ਸਿਰਸਾ : ਪੈਰੋਲ 'ਤੇ ਜੇਲ੍ਹ ਤੋਂ ਬਾਹਰ ਡੇਰਾ ਸੱਚਾ ਸੌਦਾ (Dera Sacha Sauda) ਮੁਖੀ ਗੁਰਮੀਤ ਰਾਮ ਰਹੀਮ (Gurmeet Ram Rahim Singh) ਨੇ ਐਤਵਾਰ ਨੂੰ ਉਨ੍ਹਾਂ ਅਟਕਲਾਂ ਨੂੰ ਖਾਰਜ ਕਰ ਦਿੱਤਾ ਹੈ ਕਿ  ਡੇਰਾ ਸਿਰਸਾ ਮੁਖੀ ਲਈ ਉਸ ਦੇ ਸੰਭਾਵੀ ਉੱਤਰਾਧਿਕਾਰੀ ਦੇ ਰੂਪ 'ਚ ਕੋਈ ਉਭਰੇਗਾ। ਰਾਮ ਰਹੀਮ ਨੇ ਕਿਹਾ ਕਿ ਇਹ ਸਿਰਫ ਮੀਡੀਆ ਦੀਆਂ ਕਿਆਸਅਰਾਈਆਂ ਹਨ। ਡੇਰਾ ਮੁਖੀ ਨੇ ਕਿਹਾ ਕਿ ਉਹ ਇਸ ਸੰਪਰਦਾ ਦੇ ਮੁਖੀ ਹਨ ਅਤੇ ਰਹਿਣਗੇ, ਜਿਸ ਦੇ ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿਚ ਵੱਡੀ ਗਿਣਤੀ ਵਿਚ ਪੈਰੋਕਾਰ ਹਨ।


 


 ਸਤਿਸੰਗ ਵਿੱਚ ਆ ਰਹੇ ਹਨ ਭਾਜਪਾ ਆਗੂ

ਪਿਛਲੇ ਕਈ ਦਿਨਾਂ ਤੋਂ ਰਾਮ ਰਹੀਮ ਉੱਤਰ ਪ੍ਰਦੇਸ਼ ਦੇ ਬਾਗਪਤ ਸਥਿਤ ਆਪਣੇ ਬਰਨਾਵਾ ਆਸ਼ਰਮ ਤੋਂ ਆਨਲਾਈਨ ਪ੍ਰਵਚਨ ਕਰ ਰਿਹਾ ਹੈ। ਇਸ ਵਿੱਚ ਉਨ੍ਹਾਂ ਦੇ ਚੇਲਿਆਂ ਸਮੇਤ ਹਰਿਆਣਾ ਦੇ ਕੁਝ ਭਾਜਪਾ ਆਗੂਆਂ ਨੇ ਸ਼ਮੂਲੀਅਤ ਕੀਤੀ। ਜੀਂਦ ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵਿਧਾਇਕ ਕ੍ਰਿਸ਼ਨ ਲਾਲ ਮਿੱਢਾ ਨੇ ਹੋਰ ਡੇਰਾ ਸਮਰਥਕਾਂ ਨਾਲ ਆਪਣੇ ਹਲਕੇ ਵਿੱਚ ਇੱਕ ਆਨਲਾਈਨ ਸਤਿਸੰਗ ਵਿੱਚ ਸ਼ਿਰਕਤ ਕੀਤੀ।

 

 ਇਹ ਵੀ ਪੜ੍ਹੋ : ਸੋਮਾਲੀਆ ਦੇ ਹੋਟਲ 'ਚ ਅੱਤਵਾਦੀ ਹਮਲਾ, 9 ਲੋਕਾਂ ਦੀ ਮੌਤ, 47 ਜ਼ਖਮੀ, 4 ਅੱਤਵਾਦੀ ਢੇਰ , ਅੱਤਵਾਦੀ ਸੰਗਠਨ ਅਲ-ਸ਼ਬਾਬ ਨੇ ਲਈ ਜ਼ਿੰਮੇਵਾਰੀ

