ਸਟੱਡੀ ਵੀਜ਼ਾ 'ਤੇ ਪੜ੍ਹਨ ਗਏ 20 ਸਾਲਾ ਗੁਰਜੋਤ ਸਿੰਘ ਦਾ 18 ਜੂਨ ਦੀ ਰਾਤ ਨੂੰ ਕਰੀਬ 10 ਵਜੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। 22 ਸਾਲਾ ਗੁਰਜੋਤ ਸਿੰਘ ਹਲਕਾ ਮੌੜ ਦੇ ਪਿੰਡ ਥੰਮਣਗੜ੍ਹ ਦਾ ਵਾਸੀ ਸੀ। ਕੈਨੇਡਾ ਦੇ ਬਰੈਂਪਟਨ ’ਚ ਉਸ ਦਾ ਕਤਲ ਹੋਇਆ। ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਗੁਰਜੋਤ ਦੀ ਮੌਤ 'ਤੇ ਦੁੱਖ ਪ੍ਰਗਟਾਇਆ ਤੇ ਵਿਦੇਸ਼ ਮੰਤਰੀ ਸੁਬਰਮਣਿਅਨ ਜੈਸ਼ੰਕਰ ਨੂੰ ਪਰਿਵਾਰ ਦੇ ਨਾਲ ਖੜਨ ਤੇ ਲੋੜੀਂਦੀ ਮਦਦ ਕਰਨ ਦੀ ਅਪੀਲ ਕੀਤੀ ਹੈ, ਜਿਨ੍ਹਾਂ ਹਰ ਸੰਭਵ ਮਦਦ ਦਾ ਭਰੋਸਾ ਜਤਾਇਆ ਹੈ।
ਜ਼ਿਕਰਯੋਗ ਹੈ ਕਿ 17 ਸਾਲ ਪਹਿਲਾਂ ਗੁਰਜੋਤ ਦੇ ਮਾਤਾ ਪਿਤਾ ਦੀ ਮੌਤ ਹੋ ਚੁੱਕੀ ਅਤੇ ਉਸਦਾ ਪਾਲਣ-ਪੋਸ਼ਣ ਉਸਦੇ ਚਾਚਾ ਜੀ ਤੇ ਦਾਦਾ ਜੀ ਵੱਲੋਂ ਕੀਤਾ ਗਿਆ। ਪਹਿਲੇ ਖੂਨ ਦਾ ਰਿਸ਼ਤਾ ਨਾ ਹੋਣ ਕਰਕੇ ਚਚੇਰੇ ਪਰਿਵਾਰ ਨੂੰ ਵੀਜ਼ਾ ਲੈਣ ਵਿੱਚ ਦੇਰੀ ਲੱਗ ਰਹੀ ਸੀ। ਪਰ ਕੌਂਸਲ ਜਨਰਲ ਦਾਨਿਸ਼ ਭਾਟੀਆ ਦੇ ਇਸ ਬਿਆਨ ਤੋਂ ਬਾਅਦ ਹੁਣ ਇਸ ਦੁੱਖ ਦੀ ਘੜੀ `ਚ ਪਰਿਵਾਰ ਨੂੰ ਕੁਛ ਰਾਹਤ ਦੇ ਸਾਹ ਮਿਲਣਗੇ।
ਹਾਸਲ ਜਾਣਕਾਰੀ ਅਨੁਸਾਰ ਗੁਰਜੋਤ ਸਿੰਘ ਕਰੀਬ ਡੇਢ ਕੁ ਸਾਲ ਪਹਿਲਾਂ ਸਟੱਡੀ ਵੀਜ਼ੇ ’ਤੇ ਕੈਨੇਡਾ ਗਿਆ ਸੀ। ਉਸ ਦੇ ਚਾਚੇ ਅਵਤਾਰ ਸਿੰਘ ਨੇ ਉਸ ਦਾ ਪਾਲਣ ਪੋਸ਼ਣ ਕੀਤਾ ਸੀ ਕਿਉਂਕਿ ਗੁਰਜੋਤ ਦੇ ਮਾਪਿਆਂ ਦੀ ਬਿਜਲੀ ਲੱਗਣ ਕਾਰਨ ਮੌਤ ਹੋ ਗਈ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਗੁਰਜੋਤ ਨੂੰ 18 ਜੂਨ ਨੂੰ ਰਾਤ ਦਸ ਵਜੇ ਦੇ ਕਰੀਬ ਸ਼ਾਪਿੰਗ ਮਾਲ ਵਿੱਚ ਪਿੱਛੋਂ ਦੀ ਗੋਲੀਆਂ ਮਾਰੀਆਂ ਗਈਆਂ।
ਦੱਸ ਦੇਈਏ ਜਿਸ ਦਿਨ ਗੁਰਜੋਤ ਦਾ ਕਤਲ ਹੋਇਆ, ਉਸ ਦੇ ਅਗਲੇ ਦਿਨ ਹੀ ਉਸ ਨੇ ਭਾਰਤ ਵਾਪਸ ਆਉਣਾ ਸੀ। ਪਿੰਡ ਵਾਸੀਆਂ ਤੇ ਪਰਿਵਾਰ ਨੇ ਐਨਆਰਆਈ ਭਰਾਵਾਂ ਦੇ ਨਾਲ-ਨਾਲ ਬਠਿੰਡਾ ਤੋਂ ਸੰਸਦ ਮੈਂਬਰ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਬੇਨਤੀ ਕੀਤੀ ਹੈ ਕਿ ਉਹ ਗੁਰਜੋਤ ਦੀ ਦੇਹ ਪੰਜਾਬ ਲਿਆਉਣ ਦੇ ਪ੍ਰਬੰਧ ਕਰਨ।