ਪੜਚੋਲ ਕਰੋ
(Source: ECI/ABP News)
Kotkapura Firing Case : SIT ਨੇ 2 ਸਾਬਕਾ ਡੀਆਈਜੀ ਸਮੇਤ ਤਿੰਨ ਅਧਿਕਾਰੀਆਂ ਤੋਂ ਕੀਤੀ ਪੁੱਛਗਿੱਛ , ਸਿਹਤ ਕਾਰਨਾਂ ਕਰਕੇ ਪੇਸ਼ ਨਹੀਂ ਹੋਏ ਸੈਣੀ
Kotkapura Firing Case : ਕੋਟਕਪੂਰਾ ਗੋਲੀਕਾਂਡ ਮਾਮਲੇ (Kotakpura Golikand case) ਦੀ ਜਾਂਚ ਤੇਜ਼ ਹੁੰਦੀ ਜਾ ਰਹੀ ਹੈ। ਇਸ ਮਾਮਲੇ ਵਿੱਚ ਹੁਣ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਮੰਗਲਵਾਰ ਨੂੰ ਸਾਬਕਾ ਡੀਆਈਜੀ ਆਰਐਸ ਖਟੜਾ,
![Kotkapura Firing Case : SIT ਨੇ 2 ਸਾਬਕਾ ਡੀਆਈਜੀ ਸਮੇਤ ਤਿੰਨ ਅਧਿਕਾਰੀਆਂ ਤੋਂ ਕੀਤੀ ਪੁੱਛਗਿੱਛ , ਸਿਹਤ ਕਾਰਨਾਂ ਕਰਕੇ ਪੇਸ਼ ਨਹੀਂ ਹੋਏ ਸੈਣੀ SIT interrogated three officials including 2 former DIGs in the Kotkapura Firing Case Kotkapura Firing Case : SIT ਨੇ 2 ਸਾਬਕਾ ਡੀਆਈਜੀ ਸਮੇਤ ਤਿੰਨ ਅਧਿਕਾਰੀਆਂ ਤੋਂ ਕੀਤੀ ਪੁੱਛਗਿੱਛ , ਸਿਹਤ ਕਾਰਨਾਂ ਕਰਕੇ ਪੇਸ਼ ਨਹੀਂ ਹੋਏ ਸੈਣੀ](https://feeds.abplive.com/onecms/images/uploaded-images/2022/12/14/19b88a84831857b904a027f48da6ee9a1670985302377345_original.jpg?impolicy=abp_cdn&imwidth=1200&height=675)
Kotkapura Firing Case
Kotkapura Firing Case : ਕੋਟਕਪੂਰਾ ਗੋਲੀਕਾਂਡ ਮਾਮਲੇ (Kotakpura Golikand case) ਦੀ ਜਾਂਚ ਤੇਜ਼ ਹੁੰਦੀ ਜਾ ਰਹੀ ਹੈ। ਇਸ ਮਾਮਲੇ ਵਿੱਚ ਹੁਣ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਮੰਗਲਵਾਰ ਨੂੰ ਸਾਬਕਾ ਡੀਆਈਜੀ ਆਰਐਸ ਖਟੜਾ, ਸਾਬਕਾ ਡੀਆਈਜੀ ਅਮਰਪਾਲ ਸਿੰਘ ਚਾਹਲ ਅਤੇ ਤਤਕਾਲੀ ਐਸਐਸਪੀ ਐਸਐਸ ਮਾਨ ਤੋਂ ਕਰੀਬ ਤਿੰਨ ਘੰਟੇ ਪੁੱਛਗਿੱਛ ਕੀਤੀ ਹੈ।
ਇਸ ਮਾਮਲੇ ਵਿੱਚ ਪੰਜਾਬ ਦੇ ਤਤਕਾਲੀ ਡੀਜੀਪੀ ਸੁਮੇਧ ਸੈਣੀ ਨੂੰ ਵੀ ਪੁੱਛਗਿੱਛ ਲਈ ਸੰਮਨ ਭੇਜਿਆ ਗਿਆ ਸੀ ਪਰ ਉਹ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਐਸਆਈਟੀ ਸਾਹਮਣੇ ਪੇਸ਼ ਨਹੀਂ ਹੋਏ ਸਨ। ਐਸਆਈਟੀ ਇਹ ਜਾਣਨ ਦੀ ਕੋਸ਼ਿਸ਼ ਕਰ ਰਹੀ ਹੈ ਕਿ 2015 ਵਿੱਚ ਗੋਲੀ ਚਲਾਉਣ ਦੇ ਹੁਕਮ ਕਿਸ ਨੇ ਦਿੱਤੇ ਸੀ।
ਇਸ ਤੋਂ ਪਹਿਲਾਂ ਸੋਮਵਾਰ ਨੂੰ ਐਸਆਈਟੀ ਨੇ ਕੋਟਕਪੂਰਾ ਗੋਲੀਕਾਂਡ ਮਾਮਲੇ (Kotakpura Golikand case) ਦੀ ਜਾਂਚ ਲਈ ਤਤਕਾਲੀ ਉੱਪ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ (Sukhbir Badal) ਤੋਂ ਤਿੰਨ ਘੰਟੇ ਪੁੱਛਗਿੱਛ ਕੀਤੀ। ਉਸ ਤੋਂ ਪਹਿਲਾਂ ਐਸਆਈਟੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਉਨ੍ਹਾਂ ਦੇ ਘਰ ਜਾ ਕੇ ਪੁੱਛਗਿੱਛ ਕੀਤੀ ਸੀ।
ਦੱਸ ਦਈਏ ਕਿ 12 ਅਕਤੂਬਰ 2015 ਨੂੰ ਫਰੀਦਕੋਟ ਦੇ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਵਿੱਤਰ ਅੰਗ ਖਿਲਾਰੇ ਗਏ ਸੀ ,ਜਿਸ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਦੇ ਵਿਰੋਧ ਵਿੱਚ ਪ੍ਰਦਰਸ਼ਨ ਹੋਏ। ਇਸ ਦੌਰਾਨ 14 ਅਕਤੂਬਰ ਨੂੰ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਪੁਲੀਸ ਨੇ ਪ੍ਰਦਰਸ਼ਨਕਾਰੀਆਂ ’ਤੇ ਗੋਲੀਆਂ ਚਲਾਈਆਂ। ਇਸ ਵਿੱਚ ਦੋ ਵਿਅਕਤੀ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਮਾਰੇ ਗਏ ਸਨ। ਇਸ ਸਬੰਧੀ ਪੰਜਾਬ ਪੁਲੀਸ ਦੀਆਂ ਦੋ ਐਸਆਈਟੀ, ਦੋ ਕਮਿਸ਼ਨ ਅਤੇ ਸੀਬੀਆਈ ਨੇ ਜਾਂਚ ਕੀਤੀ। ਇਸ ਗੋਲੀਕਾਂਡ ਦੌਰਾਨ ਸੁਖਬੀਰ ਬਾਦਲ ਉੱਪ ਮੁੱਖ ਮੰਤਰੀ ਤੇ ਸੂਬੇ ਦੇ ਗ੍ਰਹਿ ਮੰਤਰੀ ਸਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਆਈਪੀਐਲ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)