ਚੰਡੀਗੜ੍ਹ: ਮਾਰੇ ਗਏ ਗੈਂਗਸਟਰ ਜਸਵਿੰਦਰ ਸਿੰਘ ਰੌਕੀ ਦੀ ਭੈਣ ਰਾਜਵੀਰ ਕੌਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਈ। ਫਾਜ਼ਿਲਕਾ ਵਿੱਚ ਸ਼ੋਮਣੀ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਪੋਲ ਖੋਲ੍ਹ ਰੈਲੀ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਰਾਜਦੀਪ ਕੌਰ ਨੂੰ ਪਾਰਟੀ ਵਿੱਚ ਜੀ ਆਇਆਂ ਕਿਹਾ।


ਰਾਜਦੀਪ ਕੌਰ ਨੇ 2017 ਦੀ ਵਿਧਾਨ ਸਭਾ ਚੋਣ ਦੌਰਾਨ ਫਾਜ਼ਿਲਕਾ ਤੋਂ ਆਜ਼ਾਦ ਉਮੀਦਵਾਰ ਵਜੋਂ ਕਾਂਗਰਸ ਤੇ ਭਾਜਪਾ ਨੂੰ ਸਖਤ ਟਕਰ ਦਿੰਦਿਆਂ 38,000 ਹਜ਼ਾਰ ਵੋਟਾਂ ਹਾਸਲ ਕੀਤੀਆਂ ਸਨ। ਉਹ ਚੋਣ ਜਿੱਤਣ ਵਿੱਚ ਅਸਫਲ ਰਹੀ ਸੀ।

ਰਾਜਦੀਪ ਕੌਰ ਨੇ ਰੌਕੀ ਦੇ ਕਤਲ ਤੋਂ ਬਾਅਦ ਸਿਆਸਤ ਵਿੱਚ ਪੈਰ ਧਰਿਆ ਸੀ। ਗੈਂਗਸਟਰ ਰੌਕੀ 30 ਅਪ੍ਰੈਲ, 2016 ਵਿੱਚ ਹਿਮਾਚਲ ਦੇ ਸੋਲਨ ਵਿੱਚ ਮਾਰਿਆ ਗਿਆ ਸੀ।