ਪੇਸ਼ੀ ਤੋਂ ਪਹਿਲਾਂ ਬਿਕਰਮ ਮਜੀਠੀਆ ਦੇ ਠਿਕਾਣਿਆਂ 'ਤੇ SIT ਤੇ ਵਿਜੀਲੈਂਸ ਦੀ ਰੇਡ, ਦਿੱਲੀ ਤੇ ਚੰਡੀਗੜ੍ਹ ‘ਚ ਕਈ ਥਾਈਂ ਛਾਪੇਮਾਰੀ
ਇਸ ਤੋਂ ਇਲਾਵਾ ਦਿੱਲੀ ਸਥਿਤ ਸੈਨਿਕ ਫਾਰਮ 'ਤੇ ਵੀ ਵਿਜੀਲੈਂਸ ਦੀ ਟੀਮ ਰੇਡ ਕਰ ਰਹੀ ਹੈ ਦੱਸ ਦਈਏ ਕਿ ਸੈਨੀਕ ਫਾਰਮ ਦਾ ਨਾਂ ਬਿਕਰਮ ਮਜੀਠੀਆ ਦੀ ਬੇਨਾਮੀ ਜਾਇਦਾਦ ਦੀ ਲਿਸਟ 'ਚ ਸ਼ਾਮਿਲ ਕੀਤਾ ਹੈ ਜਿਸ ਦੀ ਕੀਮਤ 150 ਤੋਂ 200 ਕਰੋੜ ਰੁਪਏ ਦਰਸਾਈ ਜਾ ਰਹੀ ਹੈ।

Bikram Majithia: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸੀਨੀਅਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਅੱਜ ਖਤਮ ਹੋ ਗਈ ਹੈ। ਉਨ੍ਹਾਂ ਨੂੰ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮੌਕੇ ਸੂਤਰਾਂ ਦੇ ਹਵਾਲੇ ਨਾਲ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਬਿਕਰਮ ਸਿੰਘ ਮਜੀਠੀਆ ਉੱਤੇ ਠਿਕਾਣਿਆਂ ਉੱਤੇ ਰੇਡ ਕੀਤੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ, ਇਹ ਕਾਰਵਾਈ SIT ਅਤੇ ਵਿਜੀਲੈਂਸ ਵੱਲੋਂ ਸਾਂਝੇ ਤੌਰ ਉੱਤੇ ਕੀਤੀ ਜਾ ਰਹੀ ਹੈ। ਇਸ ਰੇਡ ਵਿੱਚ ਬਿਕਰਮ ਮਜੀਠੀਆ ਦੇ ਚੰਡੀਗੜ੍ਹ ਸਥਿਤ ਕਈ ਠਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਦਿੱਲੀ ਸਥਿਤ ਸੈਨਿਕ ਫਾਰਮ 'ਤੇ ਵੀ ਵਿਜੀਲੈਂਸ ਦੀ ਟੀਮ ਰੇਡ ਕਰ ਰਹੀ ਹੈ ਦੱਸ ਦਈਏ ਕਿ ਸੈਨੀਕ ਫਾਰਮ ਦਾ ਨਾਂ ਬਿਕਰਮ ਮਜੀਠੀਆ ਦੀ ਬੇਨਾਮੀ ਜਾਇਦਾਦ ਦੀ ਲਿਸਟ 'ਚ ਸ਼ਾਮਿਲ ਕੀਤਾ ਹੈ ਜਿਸ ਦੀ ਕੀਮਤ 150 ਤੋਂ 200 ਕਰੋੜ ਰੁਪਏ ਦਰਸਾਈ ਜਾ ਰਹੀ ਹੈ।
ਰੇਡ ਦੌਰਾਨ ਸਬੂਤ ਇਕੱਠੇ ਕਰਨ ਲਈ ਟੈਕਨੀਕਲ ਟੀਮ ਵੀ ਮੌਜੂਦ ਹਨ। ਇਸ ਤੋਂ ਇਲਾਵਾ ਮਜੀਠੀਆ ਅਤੇ ਉਸਦੇ ਪਰਿਵਾਰ ਨਾਲ ਜੁੜੀਆਂ ਕੰਪਨੀਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਸ਼ੈੱਲ ਕੰਪਨੀਆਂ ਰਾਹੀਂ ਡਰੱਗ ਮਨੀ ਨੂੰ ਘੁਮਾਇਆ ਗਿਆ ਸੀ। ਇਹ ਵੀ ਸਾਹਮਣੇ ਆਇਆ ਹੈ ਕਿ ਗਵਾਹਾਂ ਦੇ ਬਿਆਨਾਂ 'ਤੇ ਅਧਾਰਤ ਇਹ ਰੇਡਾਂ ਕੀਤੀਆਂ ਜਾ ਰਹੀਆਂ ਹਨ।
ਧਿਆਨ ਦੇਣ ਯੋਗ ਹੈ ਕਿ ਮਜੀਠੀਆ 26 ਜੂਨ ਨੂੰ ਵਿਜੀਲੈਂਸ ਦੀ ਹਿਰਾਸਤ ਵਿੱਚ ਸਨ। ਮਜੀਠੀਆ ਨੂੰ 6 ਜੁਲਾਈ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ। ਉਹ ਪਿਛਲੇ 14 ਦਿਨਾਂ ਤੋਂ ਨਵੀਂ ਨਾਭਾ ਜੇਲ੍ਹ ਵਿੱਚ ਸਨ। ਪਿਛਲੇ 14 ਦਿਨਾਂ ਵਿੱਚ, ਵਿਜੀਲੈਂਸ ਟੀਮਾਂ ਨੇ ਬਿਕਰਮ ਮਜੀਠੀਆ ਦੇ ਅੰਮ੍ਰਿਤਸਰ ਅਤੇ ਮਜੀਠਾ ਸਥਿਤ ਘਰ ਅਤੇ ਦਫਤਰ 'ਤੇ ਦੋ ਵਾਰ ਛਾਪੇਮਾਰੀ ਕੀਤੀ ਹੈ। ਉਮੀਦ ਹੈ ਕਿ ਇਸ ਸਮੇਂ ਦੌਰਾਨ ਹੋਈ ਬਰਾਮਦਗੀ ਬਾਰੇ ਜਾਣਕਾਰੀ ਅੱਜ ਅਦਾਲਤ ਵਿੱਚ ਦਿੱਤੀ ਜਾ ਸਕਦੀ ਹੈ।






















