ਫ਼ਰੀਦਕੋਟ: ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਤੋਂ ਐਸਆਈਟੀ ਨੇ ਪੁੱਛਗਿੱਛ ਮੁਕੰਮਲ ਕਰ ਲਈ ਹੈ। ਬੇਅਦਬੀ ਤੇ ਗੋਲ਼ੀਕਾਂਡਾਂ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਚੀਮਾ ਤੋਂ ਤਕਰੀਬਨ ਡੇਢ ਘੰਟੇ ਤਕ ਪੁੱਛਗਿੱਛ ਕੀਤੀ। ਐਸਆਈਟੀ ਨੇ ਉਨ੍ਹਾਂ ਤੋਂ ਫ਼ਰੀਦਕੋਟ ਦੇ ਬੇਸ ਕੈਂਪ ਵਿੱਚ ਪੁੱਛਗਿੱਛ ਕੀਤੀ।

ਸਬੰਧਤ ਖ਼ਬਰ: ਅਕਾਲੀ ਲੀਡਰ ਦਲਜੀਤ ਚੀਮਾ ਐਸਆਈਟੀ ਸਾਹਮਣੇ ਪੇਸ਼

ਪੁੱਛਗਿੱਛ ਪੂਰੀ ਹੋਣ ਤੋਂ ਬਾਅਦ ਚੀਮਾ ਨੇ ਬਾਹਰ ਆ ਕੇ ਤਾਂ ਕੁਝ ਨਹੀਂ ਦੱਸਿਆ ਪਰ ਕਾਂਗਰਸ ਸਰਕਾਰ 'ਤੇ ਨਿਸ਼ਾਨੇ ਜ਼ਰੂਰ ਲਾਏ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਫ਼ਿਲਮ ਅਦਾਕਾਰ ਅਕਸ਼ੈ ਕੁਮਾਰ ਐਸਆਈਟੀ ਦੇ ਸਵਾਲਾਂ ਦੇ ਜਵਾਬ ਦੇ ਚੁੱਕੇ ਹਨ।

ਇਹ ਵੀ ਪੜ੍ਹੋ: ਬਹਿਬਲ ਕਲਾਂ ਤੇ ਕੋਟਕਪੁਰਾ ਗੋਲ਼ੀਕਾਂਡ ਮਾਮਲੇ ਸਬੰਧੀ ਅਕਾਲੀ ਦਲ ਲੀਡਰ ਚੀਮਾ ਨੂੰ ਸੰਮਨ ਜਾਰੀ

ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਅਕਾਲੀ ਦਲ ਨੂੰ ਬਦਨਾਮ ਕਰਨ ਤੇ ਜਨਤਾ ਨੂੰ ਗੁੰਮਰਾਹ ਕਰਨ ਵਿੱਚ ਬੇਹੱਦ ਰੁੱਝੀ ਹੋਈ ਹੈ। ਉਨ੍ਹਾਂ ਨਸ਼ੇ ਦੇ ਮਾਮਲਿਆਂ 'ਤੇ ਕਾਂਗਰਸ ਨੂੰ ਘੇਰਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਵੱਡੇ ਮਗਰਮੱਛਾਂ ਨੂੰ ਫੜਨ ਦੀ ਗੱਲ ਕੀਤੀ ਜਾਂਦੀ ਸੀ ਪਰ ਹੁਣ ਐਡਵਾਇਜ਼ਰੀ ਬੋਰਡ ਬਣਾ ਕੇ ਬੁੱਤਾ ਸਾਰਿਆ ਜਾ ਰਿਹਾ ਹੈ। ਉਨ੍ਹਾਂ ਕਾਂਗਰਸੀ ਵਿਧਾਇਕ ਰਾਜਾ ਵੜਿੰਗ ਵੱਲੋਂ ਹਨੂੰਮਾਨ ਚਾਲੀਸਾ ਦਾ ਅਪਮਾਨ ਕਰਨ 'ਤੇ ਵੀ ਸਰਕਾਰ ਨੂੰ ਘੇਰਿਆ।