ਅੰਮ੍ਰਿਤਸਰ ਗ੍ਰਨੇਡ ਹਮਲੇ ਬਾਅਦ ਸੁਖਬੀਰ ਕੋਲੋਂ ਪੁੱਛਗਿੱਛ ਦੀ ਥਾਂ ਬਦਲੀ
ਏਬੀਪੀ ਸਾਂਝਾ | 18 Nov 2018 08:59 PM (IST)
ਚੰਡੀਗੜ੍ਹ: ਅੰਮ੍ਰਿਤਸਰ ਵਿੱਚ ਹੋਏ ਗ੍ਰਨੇਡ ਹਮਲੇ ਤੋਂ ਬਾਅਦ ਸੁਰੱਖਿਆ ਦੇ ਮੱਦੇਨਜ਼ਰ ਅਕਾਲੀ ਦਲ ਪ੍ਰਧਾਨ ਕੋਲੋਂ ਬੇਅਦਬੀ ਤੇ ਗੋਲ਼ੀ ਕਾਂਡ ਸਬੰਧੀ ਪੁੱਛਗਿੱਛ ਦੀ ਥਾਂ ਬਦਲ ਦਿੱਤੀ ਗਈ ਹੈ। ਇਸ ਮਾਮਲੇ ਦੀ ਜਾਂਚ ਲਈ ਬਣਾਈ SIT ਨੇ ਪਹਿਲਾਂ ਅੰਮ੍ਰਿਤਸਰ ਦੇ ਸਰਕਟ ਹਾਊਸ ਵਿੱਚ ਸੁਖਬੀਰ ਬਾਦਲ ਕੋਲੋਂ ਪੁੱਛਗਿੱਛ ਕਰਨੀ ਸੀ। ਜਾਣਕਾਰੀ ਮੁਤਾਬਕ ਹੁਣ SIT ਚੰਡੀਗੜ੍ਹ ਦੇ ਪੁਲਿਸ ਹੈਡਕੁਆਰਟਰ ਵਿੱਚ ਸੁਖਬੀਰ ਕੋਲੋਂ ਪੁੱਛਗਿੱਛ ਕਰੇਗੀ। ਜ਼ਿਕਰਯੋਗ ਹੈ ਕਿ ਅੱਜ ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਦੇ ਪਿੰਡ ਅਦਲੀਵਾਲ ਸਥਿਤ ਨਿਰੰਕਾਰੀ ਭਵਨ 'ਤੇ ਗ੍ਰਨੇਡ ਹਮਲਾ ਹੋਇਆ ਜਿਸ ਵਿੱਚ ਤਿੰਨ ਜਣਿਆਂ ਦੀ ਮੌਤ ਹੋ ਗਈ ਤੇ 21 ਜਣੇ ਜ਼ਖ਼ਮੀ ਹੋਏ। ਪੁਲਿਸ ਨੇ ਡੇਰੇ ਦੇ ਸਥਾਨਕ ਪ੍ਰਬੰਧਕ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਹੈ।