼ਗੀ, ਜਦਕਿ ਦੁਕਾਨਦਾਰਾਂ ਨੇ ਦੱਸਿਆ ਇਸ ਨੂੰ ਚੰਗਾ ਕਦਮ
ਦੇਸ਼ ਭਰ ਵਿੱਚ ਅੱਜ ਤੋਂ ਪਲਾਸਟਿਕ ਦੀ ਵਰਤੋਂ ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਨੂੰ ਲੈ ਕੇ ਬਕਾਇਦਾ ਨੋਟਿਸ ਜਾਰੀ ਹੋਏ ਹਨ।
ਲੁਧਿਆਣਾ: ਦੇਸ਼ ਭਰ ਵਿੱਚ ਅੱਜ ਤੋਂ ਪਲਾਸਟਿਕ ਦੀ ਵਰਤੋਂ ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਨੂੰ ਲੈ ਕੇ ਬਕਾਇਦਾ ਨੋਟਿਸ ਜਾਰੀ ਹੋਏ ਹਨ। ਇਸੇ ਨੂੰ ਲੈ ਕੇ ਲੁਧਿਆਣਾ ਦੇ ਵਿੱਚ ਦੁਕਾਨਦਾਰਾਂ ਅਤੇ ਹੋਲਸੇਲਰਾਂ ਦੀ ਰਲਵੀਂ ਮਿਲਵੀਂ ਪ੍ਰਤੀਕਿਰਿਆ ਸਾਹਮਣੇ ਆਈ ਹੈ। ਜਿੱਥੇ ਛੋਟੇ ਦੁਕਾਨਦਾਰਾਂ ਨੇ ਇਸ ਨੂੰ ਚੰਗਾ ਕਦਮ ਦੱਸਿਆ ਹੈ।
ਉਥੇ ਹੀ ਦੂਜੇ ਪਾਸੇ ਪਲਾਸਟਿਕ ਦੇ ਹੋਲਸੇਲਰਾਂ ਨੇ ਇਸ ਨੂੰ ਗ਼ਲਤ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਨਾਲ ਵੱਡਾ ਨੁਕਸਾਨ ਹੋਵੇਗਾ ਅਤੇ ਸਰਕਾਰ ਵੀ ਮੁਕੰਮਲ ਪਾਬੰਦੀ ਲਾਉਣ ਤੋਂ ਪਹਿਲਾਂ ਇਸ ਦਾ ਬਦਲ ਲੱਭਣਾ ਚਾਹੀਦਾ ਹੈ। ਉਸ ਤੋਂ ਬਾਅਦ ਹੀ ਲਿਫਾਫਿਆਂ ਤੇ ਪਾਬੰਦੀ ਲਾਉਣੀ ਚਾਹੀਦੀ ਹੈ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਲੁਧਿਆਣਾ ਹੋਲਸੇਲਰਾਂ ਨੇ ਕਿਹਾ ਹੈ ਕਿ ਸਰਕਾਰ ਨੂੰ ਪਾਬੰਦੀ ਲਾਉਣ ਤੋਂ ਪਹਿਲਾਂ ਇਸ ਦਾ ਬਦਲ ਲਿਆਉਣਾ ਚਾਹੀਦਾ ਸੀ। ਉਨ੍ਹਾਂ ਨੇ ਕਿਹਾ ਡੇਢ ਮਹੀਨੇ ਤੋਂ ਸਾਡੀਆਂ ਫੈਕਟਰੀਆਂ ਬੰਦ ਹਨ। ਜਿਸ ਨਾਲ ਵੱਡਾ ਨੁਕਸਾਨ ਹੋ ਰਿਹਾ ਹੈ। ਹੋਲਸੇਲਰਾਂ ਨੇ ਕਿਹਾ ਕਿ ਸਾਡੇ ਨਾਲ ਸਰਕਾਰ ਨੇ ਇੱਕ ਵਾਰ ਵੀ ਸਲਾਹ ਨਹੀਂ ਕੀਤੀ। ਸਗੋਂ ਆਪਣਾ ਆਰਡਰ ਸਾਡੇ 'ਤੇ ਥੋਪ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਲੋਕਾਂ ਦੀ ਆਦਤ ਬੰਦ ਕਰਵਾਉਣੀ ਪਵੇਗੀ ਜੋ ਖ਼ੁਦ ਆ ਕੇ ਲਿਫ਼ਾਫ਼ੇ ਦੀ ਮੰਗ ਕਰਦੇ ਹਨ।
ਉੱਥੇ ਉਨ੍ਹਾਂ ਨੇ ਕਿਹਾ ਕਿ ਇਸ ਦਾ ਬਦਲ ਵੀ ਸਰਕਾਰ ਨੂੰ ਪਹਿਲਾਂ ਦੇਣਾ ਚਾਹੁੰਦਾ ਸੀ। ਉਨ੍ਹਾਂ ਕਿਹਾ ਜਿਵੇਂ ਸਰਕਾਰ ਨੇ ਜੀਐੱਸਟੀ ਨੋਟਬੰਦੀ ਕਰਨ ਤੋਂ ਪਹਿਲਾਂ ਲੋਕਾਂ ਨੇ ਨਹੀਂ ਸੋਚਿਆ ਉਸੇ ਤਰ੍ਹਾਂ ਹੁਣ ਵੀ ਇਹ ਫਰਮਾਨ ਜਾਰੀ ਕਰ ਦਿੱਤਾ ਗਿਆ। ਹਾਲਾਂਕਿ ਉਨ੍ਹਾਂ ਕਿਹਾ ਇਸ ਵੇਲੇ ਸਰਕਾਰ ਨੇ ਉਨ੍ਹਾਂ ਨੂੰ ਵੀ ਨੋਟਿਸ ਦਿੱਤਾ ਸੀ। ਉਨ੍ਹਾਂ ਨੇ ਆਪਣਾ ਮਹਿੰਗਾ ਸਾਮਾਨ ਸਸਤੇ ਵਿਚ ਵੇਚਿਆ ਹੈ। ਜਿਸ ਦਾ ਉਨ੍ਹਾਂ ਨੂੰ ਨੁਕਸਾਨ ਝੱਲਣਾ ਪੈ ਰਿਹਾ ਹੈ।
ਉੱਥੇ ਹੀ ਦੂਜੇ ਪਾਸੇ ਛੋਟੇ ਦੁਕਾਨਦਾਰਾਂ ਨੇ ਇਸ ਨੂੰ ਚੰਗਾ ਕਦਮ ਦੱਸਿਆ ਹੈ ਉਨ੍ਹਾਂ ਨੇ ਕਿਹਾ ਕਿ ਸਾਨੂੰ ਲਿਫ਼ਾਫ਼ਿਆਂ ਦਾ ਖਰਚਾ ਪੈਂਦਾ ਸੀ ਉਨ੍ਹਾਂ ਦੱਸਿਆ ਕਿ ਹੁਣ ਇਸ ਤੋਂ ਛੁਟਕਾਰਾ ਮਿਲੇਗਾ ਅਤੇ ਲੋਕਾਂ ਨੂੰ ਆਦਤ ਪਵੇਗੀ ਕਿ ਉਹ ਆਪਣੇ ਘਰੋਂ ਹੀ ਝੋਲਾ ਲੈ ਕੇ ਆਉਣਗੇ ਅਤੇ ਪ੍ਰਦੂਸ਼ਣ ਤੋਂ ਛੁਟਕਾਰਾ ਮਿਲੇਗਾ ਉਨ੍ਹਾਂ ਕਿਹਾ ਇਹ ਸਾਡੀ ਆਉਣ ਵਾਲੀਆਂ ਪੀੜ੍ਹੀਆਂ ਲਈ ਇਕ ਚੰਗਾ ਕਦਮ ਹੈ।