ਆਪਣੀਆਂ ਦੋ ਚੇਲਿਆਂ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿੱਚ 20 ਸਾਲ ਦੀ ਸਜ਼ਾ ਕੱਟ ਰਿਹਾ ਡੇਰਾ ਮੁਖੀ ਹਾਲ ਹੀ ਵਿੱਚ 40 ਦਿਨਾਂ ਦੀ ਪੈਰੋਲ ’ਤੇ ਸੁਨਾਰੀਆ ਜੇਲ੍ਹ ਤੋਂ ਬਾਹਰ ਆਇਆ ਸੀ। ਇਸ ਤੋਂ ਬਾਅਦ ਉਹ ਬਰਨਾਵਾ ਆਸ਼ਰਮ ਗਏ। ਸਤਿਸੰਗ ਦੇ ਇੱਕ ਵੀਡੀਓ ਵਿੱਚ ਉੱਤਰਾਧਿਕਾਰੀ ਦੇ ਮੁੱਦੇ 'ਤੇ ਗੱਲ ਕਰਨ ਤੋਂ ਪਹਿਲਾਂ ਡੇਰਾ ਸੱਚਾ ਸੌਦਾ ਮੁਖੀ ਨੇ ਸੰਕੇਤ ਦਿੱਤਾ ਕਿ ਹਨੀਪ੍ਰੀਤ ਡੇਰੇ ਦੇ ਸਿਸਟਮ ਵਿੱਚ ਜੋ ਵੀ ਭੂਮਿਕਾ 'ਚ ਹੈ, ਉਹ ਬਣੀ ਰਹੇਗੀ। ਇਸ ਦੇ ਨਾਲ ਉਸ ਨੇ ਕਿਹਾ, ''ਉਸਨੂੰ ਹੋਰ ਖੁਸ਼ੀ ਮਿਲੇ। ਰਾਮ ਰਹੀਮ ਨੇ ਕਿਹਾ, ''ਹਰ ਕੋਈ ਜਾਣਦਾ ਹੈ ਕਿ ਉਸ ਦਾ ਨਾਂ ਹਨੀਪ੍ਰੀਤ ਹੈ, ਉਹ ਮੇਰੀ ਮੁੱਖ ਚੇਲੀ ਹੈ। ਮੈਂ ਉਸਨੂੰ ਇੱਕ ਨਾਮ ਵੀ ਦਿੱਤਾ ਹੈ ਅਤੇ ਮੈਂ ਉਸਨੂੰ ਰੁਹਾਨੀ ਦੀਦੀ ਕਹਿ ਕੇ ਬੁਲਾਉਂਦਾ ਹਾਂ..."

ਕਿੰਨਾ ਮਾਮਲਿਆਂ ਵਿੱਚ ਰਾਮ ਰਹੀਮ ਨੂੰ ਮਿਲੀ ਸਜ਼ਾ 

 

ਡੇਰਾ ਮੁਖੀ ਬਾਗਪਤ ਸਥਿਤ ਡੇਰੇ ਦੇ ਬਰਨਾਵਾ ਆਸ਼ਰਮ ਤੋਂ ਸਿਰਫ਼ ਆਨਲਾਈਨ ਸਤਿਸੰਗ ਕਰ ਰਿਹਾ ਹੈ। ਰਾਮ ਰਹੀਮ ਨੂੰ ਪਿਛਲੇ ਸਾਲ ਚਾਰ ਹੋਰਾਂ ਸਮੇਤ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਵਿੱਚ ਵੀ ਠਹਿਰਾਇਆ ਗਿਆ ਸੀ। ਡੇਰਾ ਮੁਖੀ ਅਤੇ ਤਿੰਨ ਹੋਰਾਂ ਨੂੰ 16 ਸਾਲ ਪਹਿਲਾਂ ਇੱਕ ਪੱਤਰਕਾਰ ਦੀ ਹੱਤਿਆ ਦੇ ਮਾਮਲੇ ਵਿੱਚ 2019 ਵਿੱਚ ਦੋਸ਼ੀ ਠਹਿਰਾਇਆ ਗਿਆ ਸੀ। 

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।