ਪੜਚੋਲ ਕਰੋ

ਬਹਿਬਲ ਕਲਾਂ ਤੇ ਬਰਗਾੜੀ ਕਾਂਡ 'ਚ ਹੋਣਗੇ ਵੱਡੇ ਖੁਲਾਸੇ

ਚੰਡੀਗੜ੍ਹ: ਪੰਜਾਬ ਸਰਕਾਰ ਲੋਕ ਸਭਾ ਚੋਣਾਂ ਤੋਂ ਪਹਿਲਾਂ-ਪਹਿਲਾਂ ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਮੁਕੰਮਲ ਕਰਕੇ ਵੱਡੀ ਕਾਰਵਾਈ ਕਰਨ ਦੇ ਰੌਂਅ ਵਿੱਚ ਹੈ। ਇਸ ਦੇ ਸੰਕੇਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਵਿਧਾਨ ਸਭਾ ਵਿੱਚ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਬਹਿਬਲ ਕਲਾਂ ਤੇ ਬਰਗਾੜੀ ਕੇਸ ਵਿੱਚ ਅਗਲੇ ਦਿਨਾਂ ’ਚ ਹੋਰ ਅਹਿਮ ਖੁਲਾਸੇ ਹੋਣਗੇ। ਉਨ੍ਹਾਂ ਕਿਹਾ ਕਿ ਜਾਂਚ ਅਸਲ ਦੋਸ਼ੀਆਂ ਤੱਕ ਪਹੁੰਚ ਗਈ ਹੈ। ਇਸ ਮਾਮਲੇ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੀ ਸਰਗਰਮੀ ਤੋਂ ਵੀ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਅਗਲੇ ਦਿਨਾਂ ਵਿੱਚ ਵੱਡੀ ਕਾਰਵਾਈ ਹੋ ਸਕਦੀ ਹੈ। ਕੈਪਟਨ ਨੇ ਵੀ ਸਿੱਟ ਦੀ ਪਿੱਠ ਧਾਪੜਿਆਂ ਕਿਹਾ ਕਿ ਟੀਮ ਸਹੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਮੁਤਾਬਕ ਕਾਰਵਾਈ ਕਰ ਰਹੀ ਹੈ। ਸੂਤਰਾਂ ਮੁਤਾਬਕ ਬੇਅਦਬੀ ਤੇ ਗੋਲੀ ਕਾਂਡ ਦੇ ਮਾਮਲੇ ਨੂੰ ਲੈ ਕੇ ਕਾਂਗਰਸੀ ਮੰਤਰੀ ਵੀ ਕੈਪਟਨ 'ਤੇ ਦਬਾਅ ਬਣਾ ਰਹੇ ਹਨ। ਧਾਰਮਿਕ ਮਸਲਾ ਹੋਣ ਕਰਕੇ ਸਾਰੀਆਂ ਸਿਆਸੀ ਪਾਰਟੀਆਂ ਨਾਲ ਜੁੜੇ ਲੋਕ ਵੀ ਇਨਸਾਫ ਚਾਹੁੰਦੇ ਹਨ। ਕਾਂਗਰਸ ਲੋਕ ਸਭਾ ਚੋਣਾਂ ਤੋਂ ਪਹਿਲਾਂ ਕੋਈ ਵੱਡਾ ਐਸ਼ਨ ਲੈ ਕੇ ਸਿੱਖ ਵੋਟਰਾਂ ਦਾ ਧਿਆਨ ਖਿੱਚਣਾ ਚਾਹੁੰਦੀ ਹੈ। ਦੂਜੇ ਪਾਸੇ ਸਿੱਟ ਦੀ ਜਾਂਚ ਵਿੱਚ ਕਈ ਸੀਨੀਅਰ ਅਫਸਰ ਤੇ ਸਿਆਸੀ ਲੀਡਰ ਨਿਸ਼ਾਨੇ 'ਤੇ ਆ ਰਹੇ ਹਨ। ਇਹ ਵੀ ਚਰਚਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਵੀ ਨਿਸ਼ਾਨਾ ਬਣਾਇਆ ਜਾ ਸਕਦਾ ਹੈ। ਹੁਣ ਤੱਕ ਦੀ ਜਾਂਚ ਵੀ ਇਸੇ ਦਿਸ਼ਾ ਵੱਲ ਜਾ ਰਹੀ ਹੈ। ਸਿੱਟ ਹੁਣ ਸਿਰਫ ਇਹ ਪਤਾ ਲਾਉਣਾ ਚਾਹ ਰਹੀ ਹੈ ਕਿ ਗੋਲੀ ਚਲਾਉਣ ਦੇ ਹੁਕਮ ਕਿਸ ਨੇ ਦਿੱਤੇ। ਇਸ ਸਵਾਲ ਦੇ ਜਵਾਬ ਮਗਰੋਂ ਵੱਡਾ ਖੁਲਾਸਾ ਹੋਣ ਦੇ ਕਿਆਸ ਲਾਏ ਜਾ ਰਹੇ ਹਨ।

ਟਾਪ ਹੈਡਲਾਈਨ

Punjab 'ਚ SIR ਦੇ ਸ਼ਡਿਊਲ 'ਚ ਬਦਲਾਅ, ਹੁਣ 3 ਅਗਸਤ ਤੱਕ ਘਰ-ਘਰ ਹੋਵੇਗੀ ਵੈਰੀਫਿਕੇਸ਼ਨ, 12 ਅਕਤੂਬਰ ਨੂੰ ਜਾਰੀ ਹੋਵੇਗੀ ਅੰਤਿਮ ਵੋਟਰ ਸੂਚੀ
Punjab 'ਚ SIR ਦੇ ਸ਼ਡਿਊਲ 'ਚ ਬਦਲਾਅ, ਹੁਣ 3 ਅਗਸਤ ਤੱਕ ਘਰ-ਘਰ ਹੋਵੇਗੀ ਵੈਰੀਫਿਕੇਸ਼ਨ, 12 ਅਕਤੂਬਰ ਨੂੰ ਜਾਰੀ ਹੋਵੇਗੀ ਅੰਤਿਮ ਵੋਟਰ ਸੂਚੀ
Machhiwara 'ਚ ਨਾਬਾਲਗ ਲੜਕੇ ਨੇ ਨਾਬਾਲਗ ਲੜਕੀ ਨਾਲ ਕੀਤਾ ਜਬਰ ਜਿਨਾਹ ਅਤੇ ਦੋਸਤ ਨੇ ਬਣਾਈ ਵੀਡੀਓ
Machhiwara 'ਚ ਨਾਬਾਲਗ ਲੜਕੇ ਨੇ ਨਾਬਾਲਗ ਲੜਕੀ ਨਾਲ ਕੀਤਾ ਜਬਰ ਜਿਨਾਹ ਅਤੇ ਦੋਸਤ ਨੇ ਬਣਾਈ ਵੀਡੀਓ
Gangster Nitish Kaushal : ਅਮਰੀਕਾ 'ਚ ਭਾਰਤੀ ਗੈਂਗਸਟਰਾਂ ਖ਼ਿਲਾਫ਼ ਵੱਡਾ ਐਕਸ਼ਨ, ਨਿਤੀਸ਼ ਕੌਸ਼ਲ FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ
Gangster Nitish Kaushal : ਅਮਰੀਕਾ 'ਚ ਭਾਰਤੀ ਗੈਂਗਸਟਰਾਂ ਖ਼ਿਲਾਫ਼ ਵੱਡਾ ਐਕਸ਼ਨ, ਨਿਤੀਸ਼ ਕੌਸ਼ਲ FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ
Punjab News: ਪੰਜਾਬ 'ਚ ਵੱਡੀ ਸਿਆਸੀ ਹਲਚਲ, ਹੁਣ ਇਸ ਹਲਕੇ 'ਚ ਇੰਚਾਰਜ ਨਿਯੁਕਤ; AAP ਵੱਲੋਂ ਐਲਾਨ...
Punjab News: ਪੰਜਾਬ 'ਚ ਵੱਡੀ ਸਿਆਸੀ ਹਲਚਲ, ਹੁਣ ਇਸ ਹਲਕੇ 'ਚ ਇੰਚਾਰਜ ਨਿਯੁਕਤ; AAP ਵੱਲੋਂ ਐਲਾਨ...

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ
2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।
Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Embed widget