Punjab Police: ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਨੂੰ ਲੈ ਕੇ ਹਰਿਆਣਾ ਸਰਹੱਦ 'ਤੇ ਮਾਰੇ ਗਏ ਕਿਸਾਨ ਸ਼ੁਭਕਰਨ ਸਿੰਘ ਦੀ ਭੈਣ ਗੁਰਪ੍ਰੀਤ ਕੌਰ ਅੱਜ ਪੁਲਿਸ ਦੀ ਨੌਕਰੀ ਜੁਆਇਨ ਕਰੇਗੀ। ਪੰਜਾਬ ਸਰਕਾਰ ਨੇ ਦੋ ਦਿਨ ਪਹਿਲਾਂ ਉਨ੍ਹਾਂ ਨੂੰ ਪੁਲਿਸ ਵਿਭਾਗ ਵਿੱਚ ਨਿਯੁਕਤ ਕੀਤਾ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ਦੀਆਂ ਸਾਰੀਆਂ ਮੈਡੀਕਲ ਪ੍ਰਕਿਰਿਆਵਾਂ ਪੂਰੀਆਂ ਹੋ ਚੁੱਕੀਆਂ ਹਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਹ ਅੱਜ ਹੀ ਨੌਕਰੀ ਜੁਆਇਨ ਕਰ ਸਕਦੇ ਹਨ, ਇਸ ਸਬੰਧੀ ਉਨ੍ਹਾਂ ਨੂੰ ਹੁਕਮ ਮਿਲ ਗਏ ਹਨ।


ਪੰਜਾਬ ਦੇ ਕਿਸਾਨ ਫਰਵਰੀ ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਲਈ ਸੰਘਰਸ਼ ਕਰ ਰਹੇ ਹਨ। 21 ਫਰਵਰੀ ਨੂੰ ਖਨੌਰੀ ਕਿਸਾਸਰਹੱਦ 'ਤੇ ਨ ਸ਼ੁਭਕਰਨ ਦੀ ਮੌਤ ਹੋ ਗਈ ਸੀ। ਉਸ ਸਮੇਂ ਕਿਹਾ ਗਿਆ ਸੀ ਕਿ ਪੁਲਿਸ ਦੀ ਗੋਲੀ ਲੱਗਣ ਕਰਕੇ ਸ਼ੁਭਕਰਨ ਦੀ ਮੌਤ ਹੋਈ। ਜਦੋਂ ਕਿ ਹਾਈ ਕੋਰਟ ਦੇ ਹੁਕਮਾਂ 'ਤੇ ਬਣੀ ਕਮੇਟੀ ਨੇ ਅਦਾਲਤ ਨੂੰ ਦੱਸਿਆ ਹੈ ਕਿ ਸ਼ੁਭਕਰਨ ਦੀ ਮੌਤ ਸ਼ੌਟਗਨ ਨਾਲ ਹੋਈ ਹੈ। ਹਾਲਾਂਕਿ ਪੁਲਿਸ ਸ਼ੌਟਗਨ ਨਹੀਂ ਚਲਾਉਂਦੀ ਹੈ। 


ਸ਼ੁਭਕਰਨ ਸਿੰਘ ਦੀ ਮੌਤ ’ਤੇ ਕਿਸਾਨਾਂ ਵੱਲੋਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਕਿਸਾਨ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਅਤੇ ਉਸ ਦੀ ਭੈਣ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਸੀ। ਪੰਜਾਬ ਸਰਕਾਰ ਨੇ ਇਹ ਦੋਵੇਂ ਵਾਅਦੇ ਹਾਲ ਹੀ ਵਿੱਚ ਪੂਰੇ ਕੀਤੇ ਹਨ।