ਕੈਪਟਨ ਸਰਕਾਰ ਨੇ ਇਸ ਮਾਮਲੇ 'ਚ ਤਿੰਨ ਮੈਂਬਰੀ ਐਸਆਈਟੀ ਦਾ ਗਠਨ ਕੀਤਾ ਹੈ।SIT ਦੀ ਅਗਵਾਈ ਆਈਜੀ ਬੋਰਡਰ ਰੇਂਜ ਐਸਪੀਐਸ ਪਰਮਾਰ ਵਲੋਂ ਕੀਤੀ ਜਾਵੇਗੀ।ਇਸ ਦੇ ਨਾਲ ਹੀ ਐਸਐਸਪੀ ਪਠਾਨਕੋਟ ਗੁਲਨੀਤ ਵੀ ਇਸ SIT 'ਚ ਸ਼ਾਮਲ ਹੋਣਗੇ।
ਨਿਊਜ਼ ਏਜੰਸੀ ਏਐਨਆਈ ਨਾਲ ਗੱਲਬਾਤ ਦੌਰਾਨ ਐਸਪੀ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਸੁਰੇਸ਼ ਰੈਨਾ ਦੇ ਫੁਫੜ ਤੇ ਚਚੇਰੇ ਭਰਾ ਦੇ ਕਤਲ ਮਾਮਲੇ 'ਚ ਪੁਲਿਸ ਲਗਾਤਾਰ ਜਾਂਚ ਕਰ ਰਹੀ ਹੈ। ਇਸ ਮਾਮਲੇ ਦੀ ਜਾਂਚ ਲਈ SIT ਵੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਖ-ਵੱਖ ਥਾਂਵਾਂ ਤੇ ਛਾਪੇਮਾਰੀ ਕਰ ਰਹੀ ਹੈ।
ਅੱਜ ਹੀ ਸੁਰੇਸ਼ ਰੈਨਾ ਨੇ ਆਪਣੇ ਪਰਿਵਾਰ ਨਾਲ ਹੋਏ ਹਾਦਸੇ ਤੇ ਬਿਆਨ ਦਿੱਤਾ ਸੀ। ਪਿਛਲੇ ਹਫ਼ਤੇ ਸੁਰੇਸ਼ ਰੈਨਾ ਦੇ ਰਿਸ਼ਤੇਦਾਰਾਂ ਤੇ ਪਠਾਨਕੋਟ 'ਚ ਹਮਲਾ ਹੋਇਆ ਸੀ। ਉਨ੍ਹਾਂ ਦੇ ਚਾਚੇ ਦੀ ਪਠਾਨਕੋਟ ਹੱਤਿਆ ਕਰ ਦਿੱਤੀ ਗਈ। ਰੈਨਾ ਦਾ ਕਜ਼ਨ ਭਰਾ ਅਤੇ ਭੂਆ ਤੇ ਵੀ ਹਮਲਾ ਹੋਇਆ ਸੀ। ਤਿੰਨ ਦਿਨ ਤੱਕ ਮੌਤ ਨਾਲ ਜੰਗ ਲੜ੍ਹ ਉਸ ਦੇ ਕਜ਼ਨ ਨੇ ਵੀ ਦਮ ਤੋੜ ਦਿੱਤਾ। ਰੈਨਾ ਦੀ ਭੂਆ ਦੀ ਹਾਲਾਤ ਵੀ ਗੰਭੀਰ ਦੱਸੀ ਜਾ ਰਹੀ ਹੈ।
ਰੈਨਾ ਨੇ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦੋਸ਼ੀਆਂ ਨੂੰ ਤੇ ਸਖ਼ਤ ਕਰਵਾਈ ਕਰਨ ਦੀ ਮੰਗ ਕੀਤੀ ਸੀ।
ਇਸ ਮਾਮਲੇ ਤੇ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮਜੀਤ ਮਜੀਠੀਆ ਨੇ ਕੈਪਟਨ ਸਰਕਾਰ ਨੂੰ ਘੇਰਿਆ ਹੈ।ਅਕਾਲੀ ਲੀਡਰ ਨੇ ਇਸ ਮਾਮਲੇ ਨੂੰ ਰੇਤ ਮਾਫੀਆ ਨਾਲ ਜੋੜ ਰੈਨਾ ਦੇ ਟਵੀਟ ਨੂੰ ਰੀਟਵੀਟ ਕੀਤਾ ਸੀ।
ਇਹ ਵੀ ਪੜ੍ਹੋ: Farmer's Success Story: ਮੁੰਬਈ ਦੇ IIT ਤੋਂ ਕੀਤੀ ਪੜ੍ਹਾਈ, ਅੱਜ ਜੈਵਿਕ ਖੇਤੀ ਕਰ ਲੱਖਾਂ ਕਮਾ ਰਿਹਾ ਇਹ ਕਿਸਾਨ