ਪੜਚੋਲ ਕਰੋ

ਡੇਰਾ ਸਿਰਸਾ ਮੁਖੀ ਰਾਮ ਰਹੀਮ ਨੇ ਫਰੀਦਕੋਟ ਦੀ ਅਦਾਲਤ 'ਚ ਭੁਗਤੀ ਪੇਸ਼ੀ

ਬੇਅਦਬੀ ਮਾਮਲੇ ਨਾਲ ਸਬੰਧਤ ਤਿੰਨ ਕੇਸਾਂ ਵਿੱਚ ਅੱਜ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਹੁਣ ਅਗਲੀ ਸੁਣਵਾਈ 16 ਮਈ ਨੂੰ ਹੋਵੇਗੀ।

ਫਰੀਦਕੋਟ: ਬੇਅਦਬੀ ਮਾਮਲੇ ਨਾਲ ਸਬੰਧਤ ਤਿੰਨ ਕੇਸਾਂ ਵਿੱਚ ਅੱਜ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਹੁਣ ਅਗਲੀ ਸੁਣਵਾਈ 16 ਮਈ ਨੂੰ ਹੋਵੇਗੀ। ਉਸ ਦਿਨ ਚਲਾਨ ਦੀ ਕਾਪੀ ਉਸ ਦੇ ਵਕੀਲ ਨੂੰ ਸੌਂਪੀ ਜਾਵੇਗੀ। ਅੱਜ ਇਸ ਮਾਮਲੇ ਦੇ ਬਾਕੀ ਮੁਲਜ਼ਮ ਵੀ ਅਦਾਲਤ ਵਿੱਚ ਹਾਜ਼ਰ ਸਨ।
 
ਦੱਸ ਦਈਏ ਕਿ ਰਾਮ ਰਹੀਮ ਹਰਿਆਣਾ ਦੀ ਜੇਲ੍ਹ ਵਿੱਚ ਬੰਦ ਹੈ। ਫ਼ਰੀਦਕੋਟ ਅਦਾਲਤ ਨੇ ਉਸ ਨੂੰ ਪੇਸ਼ ਕਰਨ ਲਈ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੂੰ ਪ੍ਰੋਡਕਸ਼ਨ ਵਾਰੰਟ ਦਿੱਤਾ ਸੀ। ਇਸ ਖਿਲਾਫ ਰਾਮ ਰਹੀਮ ਹਾਈਕੋਰਟ ਪਹੁੰਚ ਗਿਆ ਸੀ ਜਿੱਥੇ ਉਸ ਨੂੰ ਰਾਹਤ ਮਿਲ ਗਈ ਸੀ। ਅਦਾਲਤ ਨੇ ਰਾਮ ਰਹੀਮ ਨੂੰ ਵੀਡੀਓ ਕਾਨਫਰੰਸਿਗ ਰਾਹੀਂ ਪੇਸ਼ ਕਰਨ ਲਈ ਕਿਹਾ ਸੀ।

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੀ ਬੇਅਦਬੀ ਦੇ ਦੋਵਾਂ ਮਾਮਲਿਆਂ ਵਿੱਚ ਪੁਲਿਸ ਨੇ ਰਾਮ ਰਹੀਮ ਨੂੰ ਮੁੱਖ ਸਾਜ਼ਿਸ਼ਕਰਤਾ ਦੱਸਿਆ ਹੈ। ਇਨ੍ਹਾਂ ਦੋਵਾਂ ਮਾਮਲਿਆਂ ਵਿੱਚ ਪੁਲਿਸ ਨੇ ਬਾਬਾ ਰਾਮ ਰਹੀਮ ਨੂੰ ਮਾਸਟਰਮਾਈਂਡ ਦੱਸਿਆ ਗਿਆ ਹੈ। ਸਰਕਾਰ ਬਦਲਣ ਤੋਂ ਬਾਅਦ ਇਨ੍ਹਾਂ ਦੋਵਾਂ ਮਾਮਲਿਆਂ ਵਿੱਚ ਰਾਮ ਰਹੀਮ ਦਾ ਨਾਂ ਆਇਆ ਸੀ। 

ਪੰਜਾਬ ਪੁਲਿਸ ਨੇ ਇਸ ਸਬੰਧੀ ਅਦਾਲਤ ਵਿੱਚ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਐਫਆਈਆਰ ਨੰਬਰ 117 ਵਿੱਚ ਵਿਵਾਦਿਤ ਪੋਸਟਰ ਮਾਮਲੇ ਦੇ ਪਿੱਛੇ ਵੀ ਰਾਮ ਰਹੀਮ ਦਾ ਹੱਥ ਹੈ। ਇਸ ਤੋਂ ਇਲਾਵਾ ਉਹ ਐਫਆਈਆਰ ਨੰਬਰ 128 ਦੇ ਬੇਅਦਬੀ ਮਾਮਲੇ ਵਿੱਚ ਵੀ ਮੁੱਖ ਮੁਲਜ਼ਮ ਹੈ। ਇਸ ਮਾਮਲੇ ਵਿੱਚ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਗਲੀਆਂ ਵਿੱਚ ਖਿੱਲਰੇ ਮਿਲੇ ਸੀ।

ਦੱਸ ਦਈਏ ਕਿ ਡੇਰਾ ਮੁਖੀ ਨੂੰ ਪੰਚਕੂਲਾ ਅਦਾਲਤ ਨੇ 2017 ਵਿੱਚ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ 20 ਸਾਲ ਦੀ ਸਜ਼ਾ ਸੁਣਾਈ ਸੀ। ਇਸ ਤੋਂ ਇਲਾਵਾ ਪੱਤਰਕਾਰ ਰਾਮਚੰਦਰ ਛਤਰਪਤੀ ਤੇ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਕੇਸ ਵਿੱਚ ਵੀ ਉਸ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਕਰੀਬ 400 ਸਾਧੂਆਂ ਨੂੰ ਨਪੁੰਸ਼ਕ ਬਣਾਉਣ ਤੇ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਤੇ ਸੁਣਵਾਈ ਚੱਲ ਰਹੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget