ਪੜਚੋਲ ਕਰੋ

SIT ਨੇ ਲਾਈ ਬਾਦਲ ਨੂੰ ਸਵਾਲਾਂ ਦੀ ਝੜੀ

ਚੰਡੀਗੜ੍ਹ: ਬੇਅਦਬੀ ਤੇ ਗੋਲ਼ੀ ਕਾਂਡਾਂ ਦੀ ਜਾਂਚ ਲਈ ਬਣੀ ਵਿਸ਼ੇਸ਼ ਜਾਂਚ ਟੀਮ ਸ਼ੁੱਕਰਵਾਰ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਆਪਣੀ ਪੁੱਛਗਿੱਛ ਪੂਰੀ ਕਰ ਲਈ ਹੈ। ਪਹਿਲੀ ਵਾਰ ਪੁੱਛਗਿੱਛ ਕਰਨ ਵਿੱਚ ਅਸਫ਼ਲ ਰਹਿਣ ਤੋਂ ਬਾਅਦ ਦੂਜੀ ਵਾਰ ਉੱਥੇ ਪਹੁੰਚੀ ਅਤੇ ਬਾਦਲ ਨਾਲ ਗੱਲਬਾਤ ਕੀਤੀ। ਪ੍ਰਕਾਸ਼ ਸਿੰਘ ਬਾਦਲ ਤੋਂ ਐਸਆਈਟੀ ਨੇ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ 'ਤੇ ਤਕਰੀਬਨ 40 ਮਿੰਟ ਤਕ ਪੁੱਛਗਿੱਛ ਕੀਤੀ। ਇਸ ਤੋਂ ਬਾਅਦ ਐਸਆਈਟੀ ਅਧਿਕਾਰੀ ਮੀਡੀਆ ਨਾਲ ਗੱਲਬਾਤ ਕੀਤੇ ਬਗ਼ੈਰ ਉੱਥੋਂ ਚਲੇ ਗਏ। ਹਾਲਾਂਕਿ, ਪਹਿਲਾਂ ਬਾਦਲ ਨੇ ਸੰਮਨ ਜਾਰੀ ਕਰਨ ਵਾਲੇ ਐਸਆਈਟੀ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸਵਾਲ ਕਰਨ ਤੋਂ ਮਨ੍ਹਾ ਕਰ ਦਿੱਤਾ ਸੀ ਤੇ ਕਿਹਾ ਸੀ ਕਿ ਉਹ ਐਸਆਈਟੀ ਮੁਖੀ ਦੀ ਮੌਜੂਦਗੀ ਵਿੱਚ ਹੀ ਗੱਲਬਾਤ ਕਰਨਗੇ।ਆਈਜੀ ਕੁੰਵਰ ਵਿਜੇ ਪ੍ਰਤਾਪ ਨੇ ਬਾਦਲ ਨਾਲ ਐਸਆਈਟੀ ਦੇ ਮੁਖੀ ਏਡੀਜੀਪੀ ਪ੍ਰਬੋਧ ਕੁਮਾਰ ਦੀ ਫ਼ੋਨ 'ਤੇ ਗੱਲਬਾਤ ਵੀ ਕਰਵਾਈ ਪਰ ਉਹ ਨਾ ਮੰਨੇ। ਐਸਆਈਟੀ ਮੁਖੀ ਪ੍ਰਬੋਧ ਕੁਮਾਰ ਕੁਝ ਹੀ ਸਮੇਂ ਵਿੱਚ ਖ਼ੁਦ ਬਾਦਲ ਦੀ ਰਿਹਾਇਸ਼ 'ਤੇ ਪਹੁੰਚ ਗਏ ਸਨ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਨੇ ਬਾਦਲਾਂ ਤੇ ਬਾਲੀਵੁੱਡ ਸਟਾਰ ਅਕਸ਼ੈ ਕੁਮਾਰ ਨੂੰ ਸੰਮਨ ਜਾਰੀ ਕਰਨ ਵਾਲੇ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਮੁੱਖ ਮੰਤਰੀ ਨੂੰ ਸ਼ਿਕਾਇਤ ਕੀਤੀ ਸੀ ਤੇ ਉਨ੍ਹਾਂ ਨੂੰ ਐਸਆਈਟੀ ਤੋਂ ਹਟਾਉਣ ਦੀ ਮੰਗ ਵੀ ਕੀਤੀ ਸੀ। ਅੱਜ ਬਾਦਲ ਨੇ ਸੰਮਨ ਜਾਰੀ ਕਰਤਾ ਅਧਿਕਾਰੀ ਨੂੰ ਇਹ ਕਹਿ ਕੇ ਵਾਪਸ ਕਰ ਦਿੱਤਾ ਸੀ ਕਿ ਉਹ ਸਿਰਫ਼ ਐਸਆਈਟੀ ਮੁਖੀ ਨਾਲ ਹੀ ਗੱਲਬਾਤ ਕਰਨਗੇ। ਹੁਣ ਐਸਆਈਟੀ ਮੁਖੀ ਦੀ ਹਾਜ਼ਰੀ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਗੱਲਬਾਤ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget