ਪੜਚੋਲ ਕਰੋ

ਬਹਿਬਲ ਕਲਾਂ ਕੋਟਕਪੂਰਾ ਗੋਲ਼ੀਕਾਂਡ: ਕੈਪਟਨ ਦੀ ਐਸਆਈਟੀ ਵੱਲੋਂ ਬਾਦਲਾਂ ਦੀ SIT ਤਲਬ, ਸੈਣੀ ਤੋਂ ਪੁੱਛਗਿੱਛ ਵੀ ਅੱਜ ਹੀ

ਚੰਡੀਗੜ੍ਹ: ਅਕਤੂਬਰ 2015 ਵਿੱਚ ਹੋਈਆਂ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦੀਆਂ ਘਟਨਾਵਾਂ ਤੇ 14 ਅਕਤੂਬਰ 2015 ਨੂੰ ਬਹਿਬਲ ਕਲਾਂ ਤੇ ਕੋਟਕਪੂਰਾ ਵਿੱਚ ਪ੍ਰਦਰਸ਼ਨਕਾਰੀ ਸਿੱਖਾਂ 'ਤੇ ਹੋਈ ਪੁਲਿਸ ਕਾਰਵਾਈ ਮਾਮਲਿਆਂ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਪਿਛਲੀ ਸਰਕਾਰ ਸਮੇਂ ਇਨ੍ਹਾਂ ਮਾਮਲਿਆਂ ਦੀ ਹੀ ਜਾਂਚ ਲਈ ਗਠਿਤ ਕੀਤੀ ਐਸਆਈਟੀ ਨੂੰ ਤਲਬ ਕਰ ਲਿਆ ਹੈ। ਕੈਪਟਨ ਦੀ ਐਸਆਈਟੀ ਨੇ ਬਾਦਲਾਂ ਦੀ ਐਸਆਈਟੀ ਦੇ ਤਿੰਨ ਅਫ਼ਸਰਾਂ ਨੂੰ ਪੇਸ਼ ਹੋਣ ਲਈ ਕਿਹਾ ਹੈ। ਖ਼ਾਸ ਗੱਲ ਇਹ ਹੈ ਕਿ ਤਿੰਨਾਂ ਅਫ਼ਸਰਾਂ ਨੂੰ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਤੋਂ ਪੁੱਛਗਿੱਛ ਕਰਨ ਵਾਲੇ ਦਿਨ ਹੀ ਤਲਬ ਕੀਤਾ ਗਿਆ ਹੈ। ਅਕਾਲੀ-ਭਾਜਪਾ ਸਰਕਾਰ ਵੱਲੋਂ ਗਠਿਤ ਕੀਤੀ ਵਿਸ਼ੇਸ਼ ਜਾਂਚ ਟੀਮ ਵਿੱਚ ਸ਼ਾਮਲ ਤਤਕਾਲੀ ਬਿਊਰੋ ਆਫ਼ ਇਨਵੈਸਟੀਗੇਸ਼ਨ ਦੇ ਨਿਰਦੇਸ਼ਕ ਤੇ ਮੌਜੂਦਾ ਏਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ, ਤਤਕਾਲੀ ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਹਿਲ ਤੇ ਤਤਕਾਲੀ ਡੀਆਈਜੀ ਬਠਿੰਡਾ ਤੇ ਮੌਜੂਦਾ ਆਈਜੀ ਰਣਬੀਰ ਸਿੰਘ ਖੱਟੜਾ ਨੂੰ 25 ਫਰਵਰੀ ਯਾਨੀ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਤਲਬ ਕੀਤਾ ਹੈ। ਨਵੀਂ ਬਣੀ ਐਸਆਈਟੀ ਵੱਲੋਂ ਲਗਾਤਾਰ ਪੁਲਿਸ ਅਫ਼ਸਰਾਂ ਨੂੰ ਤਲਬ ਕਰਨ ਨਾਲ ਵਿਭਾਗ ਦੇ ਹੋਰ ਵੀ ਕਈ ਅਫ਼ਸਰਾਂ ਦੇ ਮਨਾਂ ਵਿੱਚ ਤੌਖ਼ਲੇ ਹਨ। ਇਸ ਤੋਂ ਇਲਾਵਾ ਅੱਜ ਸਾਬਕਾ ਪੁਲਿਸ ਮੁਖੀ ਸੁਮੇਧ ਸਿੰਘ ਸੈਣੀ ਨੂੰ ਵੀ ਐਸਆਈਟੀ ਨੇ ਪੁੱਛਗਿੱਛ ਲਈ ਬੁਲਾਇਆ ਹੈ। ਸੈਣੀ ਦਾ ਕਹਿਣਾ ਹੈ ਕਿ ਉਹ ਐਸਆਈਟੀ ਨੂੰ ਪੂਰਾ ਸਹਿਯੋਗ ਦੇਣਗੇ ਤੇ ਹਰ ਸਵਾਲ ਦਾ ਸਹੀ ਜਵਾਬ ਦੇਣਗੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਐਸਆਈਟੀ ਨੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਤੇ ਪੁੱਛਗਿੱਛ ਲਈ ਸੱਦੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਅੱਜ ਪੁਲਿਸ ਦੇ ਚਾਰ ਵੱਡੇ ਅਧਿਕਾਰੀਆਂ ਤੋਂ ਪੁੱਛਗਿੱਛ ਦੌਰਾਨ ਵੱਡੇ ਖੁਲਾਸੇ ਹੋਣ ਦੀ ਆਸ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget