Kotkapura Firing Case: ਕੋਟਕਪੂਰਾ ਗੋਲੀ ਕਾਂਡ 'ਚ ਢੱਡਰੀਆਂ ਵਾਲਾ ਤੇ ਪੰਥਪ੍ਰੀਤ ਸਿੰਘ ਤੋਂ ਹੋਏਗੀ ਪੁੱਛਗਿੱਛ
ਢੱਡਰੀਆਂ ਵਾਲਾ ਤੇ ਭਾਈ ਪੰਥਪ੍ਰੀਤ ਸਿੰਘ ਕੋਟਕਪੂਰਾ ਗੋਲੀ ਕਾਂਡ ਤੋਂ ਬਾਅਦ ਚੌਕ ਵਿੱਚ ਲੱਗੇ ਸਿੱਖਾਂ ਦੇ ਰੋਸ ਧਰਨੇ ਦੀ ਅਗਵਾਈ ਕਰ ਰਹੇ ਸਨ। ਢੱਡਰੀਆਂ ਵਾਲਾ ਕੁਝ ਦਿਨ ਪਹਿਲਾਂ ਹੀ ਅਮਰੀਕਾ ਤੋਂ ਪਰਤੇ ਹਨ।
ਚੰਡੀਗੜ੍ਹ: ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਾ ਤੇ ਭਾਈ ਪੰਥਪ੍ਰੀਤ ਸਿੰਘ ਤੋਂ ਵੀ ਪੁੱਛਗਿੱਛ ਕਰੇਗੀ। ਇਸ ਸਬੰਧੀ ਭਾਈ ਪੰਥਪ੍ਰੀਤ ਸਿੰਘ ਨੂੰ ਨੋਟਿਸ ਭੇਜ ਕੇ 2 ਜੁਲਾਈ ਨੂੰ ਜਾਂਚ ਟੀਮ ਦੇ ਦਫ਼ਤਰ ਵਿੱਚ ਹਾਜ਼ਰ ਹੋਣ ਲਈ ਕਿਹਾ ਗਿਆ ਹੈ। ਜਾਂਚ ਟੀਮ ਰਣਜੀਤ ਸਿੰਘ ਢੱਡਰੀਆਂ ਵਾਲੇ ਤੋਂ ਵੀ ਪੁੱਛ-ਪੜਤਾਲ ਕਰਨ ਜਾ ਰਹੀ ਹੈ ਪਰ ਉਨ੍ਹਾਂ ਤੋਂ ਪੁੱਛਗਿੱਛ ਲਈ ਜਾਂਚ ਟੀਮ ਨੇ ਸਮਾਂ ਤੇ ਸਥਾਨ ਅਜੇ ਤੈਅ ਨਹੀਂ ਕੀਤਾ।
ਜਾਂਚ ਟੀਮ ਨੇ ਕਿਹਾ ਕਿ ਭਾਈ ਪੰਥਪ੍ਰੀਤ ਸਿੰਘ ਸਮੇਤ 2 ਜੁਲਾਈ ਨੂੰ 11 ਵਿਅਕਤੀਆਂ ਤੋਂ ਪੁੱਛ ਪੜਤਾਲ ਹੋਣੀ ਹੈ। ਢੱਡਰੀਆਂ ਵਾਲਾ ਤੇ ਭਾਈ ਪੰਥਪ੍ਰੀਤ ਸਿੰਘ ਕੋਟਕਪੂਰਾ ਗੋਲੀ ਕਾਂਡ ਤੋਂ ਬਾਅਦ ਚੌਕ ਵਿੱਚ ਲੱਗੇ ਸਿੱਖਾਂ ਦੇ ਰੋਸ ਧਰਨੇ ਦੀ ਅਗਵਾਈ ਕਰ ਰਹੇ ਸਨ। ਢੱਡਰੀਆਂ ਵਾਲਾ ਕੁਝ ਦਿਨ ਪਹਿਲਾਂ ਹੀ ਅਮਰੀਕਾ ਤੋਂ ਪਰਤੇ ਹਨ।
ਕੈਪਟਨ ਸਰਕਾਰ ਵੱਲੋਂ ਬਣਾਈ ਨਵੀਂ ਵਿਸ਼ੇਸ਼ ਜਾਂਚ ਟੀਮ ਬੇਹੱਦ ਤੇਜ਼ੀ ਨਾਲ ਪੜਤਾਲ ਕਰ ਰਹੀ ਹੈ। ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ ਪੁੱਛਗਿੱਛ ਹੋ ਚੁੱਕੀ ਹੈ। ਮੰਨਿਆ ਜਾ ਰਿਹਾ ਹੈ ਕਿ ਸਿੱਟ ਜਲਦ ਤੋਂ ਜਲਦ ਆਪਣੀ ਰਿਪੋਰਟ ਸਰਕਾਰ ਨੂੰ ਸੌਂਪਣਾ ਚਾਹੁੰਦੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin