ਫ਼ਰੀਦਕੋਟ: ਬੇਅਦਬੀਆਂ ਤੇ ਗੋਲ਼ੀਕਾਂਡਾਂ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਅਕਾਲੀ ਆਗੂ ਮਨਤਾਰ ਸਿੰਘ ਬਰਾੜ ਦੀ ਗ੍ਰਿਫ਼ਤਾਰੀ ਦੀ ਤਿਆਰੀ ਕਰ ਲਈ ਹੈ। ਭਰੋਸਾਯੋਗ ਸੂਤਰਾਂ ਅਨੁਸਾਰ ਸਿੱਟ ਨੇ ਬਰਾੜ ਨੂੰ ਗ੍ਰਿਫ਼ਤਾਰ ਕਰਨ ਲਈ ਅਦਾਲਤ ਤੋਂ ਆਗਿਆ ਮੰਗੀ ਹੈ।
ਇਹ ਵੀ ਪੜ੍ਹੋ- ਕੋਟਕਪੂਰਾ ਗੋਲ਼ੀਕਾਂਡ 'ਚ ਘਿਰੇ ਅਕਾਲੀ ਵਿਧਾਇਕ, ਪਰਚਾ ਦਰਜ, ਜ਼ਮਾਨਤ ਖਾਰਜ
ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਬਲੈਂਕੇਟ ਬੇਲ ਅਰਜ਼ੀ ਖਾਰਜ ਕਰ ਦਿੱਤੀ ਸੀ, ਕਿਉਂਕਿ ਬਰਾੜ ਹੁਣ ਕੋਟਕਪੂਰਾ ਗੋਲ਼ੀਕਾਂਡ ਮਾਮਲੇ ਵਿੱਚ ਬਤੌਰ ਮੁਲਜ਼ਮ ਨਾਮਜ਼ਦ ਹਨ। SIT ਨੇ ਮਨਤਾਰ ਸਿੰਘ ਬਰਾੜ ਨੂੰ 129 ਨੰਬਰ FIR ਵਿੱਚ ਨਾਮਜ਼ਦ ਕੀਤਾ ਹੈ।
ਸਹਾਇਕ ਅਟਾਰਨੀ ਪੰਕਜ ਤਨੇਜਾ ਨੇ ਕਿਹਾ ਕਿ ਐਸਆਈਟੀ ਨੇ ਅੱਜ ਅਦਾਲਤ ਵਿੱਚ ਦੱਸਿਆ ਗਿਆ ਕਿ ਮਨਤਾਰ ਸਿੰਘ ਬਰਾੜ ਨੂੰ ਥਾਣਾ ਸਿਟੀ ਕੋਟਕਪੂਰਾ ਵਿੱਚ ਦਰਜ FIR ਨੰਬਰ 129/2018 ਵਿੱਚ ਨਾਮਜਦ ਕੀਤਾ ਗਿਆ ਹੈ, ਇਸ 'ਤੇ ਅਦਾਲਤ ਨੇ ਮਨਤਾਰ ਸਿੰਘ ਬਰਾੜ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ।
ਜ਼ਰੂਰ ਪੜ੍ਹੋ- ਅਕਾਲੀ ਲੀਡਰਾਂ ਖ਼ਿਲਾਫ਼ ਸਬੂਤ ਜੁਟਾਉਣ 'ਚ ਸਫਲ ਨਾ ਹੋਈ ਐਸਆਈਟੀ
ਉਨ੍ਹਾਂ ਕਿਹਾ ਕਿ ਬਚਾਅ ਪੱਖ ਨੇ ਦਲੀਲ ਦਿੱਤੀ ਸੀ ਕਿ ਮਨਤਾਰ ਸਿੰਘ ਬਰਾੜ ਖਿਲਾਫ ਕੋਟਕਪੂਰਾ ਗੋਲੀਕਾਂਡ ਵਿਚ ਕੋਈ ਸਬੂਤ ਨਹੀਂ ਹੈ ਪਰ SIT ਵਲੋਂ ਬੰਦ ਲਿਫਾਫੇ ਵਿਚ ਸੌਂਪੇ ਗਏ ਸਬੂਤਾਂ ਦੇ ਅਧਾਰ ਤੇ ਮਨਤਾਰ ਸਿੰਘ ਬਰਾੜ ਨੂੰ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਹੈ। ਅਜਿਹੇ ਵਿੱਚ ਮਨਤਾਰ ਬਰਾੜ ਦੀਆਂ ਮੁਸ਼ਕਲਾਂ ਖਾਸੀਆਂ ਵਧ ਗਈਆਂ ਹਨ।