ਕੋਟਕਪੁਰਾ ਗੋਲੀਕਾਂਡ ਮਾਮਲੇ 'ਚ SIT ਰਣਜੀਤ ਸਿੰਘ ਢੱਡਰੀਆਂ ਵਾਲਾ ਤੋਂ ਕਰ ਰਹੀ ਪੁੱਛਗਿੱਛ
ਅੱਜ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਕੋਲੋਂ ਕੋਟਕਪੁਰਾ ਗੋਲੀਕਾਂਡ ਦੀ SIT ਸਰਕਿੱਟ ਹਾਊਸ ਵਿੱਚ ਪੁੱਛਗਿੱਛ ਕਰੇਗੀ।ਇਸ ਤੋਂ ਪਹਿਲਾਂ ਫਰੀਦਕੋਟ ਵਿੱਚ 2 ਜੁਲਾਈ ਨੂੰ ਰਣਜੀਤ ਸਿੰਘ ਢੱਡਰੀਆਂਵਾਲੇ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ,
ਪਟਿਆਲਾ: ਪਟਿਆਲਾ ਵਿੱਚ ਅੱਜ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਕੋਲੋਂ ਕੋਟਕਪੁਰਾ ਗੋਲੀਕਾਂਡ ਦੀ SIT ਸਰਕਿੱਟ ਹਾਊਸ ਵਿੱਚ ਪੁੱਛਗਿੱਛ ਕਰੇਗੀ।ਇਸ ਤੋਂ ਪਹਿਲਾਂ ਫਰੀਦਕੋਟ ਵਿੱਚ 2 ਜੁਲਾਈ ਨੂੰ ਰਣਜੀਤ ਸਿੰਘ ਢੱਡਰੀਆਂਵਾਲੇ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ, ਪਰ ਉਸ ਦਿਨ ਉਹ ਕਿਸੇ ਕਾਰਨਾਂ ਕਰਕੇ SIT ਸਾਹਮਣੇ ਪੇਸ਼ ਨਹੀਂ ਹੋ ਸਕੇ ਸੀ।
ਦੱਸ ਦੇਈਏ ਕਿ ਫਰੀਦਕੋਟ ਵਿੱਚ ਸਿੱਖ ਪ੍ਰਚਾਰਕ ਪੰਥਪ੍ਰੀਤ ਕੋਲੋਂ ਵੀ SIT ਪੁਛ ਗਿੱਛ ਕਰ ਚੁੱਕੀ ਹੈ।ਢੱਡਰੀਆਂ ਵਾਲੇ ਤੇ ਭਾਈ ਪੰਥਪ੍ਰੀਤ ਸਿੰਘ ਕੋਟਕਪੁਰਾ ਗੋਲੀ ਕਾਂਡ ਤੋਂ ਬਾਅਦ ਚੌਕ ਵਿੱਚ ਲੱਗੇ ਸਿੱਖਾਂ ਦੇ ਰੋਸ ਧਰਨੇ ਦੀ ਅਗਵਾਈ ਕਰ ਰਹੇ ਸਨ। ਢੱਡਰੀਆਂ ਵਾਲਾ ਕੁੱਝ ਦਿਨ ਪਹਿਲਾਂ ਹੀ ਅਮਰੀਕਾ ਤੋਂ ਪਰਤੇ ਹਨ।
ਕੈਪਟਨ ਸਰਕਾਰ ਵੱਲੋਂ ਬਣਾਈ ਨਵੀਂ ਵਿਸ਼ੇਸ਼ ਜਾਂਚ ਟੀਮ ਪੜਤਾਲ ਕਰ ਰਹੀ ਹੈ।ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ ਵੀ ਪੁੱਛਗਿੱਛ ਹੋ ਚੁੱਕੀ ਹੈ। ਮੰਨਿਆ ਜਾ ਰਿਹਾ ਹੈ ਕਿ ਸਿੱਟ ਜਲਦ ਤੋਂ ਜਲਦ ਆਪਣੀ ਰਿਪੋਰਟ ਸਰਕਾਰ ਨੂੰ ਸੌਂਪਣਾ ਚਾਹੁੰਦੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